Atishi Marlena Delhi CM: ਆਤਿਸ਼ੀ ਹੋਵੇਗੀ ਭਾਰਤ ਦੀ ਸਭ ਤੋਂ ਛੋਟੀ ਉਮਰ ਦੀ CM, ਭਗਵੰਤ ਮਾਨ ਸਮੇਤ ਦੇਖੋ ਦੂਜੇ ਮੁੱਖ ਮੰਤਰੀਆਂ ਦੀ ਉਮਰ ਸੂਚੀ
Atishi Marlena Delhi CM: ਆਤੀਸ਼ੀ ਜਲਦੀ ਹੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਅੱਜ ਸ਼ਾਮ ਆਤਿਸ਼ੀ ਉਪ ਰਾਜਪਾਲ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦੇ ਹਨ। ਇਸ ਨਾਲ ਆਤਿਸ਼ੀ ਦੇਸ਼ ਦੀ ਸਭ ਤੋਂ ਛੋਟੀ ਉਮਰ ਦੀ ਮੁੱਖ ਮੰਤਰੀ ਬਣ ਜਾਵੇਗੀ।
Atishi Marlena Delhi CM: ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਲਈ ਆਤਿਸ਼ੀ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਆਤਿਸ਼ੀ ਅਗਲੀਆਂ ਚੋਣਾਂ ਤੱਕ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰਤ ਤੌਰ 'ਤੇ ਦਿੱਲੀ ਦੇ ਮੁੱਖ ਮੰਤਰੀ ਲਈ ਆਤਿਸ਼ੀ ਦੇ ਨਾਮ ਦਾ ਐਲਾਨ ਕੀਤਾ।
ਗੋਪਾਲ ਰਾਏ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚੀ ਸੀ, ਪਰ ਉਹ ਨਾਕਾਮ ਸਾਬਤ ਹੋਏ। 'ਆਪ' ਆਗੂ ਅਜੇ ਵੀ ਪੂਰੀ ਤਰ੍ਹਾਂ ਇਕਜੁੱਟ ਹਨ ਤੇ ਉਨ੍ਹਾਂ ਨੇ ਕਿਹਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਦਾ ਆਖਰੀ ਸਾਹ ਤੱਕ ਸਮਰਥਨ ਕਰਨਗੇ। ਆਤਿਸ਼ੀ ਦੀ ਉਮਰ ਦੀ ਗੱਲ ਕਰੀਏ ਤਾਂ ਉਹ ਭਾਰਤ ਦੀ ਸਭ ਤੋਂ ਘੱਟ ਉਮਰ ਦੀ ਮੌਜੂਦਾ ਮੁੱਖ ਮੰਤਰੀ ਬਣੇਗੀ। ਆਤਿਸ਼ੀ ਇਸ ਸਮੇਂ 43 ਸਾਲ ਦੀ ਹੈ।
ਦੇਸ਼ ਦੇ ਮਸ਼ਹੂਰ ਮੁੱਖ ਮੰਤਰੀਆਂ ਦੀ ਉਮਰ ਦੀ ਗੱਲ ਕਰੀਏ ਤਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਇਸ ਸੂਚੀ ਵਿੱਚ 9ਵੇਂ ਸਥਾਨ 'ਤੇ ਹਨ ਅਤੇ ਉਨ੍ਹਾਂ ਦੀ ਉਮਰ 52 ਸਾਲ ਹੈ। ਜਦਕਿ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਉਮਰ 49 ਸਾਲ ਹੈ ਅਤੇ ਉਹ ਇਸ ਸੂਚੀ 'ਚ 5ਵੇਂ ਨੰਬਰ 'ਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 50 ਸਾਲ ਦੇ ਹਨ ਅਤੇ ਸੂਚੀ ਵਿੱਚ ਛੇਵੇਂ ਸਥਾਨ 'ਤੇ ਹਨ। ਜਦੋਂ ਕਿ ਬਿਹਾਰ ਦੇ ਸੀਐਮ ਇਸ ਸਮੇਂ 73 ਸਾਲ ਦੇ ਹਨ। ਭਾਰਤ ਦੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਦੀ ਗੱਲ ਕਰੀਏ ਤਾਂ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਹਨ, ਜੋ 79 ਸਾਲ ਦੇ ਹਨ ਅਤੇ ਸੂਚੀ ਵਿੱਚ 30ਵੇਂ ਸਥਾਨ 'ਤੇ ਹਨ।
ਦਿੱਲੀ ਦੀ ਮੁੱਖ ਮੰਤਰੀ ਵਜੋਂ ਆਤਿਸ਼ੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਇਲਾਵਾ ਮੌਜੂਦਾ ਸਮੇਂ ਵਿੱਚ ਭਾਰਤ ਦੀ ਦੂਜੀ ਮਹਿਲਾ ਮੁੱਖ ਮੰਤਰੀ ਹੋਵੇਗੀ। ਮਮਤਾ ਬੈਨਰਜੀ ਦੀ ਉਮਰ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਉਮਰ 69 ਸਾਲ ਹੈ। ਇਸ ਤੋਂ ਇਲਾਵਾ ਜੇ ਦਿੱਲੀ ਦੀ ਮਹਿਲਾ ਸੀਐਮ ਦੀ ਗੱਲ ਕਰੀਏ ਤਾਂ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਸੀਐਮ ਬਣਨ ਜਾ ਰਹੀ ਹੈ। ਇਸ ਤੋਂ ਪਹਿਲਾਂ ਸ਼ੀਲਾ ਦੀਕਸ਼ਿਤ ਅਤੇ ਸੁਸ਼ਮਾ ਸਵਰਾਜ ਦਿੱਲੀ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ, ਪਰ ਇਨ੍ਹਾਂ ਦੋਵਾਂ ਨੇਤਾਵਾਂ ਦਾ ਦਿਹਾਂਤ ਹੋ ਚੁੱਕਾ ਹੈ।
ਆਪ ਮੁਤਾਬਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਕਰੀਬ 4 ਵਜੇ ਆਪਣਾ ਅਸਤੀਫਾ ਲੈਫਟੀਨੈਂਟ ਗਵਰਨਰ ਨੂੰ ਸੌਂਪਣਗੇ। ਇਸ ਤੋਂ ਬਾਅਦ ਆਤਿਸ਼ੀ ਉਪ ਰਾਜਪਾਲ ਨਾਲ ਮੁਲਾਕਾਤ ਕਰੇਗੀ ਤੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਆਪਣਾ ਦਾਅਵਾ ਪੇਸ਼ ਕਰੇਗੀ।
ਆਪ ਦੇ ਆਗੂ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਤੋੜਨ ਦੀ ਹਰ ਕੋਸ਼ਿਸ਼ ਕੀਤੀ ਗਈ, ਇਸ ਦੇ ਬਾਵਜੂਦ ਦਿੱਲੀ ਸਰਕਾਰ ਵਿੱਚ ਸਥਿਰਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜਦੋਂ ਤੱਕ ਜਨਤਾ ਅਗਲੀਆਂ ਚੋਣਾਂ 'ਚ ਉਨ੍ਹਾਂ ਦੇ ਨਾਂ 'ਤੇ ਇਮਾਨਦਾਰੀ ਦੀ ਮੋਹਰ ਨਹੀਂ ਲਗਾਉਂਦੀ, ਉਦੋਂ ਤੱਕ ਆਤਿਸ਼ੀ ਸੂਬੇ ਦੀ ਮੁਖੀ ਬਣੇ ਰਹਿਣਗੇ। ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਤੋਂ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਨਵੰਬਰ ਮਹੀਨੇ ਵਿੱਚ ਕਰਵਾਉਣ ਦੀ ਮੰਗ ਕੀਤੀ ਹੈ।