ਪੜਚੋਲ ਕਰੋ
ਕੈਪਟਨ ਤੇ ਕੇਜਰੀਵਾਲ ਵਿਚਾਲੇ ਵੀਡੀਓ 'ਤੇ ਖੜਕੀ, ਕਾਨੂੰਨੀ ਕਾਰਵਾਈ ਦੀ ਚੇਤਾਵਨੀ
ਠੁਕਰਾਲ ਨੇ ਵੀਡੀਓ ਦਾ ਲਿੰਕ ਸਾਂਝਾ ਕਰਦਿਆਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚੋਂ ਆਮ ਆਦਮੀ ਪਾਰਟੀ ਦੇ ਬਾਹਰ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਵੀਡੀਓ ਵਿੱਚ ਕੇਜਰੀਵਾਲ ਖੇਤੀ ਕਾਨੂੰਨਾਂ ਦੀ ਤਾਰੀਫ਼ ਕਰਦੇ ਵਿਖਾਈ ਦੇ ਰਹੇ ਹਨ, ਪਰ ਹੁਣ ਉਨ੍ਹਾਂ ਦੀ ਹਮਦਰਦੀ ਕਿੱਥੇ ਹੈ।
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੋਸ਼ਲ ਮੀਡੀਆ ’ਤੇ ਕਥਿਤ ਤੌਰ ਉੱਤੇ ਫ਼ਰਜ਼ੀ ਵੀਡੀਓ (Fake Video) ਸਾਂਝਾ ਕਰਨ ਦਾ ਇਲਜ਼ਾਮ ਲਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ (Captain Amarinder Singh) ਸਿੰਘ ਵਿਰੁੱਧ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।
ਕੇਜਰੀਵਾਲ ਨੇ ਕੈਪਟਨ ’ਤੇ ਆਪਣੀ ਸਿਆਸੀ ਹੋਂਦ ਲਈ ਗੰਦੀ ਸਿਆਸਤ ਦਾ ਸਹਾਰਾ ਲੈਣ ਦਾ ਦੋਸ਼ ਲਾਇਆ। ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਟਵਿਟਰ ’ਤੇ ਸ਼ੇਅਰ ਕੀਤੇ ਵੀਡੀਓ ’ਚ ਦਿੱਲੀ ਦੇ ਮੁੱਖ ਮੰਤਰੀ ਨੂੰ ਕਥਿਤ ਤੌਰ ਉੱਤੇ ਤਿੰਨ ਖੇਤੀ ਕਾਨੂੰਨਾਂ ਦੀ ਸ਼ਲਾਘਾ ਕਰਦਿਆਂ ਵੇਖਿਆ ਜਾ ਸਕਦਾ ਹੈ।
ਠੁਕਰਾਲ ਨੇ ਵੀਡੀਓ ਦਾ ਲਿੰਕ ਸਾਂਝਾ ਕਰਦਿਆਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚੋਂ ਆਮ ਆਦਮੀ ਪਾਰਟੀ ਦੇ ਬਾਹਰ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਵੀਡੀਓ ਵਿੱਚ ਕੇਜਰੀਵਾਲ ਖੇਤੀ ਕਾਨੂੰਨਾਂ ਦੀ ਤਾਰੀਫ਼ ਕਰਦੇ ਵਿਖਾਈ ਦੇ ਰਹੇ ਹਨ, ਪਰ ਹੁਣ ਉਨ੍ਹਾਂ ਦੀ ਹਮਦਰਦੀ ਕਿੱਥੇ ਹੈ। ਇਹ ਵੀ ਪੜ੍ਹੋ: Nails at Ghazipur Border: ਕੌਮਾਂਤਰੀ ਅਲੋਚਨਾ ਮਗਰੋਂ ਪੁਲਿਸ ਦਾ ਯੂ-ਟਰਨ, ਗਾਜ਼ੀਪੁਰ ਹੱਦ ਤੋਂ ਹਟਾਏ ਕਿੱਲ, ਵੇਖੋ ਵੀਡੀਓ ਟਵੀਟ ’ਚ ਕਿਹਾ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦਾ ਦਾਅਵਾ ਹੈ ਕਿ ਇਹ ਵੀਡੀਓ ਫ਼ਰਜ਼ੀ ਹੈ, ਭਾਵੇਂ ਗੱਲ ਤੋਂ ਮੁੱਕਰਨ ਦੀ ਉਨ੍ਹਾਂ ਦੀ ਆਦਤ ਤੋਂ ਸਾਰੇ ਜਾਣੂ ਹਨ। ਕੇਜਰੀਵਾਲ ਨੇ ਠੁਕਰਾਲ ਦੇ ਟਵੀਟ ਨੂੰ ਟੈਗ ਕਰਦਿਆਂ ਜਵਾਬ ਦਿੱਤਾ ਕਿ ਪੋਸਟ ਵਿੱਚ ਜਿਸ ਵੀਡੀਓ ਦਾ ਜ਼ਿਕਰ ਕੀਤਾ ਗਿਆ ਹੈ, ਉਸ ਨਾਲ ਛੇੜਖਾਨੀ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਹੋਂਦ ਬਚਾਉਣ ਲਈ ਇਸ ਜਾਅਲੀ ਵੀਡੀਓ ਦਾ ਸਹਾਰਾ ਲਿਆ ਹੈ, ਜੋ ਹੈਰਾਨਕੁੰਨ ਹੈ। ਮੈਂ ਮੀਡੀਆ ਤੋਂ ਇਸ ਵੀਡੀਓ ਨੂੰ ਪ੍ਰਸਾਰਿਤ ਤੇ ਪ੍ਰਕਾਸ਼ਿਤ ਕਰਨ ਜਾਂ ਇਸਤੇਮਾਲ ਕਰਨ ਤੋਂ ਬਚਣ ਦੀ ਅਪੀਲ ਕਰਦਾ ਹਾਂ। ਜੇ ਕੈਪਟਨ ਅਮਰਿੰਦਰ ਸਿੰਘ ਤੁਰੰਤ ਇਹ ਵੀਡੀਓ ਵਾਪਸ ਨਹੀਂ ਲੈਂਦੇ ਤੇ ਮਾਫ਼ੀ ਨਹੀਂ ਮੰਗਦੇ, ਤਾਂ ਮੈਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਾਂਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਮਾਇਤ ਦਿੱਤੀ ਹੈ। ਇਹ ਵੀ ਪੜ੍ਹੋ: Farmers Protest: ਹਰਸਿਮਰਤ ਬਾਦਲ ਸਣੇ ਵਿਰੋਧੀ ਪਾਰਟੀਆਂ ਦਾ ਵਫ਼ਦ ਕਿਸਾਨਾਂ ਨੂੰ ਮਿਲਣ ਪਹੁੰਚਿਆ ਗਾਜ਼ੀਪੁਰ ਬਾਰਡਰThis is doctored video. Shocking that Capt Amarinder has resorted to such dirty politics 4 political survival. I urge media to refrain from publishing or using this video. If @capt_amarinder does not withdraw this video immediately n apologize, I’ll take legal action against him https://t.co/Re46dOCkOh
— Arvind Kejriwal (@ArvindKejriwal) February 3, 2021
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
Advertisement