INDIA Alliance: 'ਅਰਵਿੰਦ ਕੇਜਰੀਵਾਲ ਹੋਣਗੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ', 'INDIA' ਗਠਜੋੜ ਦੀ ਮੀਟਿੰਗ ਤੋਂ ਪਹਿਲਾਂ ਬੋਲੇ 'ਆਪ' ਆਗੂ
'ਅਰਵਿੰਦ ਕੇਜਰੀਵਾਲ ਹੋਣਗੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ', 'INDIA' ਗਠਜੋੜ ਦੀ ਮੀਟਿੰਗ ਤੋਂ ਪਹਿਲਾਂ ਬੋਲੇ 'ਆਪ' ਆਗੂ
India Alliance : ਮੁੰਬਈ 'ਚ ਭਾਰਤ ਗਠਜੋੜ ਦੀ ਬੈਠਕ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਉਮੀਦਵਾਰ ਬਣਾਉਣ ਦੀ ਮੰਗ ਕੀਤੀ ਗਈ ਹੈ। ਇਹ ਮੰਗ ਆਮ ਆਦਮੀ ਪਾਰਟੀ ਵੱਲੋਂ ਆਈ ਹੈ। 'ਆਪ' ਦੀ ਰਾਸ਼ਟਰੀ ਬੁਲਾਰੇ ਪ੍ਰਿਅੰਕਾ ਕੱਕੜ ਨੇ ਕਿਹਾ, "ਜੇ ਤੁਸੀਂ ਮੈਨੂੰ ਪੁੱਛੋ ਤਾਂ ਮੈਂ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣਾ ਚਾਹਾਂਗੀ।"
ਕੇਜਰੀਵਾਲ ਦੀ ਪ੍ਰਧਾਨ ਮੰਤਰੀ ਅਹੁਦੇ ਦੀ ਉਮੀਦਵਾਰੀ ਦੇ ਹੱਕ ਵਿੱਚ ਦਲੀਲ ਦਿੰਦੇ ਹੋਏ, 'ਆਪ' ਬੁਲਾਰੇ ਨੇ ਏਐਨਆਈ ਨੂੰ ਕਿਹਾ, "ਇੰਨੀ ਕਮਰਤੋੜ ਮਹਿੰਗਾਈ ਵਿੱਚ ਵੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਮਹਿੰਗਾਈ ਸਭ ਤੋਂ ਘੱਟ ਹੈ, ਮੁਫਤ ਪਾਣੀ, ਮੁਫਤ ਸਿੱਖਿਆ, ਮੁਫਤ ਬਿਜਲੀ, ਔਰਤਾਂ ਲਈ ਮੁਫਤ ਬੱਸ ਯਾਤਰਾ, ਬਜ਼ੁਰਗਾਂ ਲਈ ਮੁਫਤ ਤੀਰਥ ਯਾਤਰਾ ਫਿਰ ਵੀ ਵਾਧੂ ਬਜਟ ਪੇਸ਼ ਕੀਤਾ ਗਿਆ ਹੈ।''
'ਆਪ' ਬੁਲਾਰੇ ਨੇ ਕੇਜਰੀਵਾਲ ਨੂੰ ਦੱਸਿਆ Challenger
ਕੱਕੜ ਨੇ ਕਿਹਾ, ਅਰਵਿੰਦ ਕੇਜਰੀਵਾਲ ਲਗਾਤਾਰ ਲੋਕਾਂ ਦੇ ਮੁੱਦੇ ਉਠਾਉਂਦੇ ਹਨ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਚੁਣੌਤੀ ਬਣ ਕੇ ਉੱਭਰੇ ਹਨ। ਭਾਵੇਂ ਉਨ੍ਹਾਂ ਦੀ ਡਿਗਰੀ ਦੀ ਗੱਲ ਹੋਵੇ ਜਾਂ ਕੁਝ ਹੋਰ, ਅਰਵਿੰਦ ਕੇਜਰੀਵਾਲ ਨਿਰਪੱਖ ਹੋ ਕੇ ਬੋਲਦੇ ਹਨ।
#WATCH | AAP's Chief National Spokesperson Priyanka Kakkar says, "If you ask me, I would want Arvind Kejriwal to be the Prime Ministerial candidate. Even in such back-breaking inflation, the national capital Delhi has the lowest inflation. There is free water, free education,… pic.twitter.com/vMUquowQU6
— ANI (@ANI) August 30, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ