Gursimran Mand: ਇੰਟਰਨੈਸ਼ਨਲ ਐਂਟੀ-ਖਾਲਿਸਤਾਨੀ ਟੈਰਰਿਸਟ ਫਰੰਟ (IAKTF) ਦੇ ਰਾਸ਼ਟਰੀ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਦੀ ਕਾਰ 'ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਗੁਰਸਿਮਰਨ ਸਿੰਘ ਮੰਡ ਸ੍ਰੀ ਗੁਰੂ ਹਰਕਿਸ਼ਨ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਮੱਥਾ ਟੇਕਣ ਲਈ ਹਰਿਆਣਾ ਦੇ ਅੰਬਾਲਾ ਸਥਿਤ ਇਤਿਹਾਸਕ ਗੁਰਦੁਆਰਾ ਪੰਜੋਖਰਾ ਸਾਹਿਬ ਮੱਥਾ ਟੇਕਣ ਗਏ ਸਨ। ਹਮਲੇ ਦੌਰਾਨ ਉਨ੍ਹਾਂ ਦੀ ਕਾਰ ਦੀ ਭੰਨਤੋੜ ਕੀਤੀ ਗਈ।

Continues below advertisement

ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਤੋਂ ਬਾਅਦ ਗੁਰਦੁਆਰਾ ਕੰਪਲੈਕਸ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਤਣਾਅ ਫੈਲ ਗਿਆ ਹੈ। ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਗੁਰਸਿਮਰਨ ਸਿੰਘ ਮੰਡ ਦੀ ਗੱਡੀ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਇੱਕ ਪਾਠੀ ਦੀ ਲੱਤ ਜ਼ਖਮੀ ਹੋ ਗਈ। ਪਾਠੀ ਦੀ ਲੱਤ ਉੱਤੇ ਗੱਡੀ ਚੜ੍ਹਨ ਕਰਕੇ ਮੌਕੇ 'ਤੇ ਮੌਜੂਦ ਲੋਕ ਭੜਕ ਗਏ ਅਤੇ ਉਨ੍ਹਾਂ ਨੇ ਗੁਰਸਿਮਰਨ ਮੰਡ ਤੇ ਹਮਲਾ ਕਰ ਦਿੱਤਾ।

Continues below advertisement

ਜਿਵੇਂ ਹੀ ਝਗੜਾ ਵਧਿਆ, ਗੁੱਸੇ ਵਿੱਚ ਆਈ ਭੀੜ ਨੇ ਗੁਰਸਿਮਰਨ ਸਿੰਘ ਮੰਡ ਦੀ ਗੱਡੀ ਦੀ ਭੰਨਤੋੜ ਕੀਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਤਣਾਅਪੂਰਨ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਥਿਤੀ ਨੂੰ ਸੰਭਾਲਣ ਲਈ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।