ਮਾਨਸਿਕ ਤੌਰ ’ਤੇ ਪ੍ਰੇਸ਼ਾਨ ASI ਨੇ ਪਤਨੀ ਦਾ ਕੀਤਾ ਕਤਲ, ਫਿਰ ਖ਼ੁਦ ਨੂੰ ਮਾਰੀ ਗੋਲ਼ੀ
ਏਬੀਪੀ ਸਾਂਝਾ | 21 Jan 2019 09:16 PM (IST)
ਪ੍ਰਤੀਕਾਤਮਕ ਤਸਵੀਰ
ਅੰਬਾਲਾ: ਪਿੰਡ ਨਸਰੋਲੀ ਵਿੱਚ ਹਰਿਆਣਾ ਪੁਲਿਸ ਦੇ ਏਐਸਆਈ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਪਹਿਲਾਂ ਆਪਣੀ ਪਤਨੀ ਨੂੰ ਗੋਲ਼ੀ ਮਾਰੀ ਤੇ ਉਸ ਦੇ ਬਾਅਦ ਖ਼ੁਦ ਨੂੰ ਵੀ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਹੇ ਸਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਫਿਲਹਾਲ ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਰਦੀਪ ਸਿੰਘ ਪੰਚਕੁਲਾ ਵਿੱਚ ਪੀਸੀਆਰ ’ਤੇ ਤਾਇਨਾਤ ਸਨ। ਜਾਣਕਾਰੀ ਮੁਤਾਬਕ ਜਦੋਂ ਉਹ ਡਿਊਟੀ ਤੋਂ ਘਰ ਆਏ ਤਾਂ ਅਚਾਨਕ ਪਹਿਲਾਂ ਪਤਨੀ ਨੂੰ ਗੋਲ਼ੀ ਮਾਰ ਦਿੱਤੀ ਤੇ ਮਗਰੋਂ ਆਪ ਵੀ ਖ਼ੁਦਕੁਸ਼ੀ ਕਰ ਲਈ। ਘਟਨਾ ਵੇਲੇ ਉਨ੍ਹਾਂ ਦੀ ਮਾਂ ਘਰ ਵਿੱਚ ਮੌਜੂਦ ਸੀ। ਉਨ੍ਹਾਂ ਦੇ ਤਿੰਨ ਬੱਚੇ ਸਨ ਜੋ ਉਸ ਵੇਲੇ ਸਕੂਲ ਗਏ ਹੋਏ ਸੀ। ਜਦੋਂ ਬੱਚੇ ਸਕੂਲੋਂ ਘਰ ਆਏ ਤਾਂ ਘਰ ਵਿੱਚ ਕੁਹਰਾਮ ਮੱਚ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਗੋਲ਼ੀਆਂ ਦੇ ਖੋਲ ਅਤੇ ਗੁਰਦੀਪ ਸਿੰਘ ਦਾ ਸਰਵਿਸ ਰਿਵਾਲਵਰ ਜ਼ਬਤ ਕਰ ਲਿਆ ਗਿਆ ਹੈ।