Assembly Election 2024: ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ। ਜੰਮੂ-ਕਸ਼ਮੀਰ 'ਚ ਤਿੰਨ ਗੇੜਾਂ 'ਚ ਵੋਟਿੰਗ ਹੋਵੇਗੀ, ਜਦਕਿ ਹਰਿਆਣਾ 'ਚ ਇਕ ਹੀ ਗੇੜ 'ਚ ਵੋਟਿੰਗ ਹੋਵੇਗੀ।
ਦੋਵਾਂ ਦੇ ਚੋਣ ਨਤੀਜੇ 4 ਅਕਤੂਬਰ ਨੂੰ ਨਾਲੋ-ਨਾਲ ਐਲਾਨੇ ਜਾਣਗੇ। ਜੰਮੂ-ਕਸ਼ਮੀਰ 'ਚ ਪਹਿਲੇ ਗੇੜ ਲਈ ਨੋਟੀਫਿਕੇਸ਼ਨ 20 ਤਰੀਕ ਨੂੰ ਹੋਵੇਗਾ ਅਤੇ 18 ਸਤੰਬਰ ਨੂੰ ਵੋਟਿੰਗ ਹੋਵੇਗੀ। ਦੂਜੇ ਗੇੜ ਦੀ ਵੋਟਿੰਗ 25 ਸਤੰਬਰ ਨੂੰ ਅਤੇ ਤੀਜੇ ਗੇੜ ਦੀ ਵੋਟਿੰਗ 1 ਅਕਤੂਬਰ ਨੂੰ ਹੋਵੇਗੀ।
ਹੁਣ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ 1 ਅਕਤੂਬਰ ਨੂੰ ਇੱਕ ਹੀ ਗੇੜ ਵਿੱਚ ਵੋਟਿੰਗ ਹੋਵੇਗੀ ਅਤੇ ਜੰਮੂ-ਕਸ਼ਮੀਰ ਦੇ ਨਾਲ-ਨਾਲ 4 ਨੂੰ ਨਤੀਜੇ ਐਲਾਨੇ ਜਾਣਗੇ। ਹਰਿਆਣਾ ਦੇ ਵੋਟਰਾਂ ਦੀ ਅੰਤਿਮ ਸੂਚੀ 27 ਅਗਸਤ ਨੂੰ ਜਾਰੀ ਕੀਤੀ ਜਾਵੇਗੀ। ਸੂਬੇ ਵਿੱਚ 2.1 ਕਰੋੜ ਵੋਟਰ ਆਪਣੀ ਵੋਟ ਪਾਉਣਗੇ। ਸੂਬੇ ਵਿੱਚ ਕੁੱਲ 20 ਹਜ਼ਾਰ 629 ਪੋਲਿੰਗ ਬੂਥ ਹੋਣਗੇ। ਸੀਈਸੀ ਰਾਜੀਵ ਕੁਮਾਰ ਨੇ ਕਿਹਾ ਕਿ ਇਸ ਵਾਰ ਬਹੁਮੰਜ਼ਿਲਾ ਇਮਾਰਤਾਂ ਵਿੱਚ ਵੀ ਪੋਲਿੰਗ ਬੂਥ ਬਣਾਵਾਂਗੇ।
ਵੋਟਰਾਂ ਦੀ ਸੁਵਿਧਾ ਦਾ ਖਾਸ ਧਿਆਨ ਰੱਖਿਆ ਜਾਵੇਗਾ
ਇਸ ਤੋਂ ਇਲਾਵਾ ਸਲਮ ਏਰੀਏ ਵਿੱਚ ਵੀ ਅਜਿਹਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂਗ੍ਰਾਮ, ਫਰੀਦਾਬਾਦ ਅਤੇ ਸੋਨੀਪਤ ਵਿੱਚ ਅਜਿਹਾ ਕਰਨ ਦੀ ਲੋੜ ਸੀ, ਜਿਸ ਦਾ ਧਿਆਨ ਰੱਖਿਆ ਗਿਆ ਹੈ। ਸਾਰੇ ਬੂਥਾਂ ਵਿੱਚ ਪਾਣੀ, ਪਖਾਨੇ, ਰੈਂਪ, ਵ੍ਹੀਲਚੇਅਰ ਵਰਗੀਆਂ ਚੀਜ਼ਾਂ ਦਾ ਪ੍ਰਬੰਧ ਕੀਤਾ ਜਾਵੇਗਾ।
ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਕਸ਼ਮੀਰ ਦੇ ਨੌਜਵਾਨਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਅਸੀਂ 20 ਅਗਸਤ ਨੂੰ ਜੰਮੂ-ਕਸ਼ਮੀਰ ਵਿੱਚ ਵੋਟਰ ਸੂਚੀ ਜਾਰੀ ਕਰਾਂਗੇ। ਉਥੋਂ ਦੇ ਲੋਕ ਤਸਵੀਰ ਬਦਲਦੇ ਦੇਖਣਾ ਚਾਹੁੰਦੇ ਹਨ। ਜੰਮੂ-ਕਸ਼ਮੀਰ ਵਿੱਚ 11,838 ਪੋਲਿੰਗ ਸਟੇਸ਼ਨ ਬਣਾਏ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।