Khalistani attack in London Tricolor Rally: ਲੰਡਨ 'ਚ ਆਜ਼ਾਦੀ ਦਿਹਾੜੇ 'ਤੇ ਤਿਰੰਗਾ ਰੈਲੀ ਕੱਢ ਭਾਰਤ ਸਮਰਥਕਾਂ ਤੇ ਖਾਲਿਸਤਾਨ ਸਮਰਥਕਾਂ ਵਿਚਾਲੇ ਹਿੰਸਕ ਝੜਪ ਹੋਈ ਹੈ। ਇਸ ਝੜਪ 'ਚ ਦੋ ਖਾਲਿਸਤਾਨੀ ਸਮਰਥਕ ਜ਼ਖਮੀ ਹੋ ਗਏ, ਜਦਕਿ ਦੋ ਨੂੰ ਹਿਰਾਸਤ 'ਚ ਲੈ ਲਿਆ ਗਿਆ। ਇਹ ਘਟਨਾ 15 ਅਗਸਤ ਦੀ ਰਾਤ ਨੂੰ ਪੱਛਮੀ ਲੰਡਨ ਦੇ ਸਾਊਥਾਲ 'ਚ ਬ੍ਰਾਡਵੇਅ 'ਤੇ ਵਾਪਰੀ।


ਹਾਸਲ ਜਾਣਕਾਰੀ ਮੁਤਾਬਕ ਭਾਰਤ ਦੇ ਸੁਤੰਤਰਤਾ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਤਿਰੰਗਾ ਰੈਲੀ ਕੱਢ ਕੇ ਜੈ ਸ਼੍ਰੀ ਰਾਮ ਦੇ ਨਾਅਰੇ ਲਾ ਰਹੇ ਸਨ। ਇਸ ਦੌਰਾਨ ਖਾਲਿਸਤਾਨੀ ਸਮਰਥਕ ਵੀ ਝੰਡੇ ਲੈ ਕੇ ਉੱਥੇ ਪਹੁੰਚ ਗਏ ਤੇ ਰੈਲੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਧੜੇ ਨੇ ਭਾਰਤ ਮਾਤਾ ਦੀ ਜੈ ਤੇ ਦੂਜੇ ਨੇ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।


 



ਇਸ ਦੌਰਾਨ ਸਥਿਤੀ ਤਣਾਅਪੂਰਨ ਹੋ ਗਈ। ਪੁਲਿਸ ਦੇ ਸਾਹਮਣੇ ਹੀ ਦੋਵੇਂ ਧੜਿਆਂ ਨੇ ਇੱਕ ਦੂਜੇ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਖਾਲਿਸਤਾਨੀ ਸਮਰਥਕ ਗੁਰਪ੍ਰੀਤ ਸਿੰਘ ਨੇ ਤਲਵਾਰ ਕੱਢ ਕੇ ਭਾਰਤ ਸਮਰਥਕਾਂ 'ਤੇ ਹਮਲਾ ਕਰ ਦਿੱਤਾ। ਇਸ ਝੜਪ ਵਿੱਚ ਦੋ ਖਾਲਿਸਤਾਨੀ ਸਮਰਥਕ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਪੁਲਿਸ ਨੇ ਹਸਪਤਾਲ ਦਾਖ਼ਲ ਕਰਵਾਇਆ।



ਸਥਿਤੀ ਤਣਾਅਪੂਰਨ ਹੋਣ ਤੋਂ ਬਾਅਦ ਪੁਲਿਸ ਨੇ ਦਖਲ ਦਿੱਤਾ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਸਥਿਤੀ ਕਾਬੂ ਹੇਠ ਹੈ। ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵਾਂ ਜ਼ਖਮੀਆਂ ਨੂੰ ਹਸਪਤਾਲ 'ਚ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਇਸ ਸਬੰਧੀ ਸਾਰੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।



ਇਸ ਮਾਮਲੇ ਵਿੱਚ ਯੂਕੇ ਦੀ ਸਾਊਥਾਲ ਪੁਲਿਸ ਨੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। 25 ਸਾਲਾ ਗੁਰਪ੍ਰੀਤ ਸਿੰਘ ਨੂੰ ਆਇਲਵਰਥ ਕ੍ਰਾਊਨ ਕੋਰਟ ਦੇ ਹੁਕਮਾਂ 'ਤੇ 14 ਸਤੰਬਰ 2023 ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇੱਕ ਹੋਰ ਖਾਲਿਸਤਾਨੀ ਸਮਰਥਕ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।