Assembly Election 2022 : ਪੰਜਾਬ ਤੇ ਉਤਰਾਖੰਡ ਦੇ ਵੈਕਸੀਨੇਸ਼ਨ ਸਰਟੀਫਿਕੇਟ ਤੋਂ ਹਟਾਈ ਜਾਵੇਗੀ ਪੀਐਮ ਮੋਦੀ ਦੀ ਫੋਟੋ
ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨ੍ਹਾਂ 5 ਸੂਬਿਆਂ 'ਚ ਕੋਵਿਡ-19 ਵੈਕਸੀਨ ਦੇ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨਹੀਂ ਹੋਵੇਗੀ। ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ
Assembly Election 2022 : ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ਦੇ ਕੋਵਿਡ-19 (Covid-19) ਦੇ ਟੀਕਾਕਰਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਹਟਾ ਦਿੱਤੀ ਜਾਵੇਗੀ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨਾਲ ਹੀ ਚੋਣ ਜ਼ਾਬਤੇ ਵਾਲੇ ਰਾਜਾਂ ਵਿਚ ਸ਼ਨੀਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨ੍ਹਾਂ 5 ਸੂਬਿਆਂ 'ਚ ਕੋਵਿਡ-19 ਵੈਕਸੀਨ ਦੇ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨਹੀਂ ਹੋਵੇਗੀ। ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਹੁਣ ਸਿਹਤ ਮੰਤਰਾਲੇ ਦੁਆਰਾ ਕੋਵਿਨ ਐਪ ਤੋਂ ਫਿਲਟਰ ਲਗਾ ਕੇ ਪੀਐਮ ਮੋਦੀ ਦੀ ਫੋਟੋ ਨੂੰ ਹਟਾ ਦਿੱਤਾ ਜਾਵੇਗਾ।
ਪੰਜ ਰਾਜਾਂ ਵਿਚ ਕੋਈ ਫੋਟੋ ਨਹੀਂ ਹੋਵੇਗੀ
ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਐਲਾਨ ਕਰਦੇ ਹੋਏ ਕਿਹਾ ਕਿ ਉੱਤਰਾਖੰਡ, ਪੰਜਾਬ, ਯੂਪੀ, ਮਨੀਪੁਰ ਅਤੇ ਗੋਆ ਵਿਚ 10 ਫਰਵਰੀ ਤੋਂ 7 ਮਾਰਚ ਦੇ ਵਿਚਕਾਰ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਸੱਤ ਪੜਾਵਾਂ ਵਿਚ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਐਲਾਨ ਨਾਲ ਹੀ ਇਨ੍ਹਾਂ ਪੰਜ ਰਾਜਾਂ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਅਜਿਹੇ ਵਿਚ ਹੁਣ ਕੋਵਿਡ-19 ਵੈਕਸੀਨ ਦੇ ਸਰਟੀਫਿਕੇਟ ਤੋਂ ਪੀਐਮ ਮੋਦੀ ਦੀ ਫੋਟੋ ਹਟਾ ਦਿੱਤੀ ਜਾਵੇਗੀ। ਕਿਉਂਕਿ ਚੋਣਾਂ ਦੇ ਐਲਾਨ ਨਾਲ ਹੀ ਸਰਕਾਰ, ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਪਿਛਲੇ ਸਾਲ ਆਰਡਰ ਕੀਤਾ
ਸਮਾਚਾਰ ਏਜੰਸੀ ਪੀਟੀਆਈ ਅਨੁਸਾਰ ਕੋਵਿਡ -19 ਦੇ ਵੈਕਸੀਨ ਸਰਟੀਫਿਕੇਟ ਤੋਂ ਪੀਐਮ ਮੋਦੀ ਦੀ ਫੋਟੋ ਹਟਾਉਣ ਲਈ ਸਿਹਤ ਮੰਤਰਾਲੇ ਦੁਆਰਾ ਜ਼ਰੂਰੀ ਫਿਲਟਰ ਲਗਾਏ ਜਾਣਗੇ। ਦੱਸ ਦੇਈਏ ਕਿ ਪਿਛਲੇ ਸਾਲ ਮਾਰਚ 2021 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕੁਝ ਸਿਆਸੀ ਪਾਰਟੀਆਂ ਨੇ ਚੋਣ ਵਾਲੇ ਰਾਜਾਂ ਵਿਚ ਟੀਕਾਕਰਨ ਸਰਟੀਫਿਕੇਟ ਨੂੰ ਲੈ ਕੇ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਵਿਚ ਉਸਨੇ ਚੋਣ ਜ਼ਾਬਤੇ ਕਾਰਨ ਚੋਣ ਰਾਜਾਂ ਵਿਚ ਕੋਵਿਡ -19 ਟੀਕਾਕਰਨ ਸਰਟੀਫਿਕੇਟ ਤੋਂ ਪੀਐਮ ਮੋਦੀ ਦੀ ਫੋਟੋ ਹਟਾਉਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੌਰਾਨ ਪੀਐਮ ਮੋਦੀ ਦੀ ਫੋਟੋ ਨਾ ਲਗਾਉਣ ਦੇ ਹੁਕਮ ਦਿੱਤੇ ਸਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904