ਦਿੱਲੀ 'ਚ ED ਦੀ ਟੀਮ 'ਤੇ ਹਮਲਾ, ਸੀਨੀਅਰ ਅਧਿਕਾਰੀ ਵੀ ਜ਼ਖ਼ਮੀ, ਸਾਈਬਰ ਕ੍ਰਾਈਮ ਨਾਲ ਜੁੜਿਆ ਮਾਮਲਾ
ਦਿੱਲੀ ਦੇ ਬਿਜਵਾਸਨ ਇਲਾਕੇ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਈਡੀ ਦੇ ਅਧਿਕਾਰੀਆਂ 'ਤੇ ਜਾਨਲੇਵਾ ਹਮਲਾ ਹੋਇਆ ਹੈ।
Delhi News: ਦਿੱਲੀ ਦੇ ਬਿਜਵਾਸਨ ਇਲਾਕੇ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਈਡੀ ਦੇ ਅਧਿਕਾਰੀਆਂ 'ਤੇ ਜਾਨਲੇਵਾ ਹਮਲਾ ਹੋਇਆ ਹੈ। ਸਾਈਬਰ ਕਰਾਈਮ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਈਡੀ ਦੀ ਟੀਮ ਇੱਥੇ ਪਹੁੰਚੀ ਸੀ। ਇਸ ਹਮਲੇ ਦੀ ਜਾਣਕਾਰੀ ਦਿੱਲੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਮਲੇ ਵਿੱਚ ਈਡੀ ਦਾ ਇੱਕ ਅਧਿਕਾਰੀ ਜ਼ਖ਼ਮੀ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਈਡੀ ਦੀ ਟੀਮ ਪੀਪੀਪੀਵਾਈਐਲ ਸਾਈਬਰ ਐਪ ਫਰਾਡ ਮਾਮਲੇ ਦੀ ਜਾਂਚ ਲਈ ਦਿੱਲੀ ਦੇ ਬਿਜਵਾਸਨ ਇਲਾਕੇ ਵਿੱਚ ਪਹੁੰਚੀ ਸੀ। ਇੱਥੇ ਈਡੀ ਦੀ ਟੀਮ 'ਤੇ ਮੁਲਜ਼ਮ ਅਸ਼ੋਕ ਸ਼ਰਮਾ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਈਡੀ ਦਾ ਸਹਾਇਕ ਨਿਰਦੇਸ਼ਕ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਹਮਲੇ ਦੌਰਾਨ ਇੱਕ ਮੁਲਜ਼ਮ ਫਰਾਰ ਹੋ ਗਿਆ।
An Enforcement Directorate team (ED) was attacked in Delhi's Bijwasan area while conducting raids. Five people were there and one of them ran away. The premises are secured andan FIR is being filed. One Additional Director of ED was injured in the incident.
— ANI (@ANI) November 28, 2024
(Source: Enforcement… pic.twitter.com/VdzASrd7J6
ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਦਿੱਲੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਸਥਿਤੀ ਨੂੰ ਸੰਭਾਲਣ ਲਈ ਸਥਾਨਕ ਪੁਲਿਸ ਪਹੁੰਚ ਗਈ ਹੈ। ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਉਪਾਅ ਕੀਤੇ ਗਏ ਸਨ। ਇਸ ਦੇ ਨਾਲ ਹੀ ਪੁਲਿਸ ਨੇ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਸਬੰਧੀ ਐਫਆਈਆਰ ਦਰਜ ਕਰ ਲਈ ਗਈ ਹੈ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਜਦੋਂ ਅਧਿਕਾਰੀ ਛਾਪੇਮਾਰੀ ਕਰ ਰਹੇ ਸਨ ਤਾਂ ਉਨ੍ਹਾਂ ਉੱਤੇ ਹਮਲਾ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਹਮਲੇ ਦੌਰਾਨ ਇੱਕ ਕੁਰਸੀ ਵੀ ਚੁੱਕ ਕੇ ਮਾਰੀ ਗਈ। ਪੁਲਿਸ ਨੂੰ ਮੌਕੇ 'ਤੇ ਇੱਕ ਟੁੱਟੀ ਹੋਈ ਕੁਰਸੀ ਮਿਲੀ ਹੈ ਪੁਲਿਸ ਅਜੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲਾਵਰ ਕੌਣ ਸਨ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।