ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਾ ਕੁਝ ਸਮਾਂ ਪਹਿਲਾਂ ਕੋਰੋਨਾਵਾਇਰਸ (coronavirus test) ਸੰਕਰਮਣ ਲਈ ਟੈਸਟ ਕੀਤਾ ਗਿਆ ਸੀ। ਇਹ ਜਾਂਚ ਰਿਪੋਰਟ ਸ਼ਾਮ ਤੱਕ ਆਉਣ ਦੀ ਉਮੀਦ ਹੈ। ਇਸ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਡਾਕਟਰ ਅਗਲੇ ਇਲਾਜ ਬਾਰੇ ਫੈਸਲਾ ਲੈਣਗੇ।

ਕੇਜਰੀਵਾਲ ਐਤਵਾਰ ਸ਼ਾਮ ਤੋਂ ਕਿਸੇ ਨੂੰ ਵੀ ਨਹੀਂ ਮਿਲ ਰਹੇ ਤੇ ਆਪਣੇ ਆਪ ਨੂੰ ਇਕਾਂਤ ਕਰ ਲਿਆ ਹੈ। ਦਰਅਸਲ, ਐਤਵਾਰ ਨੂੰ ਸੀਐਮ ਅਰਵਿੰਦ ਕੇਜਰੀਵਾਲ ਦੀ ਅਚਾਨਕ ਸਿਹਤ ਵਿਗੜ ਗਈ। ਕੇਜਰੀਵਾਲ ਨੂੰ ਹਲਕੇ ਬੁਖਾਰ ਤੇ ਗਲੇ ਦੀ ਖਰਾਸ਼ ਦੀ ਸ਼ਿਕਾਇਤ ਹੈ। ਇਸ ਦੇ ਨਾਲ ਉਨ੍ਹਾਂ ਨੇ ਸੋਮਵਾਰ ਨੂੰ ਹੋਣ ਵਾਲੀਆਂ ਸਾਰੀਆਂ ਮੀਟਿੰਗਾਂ ਨੂੰ ਰੱਦ ਕਰ ਦਿੱਤਾ ਸੀ।

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਬੀਮਾਰ ਹੋਣ ਦੀ ਜਾਣਕਾਰੀ ਦਿੱਤੀ ਤੇ ਨਾਲ ਹੀ ਮੰਗਲਵਾਰ ਨੂੰ ਕੋਰੋਨਾ ਦਾ ਟੈਸਟ ਹੋਣ ਦੀ ਵੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੇ ਬਿਮਾਰ ਹੋਣ ਨਾਲ ਸਰਕਾਰ ਦੇ ਕੰਮਕਾਜ ‘ਤੇ ਕੋਈ ਅਸਰ ਨਹੀਂ ਪਏਗਾ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਦਿੱਲੀ ਸਰਕਾਰ ਦੇ ਹੋਰ ਮੰਤਰੀਆਂ ਦੀ ਅਗਵਾਈ ਵਿੱਚ ਮੁੱਖ ਮੰਤਰੀ ਇਸੇ ਤਰ੍ਹਾਂ ਕੰਮ ਨੂੰ ਅੱਗੇ ਵਧਾਉਂਦੇ ਰਹਿਣਗੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904