Delhi News: ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ (Atishi) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਪੋਸਟ ਐਕਸ 'ਚ ਲਿਖਿਆ ਹੈ ਕਿ ਦੇਸ਼ ਦੀ ਰਾਜਧਾਨੀ 'ਚ ਪਹਿਲੀ ਵਾਰ ਕਿਸੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwa) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ Z+ ਸੁਰੱਖਿਆ ਕਵਰ ਹੈ। ਹੁਣ ਉਹ ਕੇਂਦਰ ਸਰਕਾਰ ਦੀ ਈਡੀ ਦੀ ਹਿਰਾਸਤ ਵਿੱਚ ਹੈ। ਅਸੀਂ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ।


ਇਹ ਵੀ ਪੜ੍ਹੋ : ITR-U Deadline: ਟੈਕਸਪੇਅਰ ਦੇਣ ਧਿਆਨ! 31 ਮਾਰਚ ਤੱਕ ਕਰੋ, ਇਹ ਕੰਮ, ਨਹੀਂ ਤਾਂ 200 ਫੀਸਦੀ ਕਰਨਾ ਪਵੇਗਾ ਭੁਗਤਾਨ


ਇਸ ਤੋਂ ਪਹਿਲਾਂ ਆਤਿਸ਼ੀ ਨੇ ਆਪਣੀ ਪੋਸਟ 'ਚ ਲਿਖਿਆ ਸੀ, ''ਅਸੀਂ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਅਸੀਂ ਈਡੀ ਦੁਆਰਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਸੁਪਰੀਮ ਕੋਰਟ ਤੋਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ।






 


ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਪੁੱਛਿਆ ਹੈ ਕਿ ਕੀ ਕੇਂਦਰ ਸਰਕਾਰ ਦੀ ਈਡੀ ਆਪਣੀ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਨੂੰ ਸੁਰੱਖਿਆ ਦੇ ਰਹੀ ਹੈ। ED ਦੀ ਹਿਰਾਸਤ 'ਚ ਅਰਵਿੰਦ ਕੇਜਰੀਵਾਲ ਨੂੰ ਕਿਹੜੀ ਸੁਰੱਖਿਆ ਮਿਲ ਰਹੀ ਹੈ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਹੋਵੇਗਾ ਕਿ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਦੀ ਲਈ ਕੌਣ ਜ਼ਿੰਮੇਵਾਰ ਹੋਵੇਗਾ? 


ਲੋਕ ਸਭਾ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼


ਆਤਿਸ਼ੀ ਮੁਤਾਬਕ ਲੋਕਤੰਤਰ ਨੂੰ ਬਚਾਉਣ ਲਈ ਅੱਜ ਹਜ਼ਾਰਾਂ ਕੇਜਰੀਵਾਲ ਦਿੱਲੀ ਦੀਆਂ ਸੜਕਾਂ 'ਤੇ ਉਤਰਨਗੇ। ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਇਕ-ਇਕ ਕਰਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਪ੍ਰਭਾਵਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।