ਕੇਜਰੀਵਾਲ ਨਾਲੋਂ ਹਜ਼ਾਰ ਗੁਣਾ ਬਿਹਤਰ ਹੈ ਆਤਿਸ਼ੀ, LG ਨੇ ਦਿੱਲੀ ਦੇ ਸਾਬਕਾ CM 'ਤੇ ਕਸਿਆ ਤੰਜ, ਜਾਣੋ ਹੋਰ ਕੀ ਕਿਹਾ ?
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ (vk saxena) ਨੇ ਦਿੱਲੀ ਦੇ ਮੁੱਖ ਮੰਤਰੀ ਦੀ ਤਾਰੀਫ਼ ਕੀਤੀ। ਇੱਕ ਸਮਾਗਮ ਵਿੱਚ LG ਨੇ ਸੀਐਮ ਆਤਿਸ਼ੀ ਨੂੰ ਦੇਖਦਿਆਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਨਾਲੋਂ ਹਜ਼ਾਰ ਗੁਣਾ ਬਿਹਤਰ ਹਨ।
Delhi News: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ (vk saxena) ਨੇ ਦਿੱਲੀ ਦੇ ਮੁੱਖ ਮੰਤਰੀ ਦੀ ਤਾਰੀਫ਼ ਕੀਤੀ। ਇੱਕ ਸਮਾਗਮ ਵਿੱਚ LG ਨੇ ਸੀਐਮ ਆਤਿਸ਼ੀ ਨੂੰ ਦੇਖਦਿਆਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਨਾਲੋਂ ਹਜ਼ਾਰ ਗੁਣਾ ਬਿਹਤਰ ਹਨ। LG ਤੇ ਆਪ ਸਰਕਾਰ ਦੇ ਸਬੰਧਾਂ ਨੂੰ ਦੇਖਦੇ ਹੋਏ ਆਤਿਸ਼ੀ ਦੀ ਤਾਰੀਫ ਹੈਰਾਨੀ ਤੋਂ ਘੱਟ ਨਹੀਂ ਹੈ।
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਤੇ ਮੁੱਖ ਮੰਤਰੀ ਆਤਿਸ਼ੀ ਦੋਵਾਂ ਨੇ ਇੰਦਰਾ ਗਾਂਧੀ ਦਿੱਲੀ ਟੈਕਨੀਕਲ ਯੂਨੀਵਰਸਿਟੀ ਫਾਰ ਵੂਮੈਨ ਦੇ ਸੱਤਵੇਂ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ। ਉਥੇ ਮੌਜੂਦ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ LG ਨੇ ਆਤਿਸ਼ੀ ਦੀ ਤਾਰੀਫ ਕੀਤੀ। ਉਪ ਰਾਜਪਾਲ ਨੇ ਕਿਹਾ ਕਿ ਆਤਿਸ਼ੀ ਸਾਬਕਾ CM ਅਰਵਿੰਦ ਕੇਜਰੀਵਾਲ ਨਾਲੋਂ ਹਜ਼ਾਰ ਗੁਣਾ ਬਿਹਤਰ ਹਨ।
ਉਪ ਰਾਜਪਾਲ ਨੇ ਕਿਹਾ ਕਿ ਮੈਨੂੰ ਅੱਜ ਖੁਸ਼ੀ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਇੱਕ ਮਹਿਲਾ ਹੈ। ਮੈਂ ਭਰੋਸੇ ਨਾਲ ਕਹਿ ਸਕਦਾ ਹਾਂ ਕਿ ਉਹ ਆਪਣੇ ਸਾਬਕਾ ਮੰਤਰੀ ਨਾਲੋਂ ਹਜ਼ਾਰ ਗੁਣਾ ਬਿਹਤਰ ਹੈ।
ਦਰਅਸਲ, ਦਿੱਲੀ ਦੇ ਉਪ ਰਾਜਪਾਲ ਅਤੇ 'ਆਪ' ਸਰਕਾਰ ਵਿਚਾਲੇ ਅਕਸਰ ਵਿਵਾਦ ਹੁੰਦਾ ਰਹਿੰਦਾ ਹੈ। ਅਜਿਹੇ 'ਚ ਉਪ ਰਾਜਪਾਲ ਵੱਲੋਂ ਆਤਿਸ਼ੀ ਦੀ ਤਾਰੀਫ ਕਰਨਾ ਕਿਸੇ ਹੈਰਾਨੀ ਤੋਂ ਘੱਟ ਨਹੀਂ ਹੈ। ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਆਪ ਸਰਕਾਰ ਅਤੇ ਉਪ ਰਾਜਪਾਲ 'ਚ ਕਈ ਮੁੱਦਿਆਂ 'ਤੇ ਟਕਰਾਅ ਚੱਲ ਰਿਹਾ ਹੈ।
ਕੇਜਰੀਵਾਲ ਨੇ ਕਿਹਾ ਸੀ ਕਿ ਉਹ ਆਪਣੇ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮੱਦੇਨਜ਼ਰ ਜਨਤਾ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣਗੇ। ਜੇ ਜਨਤਾ ਉਨ੍ਹਾਂ ਨੂੰ ਇਮਾਨਦਾਰ ਕਰਾਰ ਦਿੰਦੀ ਹੈ ਤਾਂ ਹੀ ਉਹ ਮੁੜ ਮੁੱਖ ਮੰਤਰੀ ਦੇ ਅਹੁਦੇ 'ਤੇ ਬੈਠਣਗੇ। ਕੇਜਰੀਵਾਲ ਨੇ ਵਿਧਾਇਕ ਦਲ ਦੀ ਬੈਠਕ 'ਚ ਮੁੱਖ ਮੰਤਰੀ ਵਜੋਂ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ, ਜਿਸ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।