NHRC Notice To UP Police: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਤਿੰਨ ਹਮਲਾਵਰਾਂ ਨੇ ਅਤੀਕ ਅਹਿਮਦ ਅਤੇ ਅਸ਼ਰਫ਼ ਅਹਿਮਦ ਦੀ ਪੁਲਿਸ ਹਿਰਾਸਤ ਵਿੱਚ ਹੱਤਿਆ ਕਰ ਦਿੱਤੀ ਸੀ। ਇਸ ਨੂੰ ਲੈ ਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਹੁਣ ਯੂਪੀ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਪ੍ਰਯਾਗਰਾਜ ਦੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਭੇਜ ਕੇ 4 ਹਫ਼ਤਿਆਂ ਵਿੱਚ ਰਿਪੋਰਟ ਮੰਗੀ ਹੈ।


ਇਸ ਨੋਟਿਸ ਵਿੱਚ ਕਤਲ ਦੇ ਪੂਰੇ ਵੇਰਵੇ ਮੰਗੇ ਗਏ ਹਨ। ਗ੍ਰਿਫਤਾਰੀ ਦਾ ਸਮਾਂ, ਸਥਾਨ ਅਤੇ ਕਾਰਨ ਸਮੇਤ। ਸ਼ਿਕਾਇਤ ਦੀ ਕਾਪੀ ਅਤੇ ਮੁਲਜ਼ਮ ਖ਼ਿਲਾਫ਼ ਦਰਜ ਐਫਆਈਆਰ ਵੀ ਮੰਗੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮੰਗੀ ਗਈ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਸੂਚਨਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸੀ ਜਾਂ ਨਹੀਂ।


NHRC ਨੇ ਹੋਰ ਕੀ ਮੰਗਿਆ?


NHRC ਨੇ ਯੂਪੀ ਪੁਲਿਸ ਨੂੰ ਪੂਰੇ ਵੇਰਵੇ ਦੇਣ ਲਈ ਕਿਹਾ ਹੈ। ਜਿਸ ਵਿੱਚ ਪੋਸਟਮਾਰਟਮ ਰਿਪੋਰਟ ਦੇ ਨਾਲ ਉਸ ਦੀ ਵੀਡੀਓਗ੍ਰਾਫੀ ਦੀ ਵੀਡੀਓ ਕੈਸੇਟ ਜਾਂ ਸੀਡੀ ਵੀ ਮੰਗੀ ਗਈ ਹੈ। ਖਾਸ ਗੱਲ ਇਹ ਹੈ ਕਿ ਪੋਸਟਮਾਰਟਮ ਰਿਪੋਰਟ ਦੀ ਟਾਈਪ ਰਿਪੋਰਟ ਮੰਗੀ ਗਈ ਹੈ, ਜਿਸ ਵਿਚ ਸੱਟਾਂ ਦਾ ਵੇਰਵਾ ਵੀ ਪੇਸ਼ ਕਰਨ ਲਈ ਕਿਹਾ ਗਿਆ ਹੈ। ਜਿਸ ਥਾਂ 'ਤੇ ਘਟਨਾ ਵਾਪਰੀ ਸੀ, ਉਸ ਦਾ ਪੂਰਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਵਿਸੇਰਾ ਰਿਪੋਰਟ ਦੀ ਕਾਪੀ ਵੀ ਦੇਣ ਲਈ ਕਿਹਾ ਗਿਆ ਹੈ।


ਕੀ ਹੈ ਪੂਰਾ ਮਾਮਲਾ?


ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ 15 ਅਪ੍ਰੈਲ ਦੀ ਰਾਤ ਨੂੰ ਮਾਫੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਦੋਹਰੇ ਕਤਲ ਨੂੰ ਪੁਲਿਸ ਦੀ ਮੌਜੂਦਗੀ ਵਿੱਚ ਕੈਮਰੇ ਦੇ ਸਾਹਮਣੇ ਅੰਜਾਮ ਦਿੱਤਾ ਗਿਆ। ਇਸ ਕਤਲੇਆਮ ਤੋਂ ਦੋ ਦਿਨ ਪਹਿਲਾਂ ਅਤੀਕ ਦਾ ਪੁੱਤਰ ਅਸਦ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਅਤੀਕ ਦੇ ਕਤਲ ਅਤੇ ਉਸ ਦੇ ਬੇਟੇ ਅਸਦ ਦੇ ਐਨਕਾਊਂਟਰ ਤੋਂ ਬਾਅਦ ਯੂਪੀ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਲਗਾਤਾਰ ਭਾਜਪਾ ਸਰਕਾਰ 'ਤੇ ਹਮਲੇ ਕਰ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।