ਨਵੀਂ ਦਿੱਲੀ: ਗ੍ਰਿਫਤਾਰੀ ਹੋਣ ਮਗਰੋਂ ਆਪ' ਮੰਤਰੀਆਂ ਸਤੇਂਦਰ ਜੈਨ ਤੇ ਮਨੀਸ਼ ਸਿਸੋਦੀਆ ਨੇ ਅਸਤੀਫੇ ਦੇ ਦਿੱਤੇ ਹਨ। ਇਹ ਅਸਤੀਫੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਪ੍ਰਾਪਤ ਹੋ ਗਏ ਹਨ, ਜੋ ਉਨ੍ਹਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤੇ ਹਨ।
ਦੱਸ ਦਈਏ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਰੋਸੇਮੰਦ ਸਹਿਯੋਗੀਆਂ ਸਿਸੋਦੀਆ ਤੇ ਜੈਨ ਨੇ ਮੰਗਲਵਾਰ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਅਧਿਕਾਰੀਆਂ ਮੁਤਾਬਕ ਕੇਜਰੀਵਾਲ ਨੇ ਦੋਹਾਂ ਨੇਤਾਵਾਂ ਦੇ ਅਸਤੀਫੇ ਸਵੀਕਾਰ ਕਰ ਲਏ ਹਨ।
ਉਧਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਤੇਂਦਰ ਜੈਨ ਤੇ ਮਨੀਸ਼ ਸਿਸੋਦੀਆ ਦੇ ਅਸਤੀਫ਼ਿਆਂ ਮਗਰੋਂ ਕੈਬਨਿਟ ’ਚ ਨਵੀਂਆਂ ਨਿਯੁਕਤੀਆਂ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਆਤਿਸ਼ੀ ਤੇ ਸੌਰਭ ਭਾਰਦਵਾਜ ਦੇ ਨਾਂ ਉਪ ਰਾਜਪਾਲ ਨੂੰ ਭੇਜ ਦਿੱਤੇ ਹਨ।
ਦੱਸ ਦਈਏ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸਲਾਖਾਂ ਪਿੱਛੇ ਬੰਦ ਦਿੱਲੀ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਅਸਤੀਫੇ ਸਵੀਕਾਰ ਕਰ ਲਏ ਹਨ। ਕੌਮੀ ਰਾਜਧਾਨੀ ਵਿੱਚ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇ ਏਜੰਡੇ ਨੂੰ ਲਾਗੂ ਕਰਨ ਵਿੱਚ ਇਨ੍ਹਾਂ ਦੋਵਾਂ ਆਗੂਆਂ ਦੀ ਅਹਿਮ ਭੂਮਿਕਾ ਸੀ। ਰਾਜਕੁਮਾਰ ਆਨੰਦ ਨੂੰ ਸਿੱਖਿਆ ਤੇ ਸਿਹਤ ਜਦੋਂਕਿ ਕੈਲਾਸ਼ ਗਹਿਲੋਤ ਨੂੰ ਵਿੱਤ ਮੰਤਰਾਲਾ ਦਿੱਤਾ ਗਿਆ ਹੈ।
ਸਿਸੋਦੀਆ ਨੂੰ ਆਬਕਾਰੀ ਨੀਤੀ ਕੇਸ ਵਿੱਚ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂਕਿ ਈਡੀ ਨੇ ਜੈਨ ਨੂੰ ਪਿਛਲੇ ਸਾਲ ਮਈ ਵਿੱਚ ਮਨੀ ਲਾਂਡਰਿੰਗ ਕੇਸ ’ਚ ਗ੍ਰਿਫ਼ਤਾਰ ਕੀਤਾ ਸੀ। ਜੈਨ ਇਸ ਵੇਲੇ ਤਿਹਾੜ ਜੇਲ੍ਹ ’ਚ ਬੰਦ ਹਨ। ਸਿਸੋਦੀਆ ਕੋਲ ਦਿੱਲੀ ਸਰਕਾਰ ਦੇ ਸਿਹਤ, ਵਿੱਤ, ਸਿੱਖਿਆ ਤੇ ਗ੍ਰਹਿ ਸਣੇ 33 ਵਿਭਾਗਾਂ ’ਚੋਂ 18 ਦਾ ਚਾਰਜ ਸੀ। ਪਿਛਲੇ ਸਾਲ ਮਈ ਵਿੱਚ ਗ੍ਰਿਫਤਾਰੀ ਤੋਂ ਬਾਅਦ ਵੀ ਜੈਨ ਦਿੱਲੀ ਸਰਕਾਰ ਵਿੱਚ ਮੰਤਰੀ ਬਣੇ ਹੋਏ ਸਨ, ਪਰ ਉਨ੍ਹਾਂ ਕੋਲ ਕੋਈ ਪੋਰਟਫੋਲੀਓ ਨਹੀਂ ਸੀ।
ਸਿਸੋਦੀਆ ਨੂੰ ਸੀਬੀਆਈ ਨੇ ਅਜਿਹੇ ਮੌਕੇ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਨ੍ਹਾਂ ਅਗਲੇ ਦਿਨਾਂ ਵਿੱਚ ਦਿੱਲੀ ਸਰਕਾਰ ਨੇ ਬਜਟ ਪੇਸ਼ ਕਰਨਾ ਸੀ। ਸਿਸੋਦੀਆ ਨੇ ਅਸਤੀਫ਼ੇ ਵਿੱਚ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ਼ ਕਈ ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਤੇ ਅਗਲੇ ਦਿਨਾਂ ਵਿੱਚ ਅਜਿਹੀਆਂ ਕਈ ਹੋਰ ਦਰਜ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਨੂੰ ਸਾਜ਼ਿਸ਼ ਕਰਾਰ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ