ਨਵੀਂ ਦਿੱਲੀ: ਸੈਂਕੜੇ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਰਾਹਤ ਦੀ ਖ਼ਬਰ ਹੈ। ਦਰਅਸਲ ਸਰਕਾਰ ਨੇ ਕੋਰੋਨਾ ਸੰਕਟ ਦੇ ਸਮੇਂ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਦੀਆਂ ਤਿੰਨ ਕਿਸ਼ਤਾਂ ਦਾ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਸੰਸਦ ਵਿੱਚ ਭਰੋਸਾ ਦਿੱਤਾ ਕਿ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਰੁਕੀਆਂ ਕਿਸ਼ਤਾਂ ਨੂੰ ਜਲਦ ਤੋਂ ਜਲਦ ਫੈਸਲਾ ਲੈਂਦਿਆਂ ਮੁੜ ਬਹਾਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ 1 ਜੁਲਾਈ 2021 ਤੋਂ ਲਾਗੂ ਦਰਾਂ 'ਤੇ ਕਿਸ਼ਤਾਂ ਦਾ ਭੁਗਤਾਨ ਕੀਤਾ ਜਾਵੇਗਾ।


ਦੱਸ ਦਈਏ ਕਿ ਕੋਰੋਨਾ ਸੰਕਟ ਕਾਰਨ 1 ਜਨਵਰੀ 2020, 1 ਜੁਲਾਈ 2020 ਤੇ 1 ਜਨਵਰੀ 2021 ਦੀਆਂ ਕਿਸ਼ਤਾਂ ਰੋਕੀਆਂ ਗਈਆਂ। ਇਸ ਦੇ ਨਾਲ ਹੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ, "ਜਦੋਂ ਵੀ ਭਵਿੱਖ ਵਿੱਚ 1 ਜੁਲਾਈ 2021 ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਦੇਣ ਦਾ ਫੈਸਲਾ ਲਿਆ ਜਾਂਦਾ ਹੈ, ਤਾਂ ਬਾਕੀ ਦੀਆਂ ਤਿੰਨ ਕਿਸ਼ਤਾਂ ਵੀ ਬਹਾਲ ਕੀਤੀਆਂ ਜਾਣਗੀਆਂ।"


ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਅਤੇ ਪੈਨਸ਼ਨਰਾਂ ਨੇ ਕੋਰੋਨਾ ਸੰਕਟ ਦੌਰਾਨ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਰੋਕ ਦਿੱਤਾ, ਜਿਸ ਨਾਲ 37,430.08 ਕਰੋੜ ਰੁਪਏ ਦੀ ਬਚਤ ਹੋਈ, ਜੋ ਮਹਾਂਮਾਰੀ ਦੌਰਾਨ ਵਰਤੀ ਗਈ। ਖਾਸ ਗੱਲ ਇਹ ਹੈ ਕਿ ਇਸ ਸਮੇਂ ਕੇਂਦਰੀ ਕਰਮਚਾਰੀਆਂ ਨੂੰ 17 ਪ੍ਰਤੀਸ਼ਤ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ, ਹਾਲਾਂਕਿ ਇਸ ਵਿੱਚ ਜਨਵਰੀ 2020 ਵਿੱਚ ਸੋਧ ਕੀਤਾ ਜਾਣਾ ਸੀ ਪਰ ਕੋਰੋਨਾ ਸੰਕਟ ਕਾਰਨ ਅਜਿਹਾ ਨਹੀਂ ਹੋ ਸਕਿਆ।


ਦੱਸ ਦੇਈਏ ਕਿ ਮੰਤਰੀ ਮੰਡਲ ਵੱਲੋਂ 4 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਮਹਿੰਗਾਈ ਭੱਤਾ 21 ਪ੍ਰਤੀਸ਼ਤ ਹੋ ਜਾਵੇਗਾ। ਇਹ 1 ਜੁਲਾਈ 2021 ਤੋਂ ਲਾਗੂ ਹੋਵੇਗਾ।


ਇਹ ਵੀ ਪੜ੍ਹੋ: Amitabh Bachchan ਨੂੰ ਮਿਲੇਗਾ FIAF ਐਵਾਰਡ, ਪਹਿਲੇ ਭਾਰਤੀ ਅਦਾਕਾਰ ਨੂੰ ਮਾਣ ਹਾਸਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904