Arvind Kejriwal: ਤਿਹਾੜ 'ਚ ਕੇਜਰੀਵਾਲ ਨਾਲ ਨਹੀਂ ਹੋਣ ਦਿੱਤੀ ਗਈ ਪਤਨੀ ਦੀ ਫੇਸ ਟੁ ਫੇਸ ਮੀਟਿੰਗ- AAP ਆਗੂ ਦਾ ਦਾਅਵਾ
Sanjay Singh on Tihar Jail: ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਤਿਹਾੜ ਜੇਲ੍ਹ ਵਿੱਚ ਆਹਮੋ-ਸਾਹਮਣੇ ਮੁਲਾਕਾਤਾਂ ਆਮ ਹਨ। ਉਨ੍ਹਾਂ ਕਿਹਾ, 'ਅਰਵਿੰਦ ਕੇਜਰੀਵਾਲ ਨਾਲ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ।
Sanjay Singh on Tihar Jail. ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅਣਮਨੁੱਖੀ ਸਲੂਕ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਸੁਨੀਤਾ ਕੇਜਰੀਵਾਲ ਨੂੰ ਤਿਹਾੜ ਜੇਲ 'ਚ ਅਰਵਿੰਦ ਕੇਜਰੀਵਾਲ ਨਾਲ ਆਹਮੋ-ਸਾਹਮਣੇ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜੇਲ੍ਹ ਪ੍ਰਸ਼ਾਸਨ ਨੇ ਕੇਜਰੀਵਾਲ ਦੀ ਪਤਨੀ ਨੂੰ ਖਿੜਕੀ ਰਾਹੀਂ ਕੇਜਰੀਵਾਲ ਨਾਲ ਮਿਲਣ ਦੀ ਇਜਾਜ਼ਤ ਦਿੱਤੀ। ਸੰਜੇ ਸਿੰਘ ਨੇ ਕਿਹਾ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਭਾਜਪਾ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ।
ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਤਿਹਾੜ ਜੇਲ੍ਹ ਵਿੱਚ ਆਹਮੋ-ਸਾਹਮਣੇ ਮੁਲਾਕਾਤਾਂ ਆਮ ਹਨ। ਉਨ੍ਹਾਂ ਕਿਹਾ, 'ਅਰਵਿੰਦ ਕੇਜਰੀਵਾਲ ਨਾਲ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਖ਼ੌਫ਼ਨਾਕ ਅਪਰਾਧੀਆਂ ਨੂੰ ਵੀ ਬੈਰਕਾਂ ਵਿੱਚ ਆਪਣੇ ਪਰਿਵਾਰਾਂ ਨਾਲ ਮਿਲਣ ਦਿੱਤਾ ਜਾਂਦਾ ਹੈ। ਜਦੋਂ ਕਿ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਆਪਣੀ ਪਤਨੀ ਅਤੇ ਪੀ.ਏ ਨੂੰ ਵਿੰਡੋ ਬਾਕਸ ਰਾਹੀਂ ਮਿਲਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅਜਿਹਾ ਅਣਮਨੁੱਖੀ ਵਤੀਰਾ ਕਿਉਂ... ਇਹ ਅਣਮਨੁੱਖੀ ਕਾਰਾ ਸਿਰਫ਼ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਲੀਲ ਕਰਨ ਅਤੇ ਉਨ੍ਹਾਂ ਦਾ ਮਨੋਬਲ ਡੇਗਣ ਲਈ ਕੀਤਾ ਜਾ ਰਿਹਾ ਹੈ। ਅੱਜ ਲੜਾਈ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਹੈ।
जेल मैनुअल के हिसाब से परिवार और भगवंत मान जी को अरविंद केजरीवाल जी से नहीं मिलने दिया जा रहा- Senior AAP Leader and Rajya Sabha MP @SanjayAzadSln Addressing an Important Press Conference l LIVE https://t.co/M0hE5rBmnF
— AAP (@AamAadmiParty) April 13, 2024
‘ਆਪ’ ਆਗੂ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਇੱਕ ਸੰਸਦ ਮੈਂਬਰ ਦੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਆਖਰੀ ਸਮੇਂ ‘ਤੇ ਰੱਦ ਕਰ ਦਿੱਤੀ ਗਈ ਸੀ। ਇਸ ਪਿੱਛੇ ਸੁਰੱਖਿਆ ਕਾਰਨ ਦੱਸੇ ਗਏ ਹਨ। ਉਨ੍ਹਾਂ ਕਿਹਾ, ‘ਸਾਨੂੰ ਦੱਸਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਿੰਡੋ ਬਾਕਸ (ਜੇਲ ਦੀਆਂ ਸਲਾਖਾਂ ਵਿਚਕਾਰ ਬਣੀ ਛੋਟੀ ਖਿੜਕੀ) ਰਾਹੀਂ ਮਿਲਣਾ ਹੋਵੇਗਾ। ਤੁਸੀਂ ਦਿੱਲੀ ਦੇ ਮੁੱਖ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਦਾ ਅਪਮਾਨ ਕਰ ਰਹੇ ਹੋ, ਅਰਵਿੰਦ ਕੇਜਰੀਵਾਲ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹੋ, ਮੇਰੀ ਦਿੱਲੀ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਰੱਦ ਕਰ ਦਿੱਤੀ ਗਈ ਹੈ, ਇਹ ਭਾਰਤੀ ਕਾਨੂੰਨ ਦਾ ਮਜ਼ਾਕ ਉਡਾ ਰਿਹਾ ਹੈ।