ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਇੱਕ ਵਾਰ ਫਿਰ ਹਮਲਾ ਹੋਇਆ ਹੈ। ਇਸ ਵਾਰ ਡਾਂਗਾਂ-ਸੋਟਿਆਂ ਨਾਲ ਲੈਸ ਭੀੜ ਨੇ ਕੇਜਰੀਵਾਲ ਦੀ ਕਾਰ ਉੱਪਰ ਹਮਲਾ ਕੀਤਾ। ਇਹ ਜਾਣਕਾਰੀ ਮੁੱਖ ਮੰਤਰੀ ਦਫਤਰ ਦੇ ਇੱਕ ਅਧਿਕਾਰੀ ਨੇ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਇਸ ਹਰਕਤ ਲਈ ਬੀਜੇਪੀ ਨੂੰ ਜ਼ਿੰਮੇਵਾਰ ਦੱਸਿਆ ਹੈ।
ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਨੂੰ ਸੱਟ ਨਹੀਂ ਲੱਗੀ। ਉਨ੍ਹਾਂ ਦੱਸਿਆ ਕਿ ਤਕਰੀਬਨ 100 ਲੋਕਾਂ ਦੀ ਭੀੜ ਨੇ ਕੇਜਰੀਵਾਲ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤੇ ਡਾਂਗਾਂ-ਸੋਟਿਆਂ ਨਾਲ ਹਮਲਾ ਕਰ ਦਿੱਤਾ।
ਇਹ ਘਟਨਾ ਉਸ ਵੇਲੇ ਹੋਈ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਗੈਰਕਾਨੂੰਨੀ ਕਲੋਨੀਆਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਬਾਹਰੀ ਦਿੱਤੀ ਵਿੱਚ ਪਹੁੰਚੇ ਸੀ।