(Source: ECI/ABP News)
Arvind Kejriwal: ਦੋ ਦਿਨਾਂ 'ਚ CM ਰਿਹਾਇਸ਼ ਖਾਲੀ ਕਰਨਗੇ ਕੇਜਰੀਵਾਲ, ਹੁਣ ਇਹ ਹੋਵੇਗਾ ਨਵਾਂ ਠਿਕਾਣਾ
ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਨਰਾਤਿਆਂ ਦੌਰਾਨ ਫਲੈਗਸਟਾਫ ਰੋਡ 'ਤੇ ਸਥਿਤ ਸਰਕਾਰੀ ਰਿਹਾਇਸ਼ ਨੂੰ....

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਗਲੇ ਦੋ ਦਿਨਾਂ ਵਿੱਚ ਸਿਵਲ ਲਾਈਨਜ਼ ਵਿੱਚ ‘ਫਲੈਗਸਟਾਫ ਰੋਡ’ ‘ਤੇ ਸਥਿਤ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰ ਦੇਣਗੇ। ਉਨ੍ਹਾਂ ਲਈ ਨਵੀਂ ਦਿੱਲੀ ਖੇਤਰ ਵਿੱਚ ਇਕ ਨਵੀ ਰਿਹਾਇਸ਼ ਵੀ ਫਾਈਨਲ ਕਰ ਦਿੱਤੀ ਗਈ ਹੈ, ਜਿੱਥੇ ਉਹ ਆਪਣੇ ਪਰਿਵਾਰ ਨਾਲ ਰਹਿਣਗੇ। 'ਆਪ' ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 4 ਅਕਤੂਬਰ ਨੂੰ ਨਵੇਂ ਘਰ ਵਿੱਚ ਸ਼ਿਫਟ ਹੋ ਸਕਦੇ ਹਨ। ਬੁੱਧਵਾਰ ਨੂੰ 'ਆਪ' ਨੇ ਕਿਹਾ ਕਿ ਕੇਜਰੀਵਾਲ ਲਈ ਮੰਡੀ ਹਾਊਸ ਇਲਾਕੇ 'ਚ ਘਰ ਫਾਈਨਲ ਕੀਤਾ ਗਿਆ ਹੈ। ਕੇਜਰੀਵਾਲ ਫਿਰੋਜ਼ਸ਼ਾਹ ਰੋਡ 'ਤੇ 'ਆਪ' ਦੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਅਲਾਟ ਕੀਤੇ ਗਏ ਦੋ ਬੰਗਲਿਆਂ 'ਚੋਂ ਇਕ 'ਚ ਰਹਿਣਗੇ।
'ਆਪ' ਮੁਤਾਬਕ ਦੋਵੇਂ ਬੰਗਲੇ ਪਾਰਟੀ ਹੈੱਡਕੁਆਰਟਰ ਤੋਂ ਕੁਝ ਮੀਟਰ ਦੀ ਦੂਰੀ 'ਤੇ ਹਨ। ਕੇਜਰੀਵਾਲ ਫਲੈਗ ਸਟਾਫ ਰੋਡ 'ਤੇ ਸਥਿਤ ਮੁੱਖ ਮੰਤਰੀ ਨਿਵਾਸ ਨੂੰ ਖਾਲੀ ਕਰਨਗੇ ਅਤੇ 4 ਅਕਤੂਬਰ ਨੂੰ ਇੱਥੇ ਸ਼ਿਫਟ ਹੋ ਜਾਣਗੇ। ਕੇਜਰੀਵਾਲ ਨੇ ਨਰਾਤਿਆਂ ਦੌਰਾਨ ਮੁੱਖ ਮੰਤਰੀ ਨਿਵਾਸ ਖਾਲੀ ਕਰਨ ਦੀ ਗੱਲ ਵੀ ਕਹੀ ਸੀ।
ਇਹ ਵੀ ਪੜੋ: ਵਿਦਿਆਰਥੀਆਂ ਲਈ ਵੱਡੀ ਖ਼ਬਰ! 4 ਅਤੇ 5 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ
ਕੇਜਰੀਵਾਲ ਨੇ 17 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਨਰਾਤਿਆਂ ਦੌਰਾਨ ਫਲੈਗਸਟਾਫ ਰੋਡ 'ਤੇ ਸਥਿਤ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰ ਦੇਣਗੇ। ਹਿੰਦੂਆਂ ਦਾ ਇਹ ਤਿਉਹਾਰ ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ 'ਕੇਜਰੀਵਾਲ ਅਗਲੇ ਇੱਕ-ਦੋ ਦਿਨਾਂ ਵਿੱਚ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਖਾਲੀ ਕਰ ਦੇਣਗੇ, ਕਿਉਂਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਨਵੀ ਰਿਹਾਇਸ਼ ਨਿਸ਼ਚਿਤ ਕਰ ਲਈ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
