Arvind Kejriwal Bail: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ (10 ਮਈ) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਦਾ ਇਹ ਅਹਿਮ ਫੈਸਲਾ ਆਮ ਆਦਮੀ ਪਾਰਟੀ (ਆਪ) ਲਈ ਵੱਡੀ ਰਾਹਤ ਵਾਂਗ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ 1 ਜੂਨ ਤੱਕ ਅੰਤਰਿਮ ਰਿਹਾਈ ਦੇਣ ਜਾ ਰਹੇ ਹਾਂ। 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਅਦਾਲਤ ਨੇ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ 'ਤੇ ਕੁਝ ਨਹੀਂ ਕਿਹਾ ਹੈ। ਵਕੀਲ ਮੁਤਾਬਕ ਚੋਣ ਪ੍ਰਚਾਰ 'ਤੇ ਕੋਈ ਪਾਬੰਦੀ ਨਹੀਂ ਹੈ। ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ 'ਤੇ 25 ਮਈ ਨੂੰ ਵੋਟਿੰਗ ਹੋਵੇਗੀ। ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਜਿਹੇ 'ਚ ਅਰਵਿੰਦ ਕੇਜਰੀਵਾਲ ਦਿੱਲੀ, ਪੰਜਾਬ ਅਤੇ ਗੁਜਰਾਤ ਵਰਗੇ ਅਹਿਮ ਸੂਬਿਆਂ 'ਚ 'ਆਪ' ਲਈ ਪ੍ਰਚਾਰ ਕਰ ਸਕਣਗੇ।
ਜ਼ਮਾਨਤ ਮਿਲਣ ਤੋਂ ਠੀਕ ਪਹਿਲਾਂ 'ਆਪ' ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਸਾਡੀ ਰਣਨੀਤੀ ਬਦਲ ਜਾਵੇਗੀ। ਚੋਣਾਂ ਕੇਜਰੀਵਾਲ ਦੇ ਨਾਂ 'ਤੇ ਹੀ ਲੜੀਆਂ ਜਾਣਗੀਆਂ।
ਕੇਜਰੀਵਾਲ ਦੇ ਵਕੀਲਾਂ ਨੇ ਕੋਰਟ 'ਚ ਕੀ ਕਿਹਾ?
ਸੁਣਵਾਈ ਦੌਰਾਨ ਸੀਐਮ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਬੁੱਧਵਾਰ ਨੂੰ ਕਿਹਾ, "ਮੈਂ ਵਾਅਦਾ ਕਰ ਰਿਹਾ ਹਾਂ ਕਿ ਕੇਜਰੀਵਾਲ ਆਪਣੀ ਰਿਹਾਈ ਦੌਰਾਨ ਕਿਸੇ ਫਾਈਲ 'ਤੇ ਦਸਤਖਤ ਨਹੀਂ ਕਰਨਗੇ।" ਪਰ ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ LG ਇਸ ਆਧਾਰ 'ਤੇ ਕਿਸੇ ਵੀ ਫਾਈਲ ਨੂੰ ਨਾ ਰੋਕੇ।
ਜ਼ਿਕਰ ਕਰ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਨੇ 21 ਮਾਰਚ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਹੁਣ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਅੱਜ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।