ਜੰਮੂ-ਕਸ਼ਮੀਰ ਮੁੜ ਦਹਿਲਿਆ, ਸ਼੍ਰੀਨਗਰ 'ਚ ਗ੍ਰਨੇਡ ਹਮਲਾ
ਏਬੀਪੀ ਸਾਂਝਾ | 04 Nov 2019 02:12 PM (IST)
ਜੰਮੂ-ਕਸ਼ਮੀਰ ਵਿੱਚ ਅੱਜ ਫਿਰ ਗ੍ਰਨੇਡ ਹਮਲਾ ਹੋਇਆ। ਇਸ ਹਮਲੇ ਵਿੱਚ 10 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਧਮਾਕਾ ਸ਼੍ਰੀਨਗਰ ਦੀ ਮੌਲਾਨਾ ਆਜ਼ਾਦ ਰੋਡ 'ਤੇ ਹੋਇਆ।
ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਅੱਜ ਫਿਰ ਗ੍ਰਨੇਡ ਹਮਲਾ ਹੋਇਆ। ਇਸ ਹਮਲੇ ਵਿੱਚ 10 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਧਮਾਕਾ ਸ਼੍ਰੀਨਗਰ ਦੀ ਮੌਲਾਨਾ ਆਜ਼ਾਦ ਰੋਡ 'ਤੇ ਹੋਇਆ। ਯਾਦ ਰਹੇ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਮਗਰੋਂ ਮੁੜ ਹਮਲੇ ਸ਼ੁਰੂ ਹੋ ਗਏ ਹਨ। ਸਰਕਾਰ ਨੇ ਧਾਰਾ 370 ਹਟਾਉਣ ਮਗਰੋਂ ਪੂਰੇ ਸੂਬੇ ਵਿੱਚ ਕਰਫਿਊ ਲਾ ਦਿੱਤਾ ਸੀ। ਪਿਛਲੇ ਦਿਨੀਂ ਹੀ ਇਸ ਵਿੱਚ ਢਿੱਲ ਦਿੱਤੀ ਗਈ। ਉਸ ਮਗਰੋਂ ਲਗਾਤਾਰ ਹਮਲੇ ਹੋ ਰਹੇ ਹਨ।