ਨਵੀਂ ਦਿੱਲੀ: ਦਿੱਲੀ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਵਿਧਾਨ ਸਭਾ ਚੋਣਾਂ ਹਨ ਜਿਨ੍ਹਾਂ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਚੋਣਾਂ ਦੇ ਮੱਦੇਨਜ਼ਰ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੋਟਰਾਂ ਨੂੰ ਖੁਸ਼ ਕਰਨ ਲਈ ਆਏ ਦਿਨ ਕੋਈ ਨਾ ਕੋਈ ਐਲਾਨ ਕਰਦੇ ਰਹਿੰਦੇ ਹਨ। ਅੱਜ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ’ਚ ਚੋਣਾਂ ਤੋਂ ਪਹਿਲਾਂ ਕਈ ਵੱਡੇ ਐਲਾਨ ਕੀਤੇ ਗਏ।
ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ‘ਚ ਕਿਰਾਏ ‘ਤੇ ਰਹਿ ਰਹੇ ਲੋਕਾ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਅੱਜ ਕਿਰਾਏਦਾਰ ਮੀਟਰ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਪ੍ਰੀਪੇਡ ਮੀਟਰ ਲਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਮਕਾਨ ਮਾਲਕ ਤੋਂ ਐਨਓਸੀ ਲੈਣ ਦੀ ਵੀ ਕੋਈ ਲੋੜ ਨਹੀਂ। ਕਿਰਾਏਦਾਰ ਰੈਂਟ ਰਿਸੀਪਟ ਜਾਂ ਰੈਂਟ ਐਗ੍ਰੀਮੈਂਟ ਦੀ ਕਾਪੀ ਦਿਖਾ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਪੇਡ ਮੀਟਰ ਦੀ ਹੋਮ ਡਿਲੀਵਰੀ ਹੋਵੇਗੀ। ਆਮ ਆਦਮੀ ਪਾਰਟੀ ਨੇ ਟਵੀਟ ਕਰ ਕਿਹਾ, “ਦਿੱਲੀ ਦੇ ਸਾਰੇ ਕਿਰਾਏਦਾਰਾਂ ਲਈ ਵੱਡੀ ਰਾਹਤ! ‘ਮੁੱਖ ਮੰਤਰੀ ਕਿਰਾਏਦਾਰ ਬਿਜਲੀ ਮੀਟਰ ਯੋਜਨਾ’ ਤਹਿਤ ਪ੍ਰੀ-ਪੇਡ ਮੀਟਰ ਲਈ ਅਰਜ਼ੀ ਦੇਣ ਤੇ ਦਿੱਲੀ ਸਰਕਾਰ ਦੀ ਬਿਜਲੀ ਸਬਸਿਡੀ ਦਾ ਫਾਇਦਾ ਲੈਣ।”
ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੇ ਵੱਡੇ ਐਲਾਨ
ਏਬੀਪੀ ਸਾਂਝਾ
Updated at:
25 Sep 2019 01:03 PM (IST)
ਦਿੱਲੀ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਵਿਧਾਨ ਸਭਾ ਚੋਣਾਂ ਹਨ ਜਿਨ੍ਹਾਂ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਚੋਣਾਂ ਦੇ ਮੱਦੇਨਜ਼ਰ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੋਟਰਾਂ ਨੂੰ ਖੁਸ਼ ਕਰਨ ਲਈ ਆਏ ਦਿਨ ਕੋਈ ਨਾ ਕੋਈ ਐਲਾਨ ਕਰਦੇ ਰਹਿੰਦੇ ਹਨ।
- - - - - - - - - Advertisement - - - - - - - - -