ਨਵੀਂ ਦਿੱਲੀ : ਕੋਰੋਨਾ ਸੰਕਟ ਦੇ ਵਿਚਕਾਰ ਚੋਣ ਕਮਿਸ਼ਨ ਵੱਲੋਂ ਸ਼ਨੀਵਾਰ ਨੂੰ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਰਿਹਾ ਹੈ। 2017 'ਚ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ 4 ਜਨਵਰੀ ਨੂੰ ਕੀਤਾ ਸੀ ਪਰ ਇਸ ਵਾਰ 4 ਦਿਨ ਦੀ ਦੇਰੀ ਨਾਲ 8 ਜਨਵਰੀ ਨੂੰ ਵੋਟਾਂ ਦੀ ਤਰੀਕ ਦਾ ਐਲਾਨ ਕੀਤਾ ਜਾ ਰਿਹਾ ਹੈ।

 

ਕੋਰੋਨਾ ਸੰਕਟ ਦੇ ਵਿਚਕਾਰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਕਿਹਾ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਉੱਤਰ ਪ੍ਰਦੇਸ਼ ਵਿੱਚ 6 ਤੋਂ 8 ਪੜਾਵਾਂ ਵਿੱਚ ਮਤਦਾਨ ਕਰਾ ਸਕਦਾ ਹੈ ,ਕਿਉਂਕਿ ਪਿਛਲੀ ਵਾਰ ਯੂਪੀ ਵਿੱਚ 7 ​​ਪੜਾਵਾਂ ਵਿੱਚ ਵੋਟਾਂ ਪਈਆਂ ਸਨ। 2017 ਦੀਆਂ ਚੋਣਾਂ ਵਿੱਚ ਇਨ੍ਹਾਂ ਸਾਰੇ 5 ਰਾਜਾਂ ਵਿੱਚ ਵੋਟਾਂ ਦੀ ਗਿਣਤੀ 11 ਮਾਰਚ ਨੂੰ ਹੋਈ ਸੀ। ਪੰਜਾਬ 'ਚ 3 ਪੜਾਵਾਂ 'ਚ ਵੋਟਿੰਗ ਹੋ ਸਕਦੀ ਹੈ। 2017 ਵਿੱਚ ਇੱਕ ਪੜਾਅ ਵਿੱਚ ਵੋਟਿੰਗ ਹੋਈ ਸੀ। 

 

 ਯੂਪੀ 'ਚ ਇਸ ਵਾਰ ਕਿੰਨੇ ਪੜਾਵਾਂ 'ਚ ਹੋਵੇਗੀ ਵੋਟਿੰਗ ?

 

2017 ਵਿੱਚ ਉੱਤਰ ਪ੍ਰਦੇਸ਼ ਦੀਆਂ 403 ਸੀਟਾਂ 'ਤੇ 7 ਪੜਾਵਾਂ 'ਚ ਵੋਟਿੰਗ ਹੋਈ ਸੀ, ਜਿਸ 'ਚ ਪੱਛਮੀ ਯੂਪੀ ਦੇ 15 ਜ਼ਿਲਿਆਂ ਦੀਆਂ 73 ਸੀਟਾਂ 'ਤੇ 11 ਫਰਵਰੀ ਨੂੰ ਵੋਟਿੰਗ ਹੋਈ ਸੀ। ਯੂਪੀ ਵਿੱਚ ਪਹਿਲੇ ਪੜਾਅ ਦੀਆਂ ਚੋਣਾਂ 11 ਫਰਵਰੀ ਨੂੰ, ਦੂਜੇ ਪੜਾਅ ਦੀਆਂ ਚੋਣਾਂ 15 ਫਰਵਰੀ, ਤੀਜਾ ਪੜਾਅ 19 ਫਰਵਰੀ , ਚੌਥਾ ਪੜਾਅ 23 ਫਰਵਰੀ , ਪੰਜਵਾਂ ਪੜਾਅ 27 ਫਰਵਰੀ, ਛੇਵਾਂ ਪੜਾਅ 4 ਮਾਰਚ ਅਤੇ ਸੱਤਵੇਂ ਪੜਾਅ ਦੀਆਂ ਚੋਣਾਂ 8 ਮਾਰਚ ਨੂੰ ਹੋਈਆਂ ਸਨ। ਹੁਣ ਦੇਖਣਾ ਹੋਵੇਗਾ ਕਿ ਇਸ ਵਾਰ ਯੂਪੀ ਵਿੱਚ ਕਿੰਨੇ ਪੜਾਵਾਂ ਵਿੱਚ ਵੋਟਿੰਗ ਹੋਵੇਗੀ।

 

ਥੋੜੀ ਦੇਰ ਬਾਅਦ ਹੋਵੇਗਾ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ


ਚੋਣ ਕਮਿਸ਼ਨ ਅੱਜ 8 ਜਨਵਰੀ ਨੂੰ ਬਾਅਦ ਦੁਪਹਿਰ 3.30 ਵਜੇ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਸਾਲ ਪਹਿਲਾਂ ਕਮਿਸ਼ਨ ਨੇ ਅੱਜ ਤੋਂ 4 ਦਿਨ ਪਹਿਲਾਂ 4 ਜਨਵਰੀ 2017 ਨੂੰ ਇਨ੍ਹਾਂ 5 ਰਾਜਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ।

 

 



 



  





ਇਹ ਵੀ ਪੜ੍ਹੋ : 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490