(Source: ECI/ABP News)
Kejriwal Bail: AAP ਹਾਲੇ ਵੀ ਨਹੀਂ ਮਨਾ ਸਕਦੀ ਜਸ਼ਨ, ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ਆਹ ਦਿੱਤਾ ਹੁਕਮ
Kejriwal Bail: ਸੁਪਰੀਮ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਅਤੇ ਐਸ.ਵੀ.ਐਨ. ਭੱਟੀ ਦੀ ਬੈਂਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ।
![Kejriwal Bail: AAP ਹਾਲੇ ਵੀ ਨਹੀਂ ਮਨਾ ਸਕਦੀ ਜਸ਼ਨ, ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ਆਹ ਦਿੱਤਾ ਹੁਕਮ Arvind Kejriwal To Stay In Jail, Top Court Says](https://feeds.abplive.com/onecms/images/uploaded-images/2024/06/24/a76246fe8301d3bd79d967a7e122013d1719217767845785_original.webp?impolicy=abp_cdn&imwidth=1200&height=675)
Kejriwal Bail: ਸੁਪਰੀਮ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਅਤੇ ਐਸ.ਵੀ.ਐਨ. ਭੱਟੀ ਦੀ ਬੈਂਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ। ਇਹ ਅਰਜ਼ੀ ਦਿਲੀ ਹਾਈਕੋਰਟ ਖਿਲਾਫ਼ ਪਾਈ ਗਈ ਸੀ ਜਿਸ ਵਿੱਚ ਹਾਈਕੋਬਟ ਨੇ ਰਾਊਜ ਐਨਿਊ ਅਦਾਲਤ ਵੱਲੋਂ ਕੇਜਰੀਵਾਲ ਨੂੰ ਦਿੱਤੀ ਰੈਗੁਲਰ ਬੇਲ 'ਤੇ ਰੋਕ ਲਗਾ ਦਿੱਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਅਧੀਨ ਅਦਾਲਤ ਨਹੀਂ ਸਗੋਂ ਹਾਈ ਕੋਰਟ ਹੈ। ਦਿੱਲੀ ਹਾਈ ਕੋਰਟ ’ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ ਅਤੇ ਉਸ ਦਾ ਹੁਕਮ ਪਹਿਲਾਂ ਆਉਣ ਦਿੱਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ’ਤੇ 26 ਜੂਨ ਨੂੰ ਸੁਣਵਾਈ ਕਰੇਗੀ।
ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਏਜੰਸੀ ਦਾ ਦੋਸ਼ ਹੈ ਕਿ ਕੇਜਰੀਵਾਲ ਨੇ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨ ਲਈ ਸਾਊਥ ਲਾਬੀ ਤੋਂ ਪ੍ਰਾਪਤ ਕੀਤੇ ਪੈਸੇ ਦੀ ਵਰਤੋਂ ਗੋਆ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਲਈ ਕੀਤੀ ਗਈ ਸੀ।
ਬੀਤੇ ਵੀਰਵਾਰ ਨੂੰ ਦਿੱਲੀ ਦੀ ਰਾਊਜ ਐਵਨਿਊ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਅਤੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ 'ਤੇ ਜ਼ਮਾਨਤ 'ਤੇ ਰਿਹਾਅ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਈਡੀ ਨੇ ਅਦਾਲਤ ਦੇ ਇਸ ਫੈਸਲੇ ਦਾ ਲਗਾਤਾਰ ਵਿਰੋਧ ਕੀਤਾ। ਈਡੀ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਸ਼ੁੱਕਰਵਾਰ ਸਵੇਰੇ ਹੀ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ। ਜਿਸ ਦੇ ਖਿਲਾਫ਼ ਹੁਣ ਕੇਜਰੀਵਾਲ ਸੁਪਰੀਮ ਕੋਰਟ ਪਹੁੰਚੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)