ਪੜਚੋਲ ਕਰੋ

PM's high-level meeting: ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ 'ਚ ਹੀ ਕੇਜਰੀਵਾਲ ਨੇ ਕਰ ਦਿੱਤਾ ਕਾਂਡ, ਤਿੱਖੇ ਸਵਾਲ ਹੋ ਗਏ ਟੀਵੀ 'ਤੇ ਪ੍ਰਸਾਰਿਤ

ਕੇਜਰੀਵਾਲ ਜਦੋਂ ਪ੍ਰਧਾਨ ਮੰਤਰੀ ਮੋਦੀ ਸਾਹਮਣੇ ਆਪਣੀਆਂ ਗੱਲਾਂ ਰੱਖ ਰਹੇ ਸਨ, ਉਸ ਸੈਸ਼ਨ ਨੂੰ ਕੁਝ ਪ੍ਰਾਈਵੇਟ ਨਿਊਜ਼ ਚੈਨਲਾਂ ਰਾਹੀਂ ਟੀਵੀ ਉੱਤੇ ਸਿੱਧਾ ਵਿਖਾਇਆ ਗਿਆ। ਐੱਨਡੀਟੀਵੀ ਦੀ ਰਿਪੋਰਟ ਅਨੁਸਾਰ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਇਹ ਪਹਿਲਾਂ ਤੋਂ ਤੈਅ ਨਹੀਂ ਸੀ।

ਨਵੀਂ ਦਿੱਲੀ: ਦੇਸ਼ ਭਰ ’ਚ ਕੋਰੋਨਾ ਸੰਕਟ ਦੌਰਾਨ ਆਕਸੀਜਨ ਤੇ ਹਸਪਤਾਲਾਂ ’ਚ ਬਿਸਤਰਿਆਂ ਦੀ ਕਮੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਇਸ ਮੀਟਿੰਗ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਹਿੱਸਾ ਲਿਆ ਤੇ ਰਾਜਧਾਨੀ ’ਚ ਆਕਸੀਜਨ ਦੀ ਕਮੀ ਦਾ ਮੁੱਦਾ ਚੁੱਕਿਆ। ਮੀਟਿੰਗ ਦੇ ਹਿੱਸੇ ਟੀਵੀ ਉੱਤੇ ਸਿੱਧੇ ਪ੍ਰਸਾਰਿਤ ਹੋਏ; ਜਿਸ ਵਿੱਚ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਕੁਝ ਤਿੱਖੇ ਸੁਆਲ ਕੀਤੇ।

ਅਰਵਿੰਦ ਕੇਜਰੀਵਾਲ ਨੇ ਕਿਹਾ,‘ਸਾਨੂੰ ਤੁਹਾਡੇ ਮਾਰਗ ਦਰਸ਼ਨ ਦੀ ਜ਼ਰੂਰਤ ਹੈ। ਦਿੱਲੀ ’ਚ ਆਕਸੀਜਨ ਦੀ ਭਾਰੀ ਕਿੱਲਤ ਹੈ। ਜੇ ਇੱਥੇ ਆਕਸੀਜਨ ਦਾ ਪਲਾਂਟ ਨਹੀਂ, ਤਾਂ ਕੀ ਦਿੱਲੀ ਦੇ ਲੋਕਾਂ ਨੂੰ ਆਕਸੀਜਨ ਨਹੀਂ ਮਿਲੇਗੀ? ਕ੍ਰਿਪਾ ਕਰਕੇ ਮੈਨੂੰ ਦੱਸੋ ਕਿ ਜਦੋਂ ਦਿੱਲੀ ਲਈ ਅਧਿਕਾਰਤ ਆਕਸੀਜਨ ਟੈਂਕਰ ਕਿਸੇ ਹੋਰ ਰਾਜ ਵਿੱਚ ਰੋਕ ਲਿਆ ਜਾਂਦਾ ਹੈ, ਤਾਂ ਅਜਿਹੀ ਹਾਲਤ ਵਿੱਚ ਕੇਂਦਰ ਵਿੱਚ ਮੈਂ ਕਿਸ ਨਾਲ ਗੱਲ ਕਰਾਂ?’

ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਗਾਲ ਤੇ ਓੜੀਸ਼ਾ ਜਿਹੇ ਰਾਜਾਂ ਨੂੰ ਅਕਾਸੀਜਨ ਸਿਲੰਡਰ ਏਅਰ ਲਿਫ਼ਟ ਕਰਵਾਉਣ ਦਾ ਸੁਝਾਅ ਵੀ ਦਿੱਤਾ। ਕੇਜਰੀਵਾਲ ਨੇ ਕਿਹਾ ਪੀਐਮ ਸਰ, ਪਲੀਜ਼ ਇਨ੍ਹਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਫ਼ੋਨ ਕਰੋ, ਜਿੱਥੇ ਸਭ ਤੋਂ ਜ਼ਿਆਦਾ ਟੈਂਕਰ ਰੁਕੇ ਹੋਏ ਹਨ, ਤਾਂ ਜੋ ਆਕਸੀਜਨ ਦਿੱਲੀ ਪੁੱਜ ਸਕੇ।

ਕੇਜਰੀਵਾਲ ਜਦੋਂ ਪ੍ਰਧਾਨ ਮੰਤਰੀ ਮੋਦੀ ਸਾਹਮਣੇ ਆਪਣੀਆਂ ਗੱਲਾਂ ਰੱਖ ਰਹੇ ਸਨ, ਉਸ ਸੈਸ਼ਨ ਨੂੰ ਕੁਝ ਪ੍ਰਾਈਵੇਟ ਨਿਊਜ਼ ਚੈਨਲਾਂ ਰਾਹੀਂ ਟੀਵੀ ਉੱਤੇ ਸਿੱਧਾ ਵਿਖਾਇਆ ਗਿਆ। ਐੱਨਡੀਟੀਵੀ ਦੀ ਰਿਪੋਰਟ ਅਨੁਸਾਰ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਇਹ ਪਹਿਲਾਂ ਤੋਂ ਤੈਅ ਨਹੀਂ ਸੀ। ਸਰਕਾਰੀ ਸੂਤਰ ਹੁਣ ਕੇਜਰੀਵਾਲ ਉੱਤੇ ਪੂਰੇ ਮੁੱਦੇ ਨੂੰ ਲੈ ਕੇ ਟੀਵੀ ਰਾਹੀਂ ਸਿਆਸਤ ਕਰਨ ਦਾ ਦੋਸ਼ ਲਾ ਰਹੇ ਹਨ।

ਇੱਕ ਸੂਤਰ ਨੇ ਕਿਹਾ ਕਿ ਪਹਿਲੀ ਵਾਰ ਪੀਐਮ ਦੀ ਮੁੱਖ ਮੰਤਰੀਆਂ ਨਾਲ ਨਿੱਜੀ ਮੀਟਿੰਗ ਨੂੰ ਟੈਲੀਵਿਜ਼ਨ ਉੱਤੇ ਵਿਖਾਇਆ ਗਿਆ। ਇੰਝ ਜਾਪਦਾ ਹੈ ਕਿ ਉਨ੍ਹਾਂ ਦਾ ਪੂਰਾ ਭਾਸ਼ਣ ਕਿਸੇ ਹੱਲ ਦੀ ਕੋਸ਼ਿਸ਼ ਨਹੀਂ ਸੀ, ਸਗੋਂ ਸਿਆਸਤ ਖੇਡਣ ਤੇ ਜ਼ਿੰਮੇਵਾਰੀ ਕਿਸੇ ਹੋਰ ਦੇ ਮੋਢੇ ਉੱਤੇ ਪਾਉਣ ਦੀ ਸੀ।

ਸੂਤਰ ਇਹ ਦੋਸ਼ ਵੀ ਲਾ ਰਹੇ ਹਨ ਪਿਛਲੀ ਕੋਵਿਡ ਮੀਟਿੰਗ ਵਿੱਚ ਕੇਜਰੀਵਾਲ ‘ਹੱਸਦਿਆਂ ਉਬਾਸੀ ਲੈਂਦੇ’ ਵਿਖਾਈ ਦਿੱਤੇ ਸਨ। ਗ਼ੌਰਤਲਬ ਹੈ ਕਿ ਦਿੱਲੀ ਦੇ ਕਈ ਹਸਪਤਾਲਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਆਕਸੀਜਨ ਦੀ ਕਮੀ ਹੈ। ਸਰ ਗੰਗਾਰਾਮ ਹਸਪਤਾਲ ’ਚ ਹੀ ਪਿਛਲੇ 24 ਘੰਟਿਆਂ ਅੰਦਰ ਆਕਸੀਜਨ ਦੀ ਘਾਟ ਕਾਰਣ 25 ਮਰੀਜ਼ਾਂ ਦੀ ਮੌਤ ਦੀ ਖ਼ਬਰ ਆਈ ਹੈ। ਕੁਝ ਅਜਿਹੇ ਹੀ ਹਾਲਾਤ ਮੈਕਸ ਸਾਕੇਤ ਹਸਪਤਾਲ ਦੇ ਵੀ ਸਨ। ਸ਼ੁੱਕਰਵਾਰ ਸਵੇਰੇ ਇਨ੍ਹਾਂ ਥਾਵਾਂ ਉੱਤੇ ਆਕਸੀਜਨ ਪਹੁੰਚਾਈ ਗਈ।

ਦੱਸਦੇ ਚੱਲੀਏ ਕਿ ਭਾਰਤ ’ਚ ਕੋਰੋਨਾ ਦੀ ਲਾਗ ਦੇ ਪਿਛਲੇ 24 ਘੰਟਿਆਂ ਅੰਦਰ ਤਿੰਨ ਲੱਖ 32 ਹਜ਼ਾਰ 730 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 2,263 ਵਿਅਕਤੀਆਂ ਦੀ ਜਾਨ ਵੀ ਚਲੀ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਕਰ ਕੇ ਮਰਨ ਵਾਲਿਆਂ ਦੀ ਗਿਣਤੀ ਹੁਣ 1 ਲੱਖ 86 ਹਜ਼ਾਰ 920 ਹੋ ਗਈ ਹੈ। ਇਸ ਵੇਲੇ ਦੇਸ਼ ਅੰਦਰ ਐਕਟਿਵ ਕੇਸ 24 ਲੱਖ 28 ਹਜ਼ਾਰ 616 ਹਨ।

ਇਹ ਵੀ ਪੜ੍ਹੋ: Eye Care Tips: ਗਰਮੀਆਂ 'ਚ ਅੱਖਾਂ ਦੀ ਦੇਖਭਾਲ ਲਈ ਅਪਨਾਓ ਇਹ ਘਰੇਲੂ ਨੁਸਖੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget