ਵੱਡੀ ਖਬਰ! ਸੈਂਜ ਘਾਟੀ 'ਚ ਬੱਸ ਪਲਟਣ ਕਾਰਨ ਸਕੂਲੀ ਬੱਚਿਆਂ ਸਣੇ 16 ਲੋਕਾਂ ਦੀ ਮੌਤ
ਸ਼ੰਸ਼ੇਰ ਤੋਂ ਸਾਂਝ ਵੱਲ ਆ ਰਹੀ ਪ੍ਰਾਈਵੇਟ ਬੱਸ ਜੰਗਲਾਂ ਪਿੰਡ ਨੇੜੇ ਸੜਕ ਤੋਂ ਹੇਠਾਂ ਡਿੱਗ ਗਈ। ਸਵੇਰੇ 8.30 ਵਜੇ ਵਾਪਰੇ ਇਸ ਹਾਦਸੇ ਵਿੱਚ ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।
Accident News : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਸੈਂਜ ਘਾਟੀ ਵਿੱਚ ਭਿਆਨਕ ਬੱਸ ਹਾਦਸਾ ਵਪਾਰਿਆ ਹੈ। ਸ਼ੰਸ਼ੇਰ ਤੋਂ ਸਾਂਝ ਵੱਲ ਆ ਰਹੀ ਪ੍ਰਾਈਵੇਟ ਬੱਸ ਜੰਗਲਾਂ ਪਿੰਡ ਨੇੜੇ ਸੜਕ ਤੋਂ ਹੇਠਾਂ ਡਿੱਗ ਗਈ। ਸਵੇਰੇ 8.30 ਵਜੇ ਵਾਪਰੇ ਇਸ ਹਾਦਸੇ ਵਿੱਚ ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।
ਬੱਸ ਵਿੱਚ 35 ਤੋਂ 40 ਯਾਤਰੀ ਸਵਾਰ ਹੋਣ ਦੀ ਸੂਚਨਾ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਰਾਹਤ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਬੱਸ ਵਿੱਚ 35 ਤੋਂ 40 ਯਾਤਰੀ ਸਵਾਰ ਹੋਣ ਦੀ ਸੂਚਨਾ ਮਿਲ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਰਾਹਤ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਡੀਸੀ ਕੁੱਲੂ ਆਸ਼ੂਤੋਸ਼ ਗਰਗ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 6 ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਜਦਕਿ ਕਈ ਲੋਕ ਅਜੇ ਵੀ ਬੱਸ ਦੇ ਹੇਠਾਂ ਦੱਬੇ ਹੋਏ ਹਨ।
Punjab news : ਮਾਤਾ ਵੈਸ਼ਨੋ ਦੇਵੀ ਦਰਸ਼ਨ ਕਰ ਕੇ ਵਾਪਸ ਜਲੰਧਰ ਆ ਰਹੇ 3 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇਕ ਨੌਜਵਾਨ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਗੱਡੀ ਪੁਲੀ ਟਕਰਾਉਣ ਕਾਰਨ ਇਹ ਹਾਦਸਾ ਵਾਪਰ ਗਿਆ। ਰਾਸ਼ਟਰੀ ਮਾਰਗ ਜਾਲੰਧਰ ਪਠਾਨਕੋਟ ਗ੍ਰੇਟ ਪੰਜਾਬ ਟਾਂਡਾ ਦੇ ਨੇੜੇ ਪਾਸ ਕਾਰ ਪੁਲੀ ਨਾਲ ਟਕਾਈ ਜਿਸ ਕਾਰਨ ਜਲੰਧਰ ਦੇ ਰਹਿਣ ਵਾਲੇ 3 ਲੋਕਾਂ ਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਕਾਰ ਸਵਾਰ ਇੱਕੋ ਹੀ ਪਰਿਵਾਰ ਦੇ ਸ਼ਰਧਾਲੂਆਂ 'ਚੋਂ 3 ਲੋਕਾਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਕੇਸ਼ਵ ਅਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ।ਜਦੋਂ ਉਹ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਪੁਲੀ ਨਾਲ ਟਕਰਾ ਗਈ।
ਇਸ ਦੌਰਾਨ ਕੇਸ਼ਵ ਅੱਗਰਵਾਲ ਦੀ ਪਤਨੀ ਮਹਿਕ ਅਗਰਵਾਲ, ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕੇਸ਼ਵ ਖ਼ੁਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਟਾਂਡਾ ਦੇ ਸਿਵਲ ਹਸਪਤਾਲ ਵਿੱਚ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਹਾਦਸਾ ਇੰਨਾ ਭਿਆਨਕ ਸੀ ਕਾਰ ਦੇ ਪਰਖੱਚੇ ਉੱਡ ਗਏ। ਮੌਕੇ 'ਤੇ ਟਾਂਡਾ ਦੇ ਐਸਐਚਓ ਉਂਕਾਰ ਸਿੰਘ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।