ਇਸ ਸਾਲ ਛੇ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਅਗਲੇ ਦੋ ਸਾਲਾਂ ਬਾਅਦ ਮੁੜ ਛੇ ਸੂਬਿਆਂ ਵਿੱਚ ਇੱਕੋ ਸਮੇਂ ਚੋਣਾਂ ਹੋਣਗੀਆਂ। ਭਾਰਤੀ ਜਨਤਾ ਪਾਰਟੀ, ਕਾਂਗਰਸ ਤੇ ਸੂਬਿਆਂ ਦੀਆਂ ਖੇਤਰੀ ਪਾਰਟੀਆਂ ਤੋਂ ਇਲਾਵਾ ਹੋਰ ਰਾਸ਼ਟਰੀ ਪਾਰਟੀਆਂ ਨੇ ਵੀ ਇਨ੍ਹਾਂ ਚੋਣਾਂ ਵਿੱਚ ਚੋਣ ਲੜਨ ਦਾ ਫੈਸਲਾ ਲਿਆ ਹੈ। ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਾਰੇ ਛੇ ਸੂਬਿਆਂ ਵਿੱਚ ਚੋਣਾਂ ਲੜਨ ਦਾ ਐਲਾਨ ਕੀਤਾ ਹੈ।
ਏਐਨਆਈ ਦੀ ਰਿਪੋਰਟ ਮੁਤਾਬਕ ਵੀਰਵਾਰ ਨੂੰ ਹੋਈ ਆਮ ਆਦਮੀ ਪਾਰਟੀ (ਆਪ) ਦੀ ਨੈਸ਼ਨਲ ਕੌਂਸਲ ਦੀ ਬੈਠਕ ਵਿੱਚ ਅਰਵਿੰਦ ਕੇਜਰੀਵਾਲ ਨੇ ਇਹ ਵੱਡਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਲਾਈਵ ਹੋ ਦੀਪ ਸਿੱਧੂ ਨੇ ਦੱਸਿਆ ਆਪਣਾ ਪੱਖ, ਕਿਸਾਨ ਲੀਡਰਾਂ 'ਤੇ ਵੀ ਨਿਸ਼ਾਨਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904