Assembly Elections: ਭਾਰਤੀ ਚੋਣ ਕਮਿਸ਼ਨ (Election Commssion of India) ਨੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਧਿਕਾਰਤ ਮੀਡੀਆ ਕਰਮਚਾਰੀਆਂ ਨੂੰ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਜਿੱਥੇ ਉੱਤਰ ਪ੍ਰਦੇਸ਼ ਵਿੱਚ ਸੱਤ ਪੜਾਵਾਂ ਵਿੱਚ ਵੋਟਿੰਗ ਹੋਵੇਗੀ, ਉਥੇ ਹੀ ਪੰਜਾਬ, ਉਤਰਾਖੰਡ ਅਤੇ ਗੋਆ ਵਿੱਚ ਇੱਕ ਹੀ ਪੜਾਅ ਵਿੱਚ ਵੋਟਾਂ ਪੈਣਗੀਆਂ। ਜਦੋਂਕਿ ਮਨੀਪੁਰ ਵਿੱਚ ਦੋ ਪੜਾਵਾਂ ਵਿੱਚ ਵੋਟਿੰਗ ਹੋਵੇਗੀ।
ਇਹ ਵੀ ਪੜ੍ਹੋ: ਵੱਡੀ ਖਬਰ! ਪੰਜਾਬ 'ਚ ਚੋਣਾਂ ਦੀ ਤਾਰੀਖ ਵਧਾਈ, ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ 'ਚ ਕਿਹਾ ਹੈ ਕਿ ਪੱਤਰਕਾਰਾਂ ਸਮੇਤ 11 ਖੇਤਰਾਂ 'ਚ ਆਪਣੀਆਂ ਸੇਵਾਵਾਂ ਦੇਣ ਵਾਲੇ ਕਰਮਚਾਰੀ ਜੋ ਚੋਣਾਂ ਸਮੇਂ ਵਿਅਸਤ ਰਹਿਣਗੇ ਉਨ੍ਹਾਂ ਨੂੰ ਵੱਖ ਤੋਂ ਵੋਟ ਪਾਉਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਇਨ੍ਹਾਂ ਕਰਮਚਾਰੀਆਂ ਨੂੰ ਬੈਲੇਟ ਸੁਵਿਧਾ ਦੀ ਵਰਤੋਂ ਕਰਨ ਸੁਵਿਧਾ ਦਿੱਤੀ ਜਾਵੇਗੀ।
ਇਹਨਾਂ ਨੂੰ ਪੋਸਟਲ ਬੈਲੇਟ ਜ਼ਰੀਏ ਵੋਟ ਪਾਉਣ ਦੀ ਸੁਵਿਧਾ-
-ਸੂਚਨਾ ਤੇ ਜਨਸੰਪਰਕ ਵਿਭਾਗ
- ਸਿਹਤ ਵਿਭਾਗ
-ਪੋਸਟ ਵਿਭਾਗ
-ਟ੍ਰੈਫਿਕ ਵਿਭਾਗ
-ਰੇਲਵੇ
-ਬਿਜਲੀ ਵਿਭਾਗ
-ਨਾਗਰਿਕ ਹਵਾਬਾਜ਼ੀ ਵਿਭਾਗ
-ਉੱਤਰ ਪ੍ਰਦੇਸ਼ ਦੀ ਮੈਟਰੋ ਰੇਲ ਕਾਰਪੋਰੇਸ਼ਨ
- ਦੂਰਦਰਸ਼ਨ
-ਆਲ ਇੰਡੀਆ ਰੇਡੀਓ
-ਭਾਰਤ ਸੰਚਾਰ ਨਿਗਮ ਲਿਮਟਿਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904