Assembly Elections 2022: ਕੇਂਦਰੀ ਚੋਣ ਕਮਿਸ਼ਨ (Election Commission) ਨੇ ਪੰਜ ਸੂਬਿਆ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੰਗਲਵਾਰ ਯਾਨੀ ਭਲਕੇ ਇੱਕ ਅਹਿਮ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਮੰਗਲਵਾਰ ਨੂੰ ਹੋਈ ਬੈਠਕ 'ਚ 10 ਮੁੱਦਿਆਂ 'ਤੇ ਚਰਚਾ ਹੋਣੀ ਸੀ ਪਰ ਉਹ ਚਰਚਾ ਪੂਰੀ ਨਹੀਂ ਹੋ ਸਕੀ, ਇਸ ਲਈ ਹੁਣ ਇਹ ਚਰਚਾ ਬੁੱਧਵਾਰ ਨੂੰ ਵੀ ਜਾਰੀ ਰਹਿ ਸਕਦੀ ਹੈ।
ਹਾਸਲ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਚੋਣ ਰੈਲੀਆਂ ਤੋਂ ਲੈ ਕੇ ਰੋਡ ਸ਼ੋਅ ਅਤੇ ਚੋਣ ਪ੍ਰਚਾਰ ਤੱਕ ਦੇ ਨਿਯਮਾਂ ਨੂੰ ਹੋਰ ਸਖ਼ਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਵੋਟਿੰਗ ਦੌਰਾਨ ਹਰੇਕ ਚੋਣ ਅਧਿਕਾਰੀ ਅਤੇ ਕਰਮਚਾਰੀ ਨੂੰ ਟੀਕਾਕਰਨ ਕਰਵਾਉਣ ਦਾ ਮੁੱਦਾ ਵੀ ਉਠਾਇਆ ਗਿਆ ਅਤੇ ਇਸ 'ਤੇ ਲਗਪਗ ਸਹਿਮਤੀ ਬਣੀ।
ਇਸ ਦੇ ਨਾਲ ਹੀ ਕਮਿਸ਼ਨ ਵੋਟਰ ਲਈ ਟੀਕਾਕਰਨ ਲਾਜ਼ਮੀ ਕਰਨ ਦੇ ਹੱਕ ਵਿੱਚ ਵੀ ਨਹੀਂ ਹੈ ਕਿਉਂਕਿ ਇਹ ਹਰੇਕ ਵੋਟਰ ਦੇ ਜੀਵਨ ਦੇ ਅਧਿਕਾਰ ਨਾਲ ਜੁੜਿਆ ਹੋਇਆ ਹੈ। ਚੋਣ ਕਮਿਸ਼ਨ ਵੋਟਰ ਦੇ ਉਸ ਅਧਿਕਾਰ ਦੀ ਉਲੰਘਣਾ ਕਰਨ ਦੇ ਹੱਕ ਵਿੱਚ ਨਹੀਂ ਹੈ। ਸੂਤਰਾਂ ਦੀ ਮੰਨਿਏ ਚਾਂ ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਕਈ ਹੋਰ ਮੁੱਦੇ ਵੀ ਵਿਚਾਰੇ ਜਾਣੇ ਸੀ, ਜਿਨ੍ਹਾਂ ’ਤੇ ਚਰਚਾ ਹੋਣੀ ਬਾਕੀ ਹੈ।
ਰਾਜ ਪੱਧਰੀ ਅਧਿਕਾਰੀਆਂ ਨੇ ਕੀਤਾ ਵਿਚਾਰ ਵਟਾਂਦਰਾ
ਇਸ ਦੇ ਨਾਲ ਹੀ ਇਹ ਵਿਚਾਰ-ਵਟਾਂਦਰਾ ਪੂਰਾ ਹੋਣ ਤੋਂ ਬਾਅਦ ਸੂਬਾ ਪੱਧਰੀ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਤੋਂ ਬਾਅਦ ਹੀ ਕੇਂਦਰੀ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਕੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣੇ ਹਨ, ਇਸ ਬਾਰੇ ਅੰਤਿਮ ਸਹਿਮਤੀ ਬਣਾਏਗੀ।
ਇਸ ਦੇ ਨਾਲ ਹੀ ਬੁੱਧਵਾਰ ਨੂੰ ਨਵੀਂ ਵੋਟਰ ਸੂਚੀ ਵੀ ਜਾਰੀ ਕੀਤੀ ਜਾਵੇਗੀ, ਜਿਸ ਦੇ ਆਧਾਰ 'ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਮੁੱਖ ਚੋਣ ਕਮਿਸ਼ਨਰ ਨੇ ਆਪਣੇ ਲਖਨਊ ਦੌਰੇ ਦੌਰਾਨ ਸਪੱਸ਼ਟ ਕੀਤਾ ਸੀ ਕਿ ਇਹ ਵੋਟਰ ਸੂਚੀ 5 ਜਨਵਰੀ ਤੱਕ ਜਾਰੀ ਕਰ ਦਿੱਤੀ ਜਾਵੇਗੀ ਅਤੇ ਨਵੀਂ ਵੋਟਰ ਸੂਚੀ ਦੇ ਆਉਣ ਤੋਂ ਬਾਅਦ ਹੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: All India Weather Update: 9 ਜਨਵਰੀ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ 'ਚ ਮੀਂਹ ਦੀ ਸੰਭਾਵਨਾ, ਜਾਣੋ ਪੰਜਾਬ ਦੇ ਮੌਸਮ ਦਾ ਹਾਲ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/