National Center For Seismology: ਆਸਾਮ ਦੇ ਨਗਾਓਂ ਜ਼ਿਲ੍ਹੇ ਵਿੱਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਸ਼ਾਮ 4:18 ਵਜੇ ਆਇਆ, ਜਿਸ ਦੀ ਰਿਕਟਰ ਸਕੇਲ 'ਤੇ ਤੀਬਰਤਾ 4.0 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਹਾਲਾਂਕਿ ਭੂਚਾਲ ਕਾਰਨ ਕਿਸੇ ਜਾਨੀ ਜਾਂ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਖਬਰਾਂ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ...