ਪੜਚੋਲ ਕਰੋ
Advertisement
ਕੇਜਰੀਵਾਲ ਵੱਲੋਂ ਛੇ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
ਖਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ (AAP) ਨੇ ਇਸ ਤੋਂ ਪਹਿਲਾਂ ਰਾਜਸਥਾਨ, ਮੱਧ ਪ੍ਰਦੇਸ਼ ਵਿੱਚ ਵੀ ਵਿਧਾਨ ਸਭਾ ਚੋਣਾਂ ਲੜੀਆਂ। ਜਦਕਿ ਪੰਜਾਬ ਵਿਚ ਪਾਰਟੀ ਦੀ ਵੋਟ ਪ੍ਰਤੀਸ਼ਤਤਾ ਠੀਕ ਸੀ।
ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੀ ਵੀਰਵਾਰ ਨੂੰ ਹੋਈ ਕੌਮੀ ਕੌਂਸਲ ਦੀ ਬੈਠਕ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਅਗਲੇ ਦੋ ਸਾਲਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ ਸਣੇ ਛੇ ਸੂਬਿਆਂ ਵਿੱਚ ਚੋਣ ਲੜੇਗੀ। ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਅਗਲੇ ਦੋ ਸਾਲਾਂ ਵਿੱਚ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਪੰਜਾਬ, ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿੱਚ ਚੋਣਾਂ ਲੜੇਗੀ।
ਇਸ ਸਾਲ ਛੇ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਅਗਲੇ ਦੋ ਸਾਲਾਂ ਬਾਅਦ ਮੁੜ ਛੇ ਸੂਬਿਆਂ ਵਿੱਚ ਇੱਕੋ ਸਮੇਂ ਚੋਣਾਂ ਹੋਣਗੀਆਂ। ਭਾਰਤੀ ਜਨਤਾ ਪਾਰਟੀ, ਕਾਂਗਰਸ ਤੇ ਸੂਬਿਆਂ ਦੀਆਂ ਖੇਤਰੀ ਪਾਰਟੀਆਂ ਤੋਂ ਇਲਾਵਾ ਹੋਰ ਰਾਸ਼ਟਰੀ ਪਾਰਟੀਆਂ ਨੇ ਵੀ ਇਨ੍ਹਾਂ ਚੋਣਾਂ ਵਿੱਚ ਚੋਣ ਲੜਨ ਦਾ ਫੈਸਲਾ ਲਿਆ ਹੈ। ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਾਰੇ ਛੇ ਸੂਬਿਆਂ ਵਿੱਚ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਏਐਨਆਈ ਦੀ ਰਿਪੋਰਟ ਮੁਤਾਬਕ ਵੀਰਵਾਰ ਨੂੰ ਹੋਈ ਆਮ ਆਦਮੀ ਪਾਰਟੀ (ਆਪ) ਦੀ ਨੈਸ਼ਨਲ ਕੌਂਸਲ ਦੀ ਬੈਠਕ ਵਿੱਚ ਅਰਵਿੰਦ ਕੇਜਰੀਵਾਲ ਨੇ ਇਹ ਵੱਡਾ ਫੈਸਲਾ ਕੀਤਾ ਹੈ।Aam Aadmi Party (AAP) has decided to contest elections in 6 states -Uttar Pradesh, Uttarakhand, Goa, Punjab, Himachal Pradesh and Gujarat- in the next 2 years: AAP convenor and Delhi CM Arvind Kejriwal at National Council meeting of AAP pic.twitter.com/ScknhIzpBD
— ANI (@ANI) January 28, 2021
ਇਹ ਵੀ ਪੜ੍ਹੋ: ਲਾਈਵ ਹੋ ਦੀਪ ਸਿੱਧੂ ਨੇ ਦੱਸਿਆ ਆਪਣਾ ਪੱਖ, ਕਿਸਾਨ ਲੀਡਰਾਂ 'ਤੇ ਵੀ ਨਿਸ਼ਾਨਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਤਕਨਾਲੌਜੀ
ਜਲੰਧਰ
Advertisement