ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਵਾਜਪੇਈ ਨੂੰ AIIMS ਵਿੱਚ ਰੁਟੀਨ ਚੈਕਅੱਪ ਲਈ ਭਰਤੀ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਾਜਪੇਈ ਨੂੰ ਆਮ ਜਾਂਚ ਲਈ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਵਾਜਪੇਈ ਡਾਕਟਰਾਂ ਦੀ ਸਲਾਹ ਮੁਤਾਬਕ ਪਿਛਲੇ ਲੰਮੇ ਸਮੇਂ ਤੋਂ ਆਪਣੀ ਡਾਕਟਰੀ ਜਾਂਚ ਲਈ ਜਾ ਰਹੇ ਹਨ।


 

ਏਬੀਪੀ ਨਿਊਜ਼ ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਸਿਰਫ਼ ਰੁਟੀਨ ਚੈਕਅੱਪ ਹੈ ਤੇ ਅੱਜ ਰਾਤ 8 ਵਜੇਂ ਉਨ੍ਹਾਂ ਨੂੰ ਛੁੱਟੀ ਮਿਲ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਸੱਤ ਸਾਲਾਂ ਤੋਂ ਸਮਾਂਬੱਧ ਤਰੀਕੇ ਨਾਲ ਵਾਜਪੇਈ ਦਾ ਚੈਕਅੱਪ ਏਮਜ਼ ਵਿੱਚ ਕੀਤਾ ਜਾ ਰਿਹਾ ਹੈ।

ਸਾਬਕਾ ਪ੍ਰਧਾਨ ਮੰਤਰੀ ਸਾਲ 2009 ਤੋਂ ਤੰਦਰੁਸਤ ਨਹੀਂ ਹਨ ਤੇ ਉਨ੍ਹਾਂ ਨੂੰ ਚੱਲਣ ਫਿਰਨ ਲਈ ਵ੍ਹੀਲਚੇਅਰ ਦੀ ਵਰਤੋਂ ਕਰਨੀ ਪੈਂਦੀ ਹੈ। ਬਜ਼ੁਰਗ ਨੇਤਾ ਡਿਮੇਂਸ਼ਿਆ ਯਾਨੀ ਭੁੱਲਣ ਦੀ ਬਿਮਾਰੀ ਤੋਂ ਪੀੜਤ ਹਨ।