Assets worth More than 19 thousand Crores of Vijay Mallya, Nirav Modi and Mehul Choksi attached, Says Government
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦੱਸਿਆ ਕਿ ਭਗੌੜੇ ਵਿਜੇ ਮਾਲਿਆ, ਨੀਰਵ ਮੋਦੀ ਅਤੇ ਮੇਹੁਲ ਚੋਕਸੀ (Vijay Mallya, Nirav Modi and Mehul Choksi) ਦੀ ਹੁਣ ਤੱਕ 19,111.20 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਕਿਹਾ ਕਿ ਤਿੰਨ ਭਗੌੜਿਆਂ ਨੇ ਆਪਣੀਆਂ ਕੰਪਨੀਆਂ ਰਾਹੀਂ ਪੈਸੇ ਦੀ ਦੁਰਵਰਤੋਂ ਕਰਕੇ ਜਨਤਕ ਖੇਤਰ ਦੇ ਬੈਂਕਾਂ ਨਾਲ ਧੋਖਾ ਕੀਤਾ, ਜਿਸ ਨਾਲ ਕਰਜ਼ਦਾਰਾਂ ਨੂੰ ਕੁੱਲ 22,585.83 ਕਰੋੜ ਰੁਪਏ ਦਾ ਨੁਕਸਾਨ ਹੋਇਆ।
ਉਨ੍ਹਾਂ ਨੇ ਕਿਹਾ, "15 ਮਾਰਚ, 2022 ਤੱਕ, ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਐਕਟ ਦੇ ਤਹਿਤ 19,111.20 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ।" ਉਨ੍ਹਾਂ ਕਿਹਾ ਕਿ 19,111.20 ਕਰੋੜ ਰੁਪਏ ਚੋਂ 15,113.19 ਕਰੋੜ ਰੁਪਏ ਦੀਆਂ ਜਾਇਦਾਦਾਂ ਨਿੱਜੀ ਖੇਤਰ ਦੇ ਬੈਂਕਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਭਾਰਤ ਸਰਕਾਰ ਨੇ 335.06 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ।
ਪੰਕਜ ਚੌਧਰੀ ਨੇ ਦੱਸਿਆ ਕਿ 15 ਮਾਰਚ, 2022 ਤੱਕ ਤਿੰਨ ਮਾਮਲਿਆਂ ਵਿੱਚ ਕੁੱਲ ਧੋਖਾਧੜੀ ਵਾਲੀ ਰਕਮ ਚੋਂ 84.61 ਫੀਸਦੀ ਜਾਇਦਾਦ ਕੁਰਕ ਜਾਂ ਜ਼ਬਤ ਕਰ ਲਈ ਗਈ ਹੈ ਅਤੇ ਬੈਂਕ ਦੇ ਨੁਕਸਾਨ ਦਾ 66.91 ਫੀਸਦੀ ਉਨ੍ਹਾਂ ਨੂੰ ਵਾਪਸ ਜਾਂ ਭਾਰਤ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਐਸਬੀਆਈ ਦੀ ਅਗਵਾਈ ਵਾਲੇ ਬੈਂਕਾਂ ਦੇ ਕੰਸੋਰਟੀਅਮ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਉਨ੍ਹਾਂ ਨੂੰ ਸੌਂਪੀਆਂ ਜਾਇਦਾਦਾਂ ਦੀ ਵਿਕਰੀ ਤੋਂ 7,975.27 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ।
ਇਹ ਵੀ ਪੜ੍ਹੋ: ਇਸ ਕਾਰੋਬਾਰੀ ਕੋਲ ਹੈ ਦੇਸ਼ ਦਾ ਪਹਿਲਾ ਲਗਜ਼ਰੀ ਹੈਲੀਕਾਪਟਰ, ਕੀਮਤ 100 ਕਰੋੜ ਰੁਪਏ