ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਚਾਰ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਪੰਜ ਮੈਂਬਰੀ ਸਮੂਹ ਦਾ ਗਠਨ ਕੀਤਾ। ਪਾਰਟੀ ਦੇ ਸੰਗਠਨ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਦੁਆਰਾ ਜਾਰੀ ਬਿਆਨ ਮੁਤਾਬਕ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਇਸ ਸਮੂਹ ਦੀ ਅਗਵਾਈ ਕਰਨਗੇ।


ਸਮੂਹ ਵਿੱਚ ਸੀਨੀਅਰ ਨੇਤਾ ਸਲਮਾਨ ਖੁਰਸ਼ੀਦ, ਮਨੀਸ਼ ਤਿਵਾੜੀ, ਵਿਨਸੈਂਟ ਪਾਲਾ ਅਤੇ ਲੋਕ ਸਭਾ ਮੈਂਬਰ ਜੋਤੀ ਮਨੀ ਵੀ ਸ਼ਾਮਲ ਹਨ। ਦੱਸ ਦਈਏ ਕਿ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਕਾਂਗਰਸ ਦੇ 'ਜੀ 23' ਸਮੂਹ ਦਾ ਹਿੱਸਾ ਹਨ ਜੋ ਪਿਛਲੇ ਕਈ ਮਹੀਨਿਆਂ ਤੋਂ ਪਾਰਟੀ ਵਿੱਚ ਜੁੰਮੇਵਾਰੀ ਨਾਲ ਸੰਗਠਨਾਤਮਕ ਚੋਣਾਂ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੀ ਮੰਗ ਕਰ ਰਹੇ ਹਨ।


ਸੋਮਵਾਰ ਨੂੰ ਕਾਂਗਰਸ ਦੀ ਚੋਟੀ ਦੀ ਨੀਤੀ ਬਣਾਉਣ ਵਾਲੀ ਸੰਸਥਾ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਡਿਜੀਟਲ ਬੈਠਕ ਵਿਚ ਸੋਨੀਆ ਗਾਂਧੀ ਨੇ ਪ੍ਰਸਤਾਵ ਦਿੱਤਾ ਕਿ ਚੋਣ ਨਤੀਜਿਆਂ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਛੋਟਾ ਸਮੂਹ ਬਣਾਇਆ ਜਾਵੇ। ਸੀਡਬਲਯੂਸੀ ਨੇ ਇਸ ਲਈ ਆਪਣੀ ਸਹਿਮਤੀ ਦੇ ਦਿੱਤੀ। ਇਸ ਬੈਠਕ ਵਿਚ ਸੋਨੀਆ ਨੇ ਤਾਜ਼ਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਕਾਰਗੁਜ਼ਾਰੀ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਨਤੀਜਿਆਂ ਤੋਂ ਇਹ ਸਪਸ਼ਟ ਹੈ ਕਿ ਕਾਂਗਰਸ ਵਿਚ ਚੀਜ਼ਾਂ ਨੂੰ ਸੁਧਾਰਨਾ ਹੋਵੇਗਾ।


ਇਹ ਵੀ ਪੜ੍ਹੋ: Sports University in Punjab: ਕੈਪਟਨ ਵਲੋਂ ਖੇਡ ਯੂਨੀਵਰਸਿਟੀ ਦੇ ਪਹਿਲੇ ਪੜਾਅ ਦੀ ਉਸਾਰੀ ਲਈ 60 ਕਰੋੜ ਰੁਪਏ ਜਾਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904