ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਮੁੱਖ ਮੰਤਰੀ ਰਿਹਾਇਸ਼ ਛੱਡ ਕੇ ਕੇਜਰੀਵਾਲ ਫਿਰੋਜ਼ਸ਼ਾਹ ਰੋਡ 'ਤੇ ਸਥਿਤ ਸੰਸਦ ਮੈਂਬਰ ਨਿਵਾਸ 'ਚ ਸ਼ਿਫਟ ਹੋ ਗਏ ਹਨ। 
ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਨਵੇਂ ਘਰ 'ਚ ਪਹੁੰਚੇ। ਇੱਥੇ ਅਰਵਿੰਦ ਕੇਜਰੀਵਾਲ ਨੇ ਘਰ 'ਚ ਦਾਖਲ ਹੋਣ ਤੋਂ ਪਹਿਲਾਂ ਪੂਜਾ ਅਰਚਨਾ ਕੀਤੀ। ਪੂਜਾ ਤੋਂ ਬਾਅਦ ਕੇਜਰੀਵਾਲ ਪਰਿਵਾਰ ਸਮੇਤ ਨਵੇਂ ਘਰ 'ਚ ਦਾਖਲ ਹੋਏ।




ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਦੁਪਹਿਰ ਨੂੰ ਲੁਟੀਅਨ ਦਿੱਲੀ ਦੇ ਫਿਰੋਜ਼ਸ਼ਾਹ ਰੋਡ 'ਤੇ ਬੰਗਲਾ ਨੰਬਰ 5 'ਚ ਸ਼ਿਫਟ ਹੋਏ ਹਨ। ਇਹ ਬੰਗਲਾ 'ਆਪ' ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਦਿੱਤਾ ਗਿਆ ਹੈ। ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ, ਮਾਤਾ-ਪਿਤਾ ਅਤੇ ਦੋਹਾਂ ਬੱਚਿਆਂ ਨਾਲ ਸ਼ਿਫਟ ਇਥੇ ਸ਼ਿਫਟ ਹੋਏ ਹਨ। ਅਸ਼ੋਕ ਮਿੱਤਲ ਅਤੇ ਉਨ੍ਹਾਂ ਦੀ ਪਤਨੀ ਨੇ ਸਾਰਿਆਂ ਦਾ ਘਰ ਵਿੱਚ ਸਵਾਗਤ ਕੀਤਾ। ਇਸ ਤੋਂ ਬਾਅਦ ਮਿੱਤਲ ਨੇ ਦੱਸਿਆ ਕਿ ਕੇਜਰੀਵਾਲ ਮੇਰੇ ਘਰ ਮਹਿਮਾਨ ਵਜੋਂ ਸ਼ਿਫਟ ਹੋਏ ਹਨ।


ਜ਼ਿਕਰਯੋਗ ਹੈ ਕਿ ਹਾਲ ਹੀ 'ਚ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਹੈ। ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਹੈਰਾਨ ਕਰਨ ਵਾਲਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਆਤਿਸ਼ੀ ਨੂੰ ਦਿੱਲੀ ਦਾ ਮੁੱਖ ਮੰਤਰੀ ਐਲਾਨਿਆ ਗਿਆ। 


ਇਹ ਵੀ ਪੜ੍ਹੋ : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ


ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਜਲਦੀ ਹੀ ਮੁੱਖ ਮੰਤਰੀ ਨਿਵਾਸ ਖਾਲੀ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਕਈ ਕੌਂਸਲਰਾਂ ਦੇ ਨਾਲ-ਨਾਲ ਵਿਧਾਇਕਾਂ ਨੇ ਆਪਣੇ ਘਰਾਂ ਵਿੱਚ ਰਹਿਣ ਦੀ ਪੇਸ਼ਕਸ਼ ਕੀਤੀ ਸੀ। 
ਆਖ਼ਰਕਾਰ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨੂੰ ਅਲਾਟ ਕੀਤੀ ਰਿਹਾਇਸ਼ ਵਿੱਚ ਸ਼ਿਫਟ ਕਰਨ ਦਾ ਫੈਸਲਾ ਕੀਤਾ। ਅਰਵਿੰਦ ਕੇਜਰੀਵਾਲ ਹੁਣ ਆਪਣੇ ਪੂਰੇ ਪਰਿਵਾਰ ਨਾਲ ਫਿਰੋਜ਼ਸ਼ਾਹ ਰੋਡ ਦੇ ਬੰਗਲਾ ਨੰਬਰ 5 'ਚ ਰਹਿਣਗੇ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ