ਪੜਚੋਲ ਕਰੋ
Advertisement
ਅਯੁੱਧਿਆ ‘ਤੇ ਫੈਸਲੇ ਤੋਂ ਪਹਿਲਾਂ 20 ਲੱਖ ਵ੍ਹੱਟਸਐਪ ਗਰੁੱਪ ਬੰਦ
ਅਯੁੱਧਿਆ ਵਿਵਾਦ ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਅਲਰਟ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਨਫਰਤ ਫੈਲਾਉਣ ਵਾਲਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਨੂੰ ਅਪਨਾਉਣ ਦੇ ਹੁਕਮ ਜਾਰੀ ਕੀਤੇ ਹਨ।
ਨਵੀਂ ਦਿੱਲੀ: ਅਯੁੱਧਿਆ ਵਿਵਾਦ ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਅਲਰਟ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਨਫਰਤ ਫੈਲਾਉਣ ਵਾਲਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਨੂੰ ਅਪਨਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦੇ ਹੁਕਮਾਂ ਤੋਂ ਬਾਅਦ ਇੱਕ ਮਹੀਨੇ ਲਈ ਦੇਸ਼ ‘ਚ 20 ਲੱਖ ਵ੍ਹੱਟਸਐਪ ਗੁਰੱਪ ਤੇ ਅਕਾਉਂਟ ਬੰਦ ਕਰ ਦਿੱਤੇ ਗਏ ਹਨ।
ਵ੍ਹੱਟਸਐਪ ਦੇ ਬੁਲਾਰੇ ਨੇ ਦੱਸਿਆ ਕਿ ਅਯੁੱਧਿਆ ਬਾਰੇ ਫੈਸਲੇ ਦੇ ਮੱਦੇਨਜ਼ਰ ਆਪਣੇ ਪਲੇਟਫਾਰਮ ਦਾ ਗਲਤ ਇਸਤੇਮਾਲ ਹੋਣ ਤੋਂ ਰੋਕਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸ ਨਾਲ ਸ਼ੱਕੀ ਗਤੀਵਿਧੀਆਂ ਵਾਲੇ ਗਰੁੱਪਾਂ ਤੇ ਨੰਬਰਾਂ ਦੀ ਪਛਾਣ ਕਰ ਉਨ੍ਹਾਂ ਨੂੰ ਬਲੌਕ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਰਕਾਰ ਹੋਰ ਬਾਕੀ ਸੋਸ਼ਲ ਮੀਡੀਆ ਫੇਸਬੁੱਕ ਤੇ ਟੈਲੀਗ੍ਰਾਮ, ਸਿਗਨਲ ਜਿਹੇ ਨਵੇਂ ਐਪਸ ‘ਤੇ ਵੀ ਨਜ਼ਰ ਰੱਖੇ ਹੋਏ ਹਨ। ਨਫਤਰ ਫੈਲਾਉਣ ਵਾਲਿਆਂ ਨਾਲ ਨਜਿੱਠਣ ਲਈ ਗ੍ਰਹਿ ਮੰਤਰਾਲੇ ਦੀ ਅੰਦਰੂਨੀ ਸੁੱਰਖਿਆ ਵਿੰਗ ਨੇ ਪੂਰੀ ਤਿਆਰੀ ਕੀਤੀ ਹੈ ਜੋ ਸੂਬਿਆਂ ਨਾਲ ਤਾਲਮੇਲ ਬਣਾ ਚੁੱਕੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਅੰਮ੍ਰਿਤਸਰ
Advertisement