Arvind Kejriwal News: ਤਿਹਾੜ ਜੇਲ੍ਹ 'ਚ ਇੱਥੇ ਰਹਿਣਗੇ ਕੇਜਰੀਵਾਲ, ਸੰਜੇ ਸਿੰਘ ਨੂੰ ਕੀਤਾ ਗਿਆ ਸ਼ਿਫਟ
Arvind Kejriwal News: ਦਿੱਲੀ ਦੀ ਅਦਾਲਤ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ।
Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਦੇ ਜੇਲ੍ਹ ਨੰਬਰ 2 ਵਿੱਚ ਰੱਖਿਆ ਜਾਵੇਗਾ। ਇਸ ਸਬੰਧੀ ਜੇਲ੍ਹ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ। ਇੱਥੇ ਕੇਜਰੀਵਾਲ ਇਕੱਲੇ ਰਹਿਣਗੇ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਸਾਰੇ ਸੀਸੀਟੀਵੀ ਕੈਮਰਿਆਂ ਦੀ ਮੁੜ ਜਾਂਚ ਕੀਤੀ ਗਈ ਹੈ।
ਤੁਹਾਨੂੰ ਇੱਥੇ ਦੱਸ ਦਿੰਦੇ ਹਾਂ ਕਿ ਜਿਹੜੀ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨੂੰ ਰੱਖਿਆ ਗਿਆ ਹੈ, ਉੱਥੇ ਪਹਿਲਾਂ ਸਾਂਸਦ ਸੰਜੇ ਸਿੰਘ ਨੂੰ ਰੱਖਿਆ ਗਿਆ ਸੀ। ਹਣ ਉਨ੍ਹਾਂ ਨੂੰ 5 ਨੰਬਰ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
#WATCH | Delhi CM Arvind Kejriwal being brought out of Rouse Avenue Court.
— ANI (@ANI) April 1, 2024
He is being taken to Tihar Jail where he will be lodged in Jail Number 2. He has been sent to judicial custody till April 15 in Delhi liquor policy case. pic.twitter.com/gFiIxYijCB
ਇਹ ਵੀ ਪੜ੍ਹੋ: Delhi Politics: ਆਤਿਸ਼ੀ ਜਾਂ ਭਾਰਦਵਾਜ ਨਾ ਬਣ ਜਾਣ CM ਤਾਂ ਕਰਕੇ ਕੇਜਰੀਵਾਲ ਨੇ ਲਿਆ ਇਨ੍ਹਾਂ ਦਾ ਨਾਂਅ-ਮਨਜਿੰਦਰ ਸਿਰਸਾ
ਜ਼ਿਕਰ ਕਰ ਦਈਏ ਕਿ ਸੰਜੇ ਸਿੰਘ ਨੂੰ ਵੀ ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਕਤੂਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ, ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਹੋਈ ਸੀ। ਦੋਵੇਂ ਹੀ ਆਗੂ ਨਿਆਇਂਕ ਹਿਰਾਸਤ ਵਿੱਚ ਹਨ। ਉੱਥੇ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਈਡੀ ਨੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ
15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਰਹਿਣਗੇ ਕੇਜਰੀਵਾਲ
ਈਡੀ ਨੇ ਰਿਮਾਂਡ ਨਾ ਮੰਗਦਿਆਂ ਹੋਇਆਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਇਹ ਵੀ ਪੜ੍ਹੋ: Pakistan Toshakhana case: ਇਮਰਾਨ ਖਾਨ ਦੀ ਸਜ਼ਾ ਤਾਂ ਹੋਈ ਮੁਆਫ਼, ਪਰ ਇਸ ਮੁਸ਼ਕਿਲ 'ਚ ਬੂਰਾ ਫਸੇ, 10 ਸਾਲਾਂ ਤੱਕ ਨਹੀਂ ਕਰ ਸਕਣਗੇ ਆਹ ਕੰਮ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।