ਲਖਨਾਉ: ਉੱਤਰ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਯੁੱਧਿਆ ਵਿੱਚ ਸੁੰਨੀ ਕੇਂਦਰੀ ਵਕਫ਼ ਬੋਰਡ ਨੂੰ ਪੰਜ ਏਕੜ ਜ਼ਮੀਨ ਅਲਾਟ ਕਰ ਦਿੱਤੀ ਹੈ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਰਾਜ ਦੇ ਕੈਬਨਿਟ ਮੰਤਰੀ ਤੇ ਬੁਲਾਰੇ ਸ੍ਰੀਕਾਂਤ ਸ਼ਰਮਾ ਨੇ ਦੱਸਿਆ ਕਿ ਮੰਗਲਵਾਰ ਨੂੰ ਮੰਤਰੀ ਮੰਡਲ ਨੇ ਅਯੁੱਧਿਆ ਮੁੱਖ ਦਫ਼ਤਰ ਤੋਂ 18 ਕਿਲੋਮੀਟਰ ਦੂਰ ਪਿੰਡ ਧੰਨੀਪੁਰ, ਤਹਿਸੀਲ ਸੋਹਾਵਲ, ਰੌਨਾਹੀ ਥਾਣੇ ਦੇ 200 ਮੀਟਰ ਪਿੱਛੇ ਇਹ ਪੰਜ ਏਕੜ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ।
ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਲਈ ਅੱਜ ਲੋਕ ਸਭਾ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਮੋਦੀ ਨੇ ਦੱਸਿਆ ਕਿ ਰਾਮ ਮੰਦਰ ਦੀ ਉਸਾਰੀ ਲਈ ਬਣਾਏ ਜਾਣ ਵਾਲੇ ਟਰੱਸਟ ਦਾ ਨਾਮ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਹੋਵੇਗਾ। ਇੰਨਾ ਹੀ ਨਹੀਂ, ਪੀਐਮ ਮੋਦੀ ਨੇ ਐਲਾਨ ਕੀਤਾ ਕਿ 67.7 ਏਕੜ ਐਕੁਆਇਰ ਕੀਤੀ ਗਈ ਜ਼ਮੀਨ ਵੀ ਰਾਮ ਮੰਦਰ ਦੀ ਉਸਾਰੀ ਲਈ ਟਰੱਸਟ ਨੂੰ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਮੋਦੀ ਦੇ ਇਸ ਐਲਾਨ ਤੋਂ ਬਾਅਦ, ਅਮਿਤ ਸ਼ਾਹ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ 15 ਟਰੱਸਟੀ ਹੋਣਗੇ, ਜਿਨ੍ਹਾਂ ਵਿਚੋਂ ਇਕ ਟਰੱਸਟੀ ਹਮੇਸ਼ਾਂ ਦਲਿਤ ਸਮਾਜ ਦਾ ਰਹੇਗਾ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਜਲਦੀ ਹੀ ਲੱਖਾਂ ਲੋਕਾਂ ਦੀ ਉਡੀਕ ਖ਼ਤਮ ਹੋ ਜਾਵੇਗੀ ਅਤੇ ਉਹ ਭਗਵਾਨ ਸ਼੍ਰੀ ਰਾਮ ਦੇ ਦਰਸ਼ਨ ਉਨ੍ਹਾਂ ਦੇ ਜਨਮ ਸਥਾਨ ‘ਤੇ ਬਣੇ ਇਸ ਵਿਸ਼ਾਲ ਮੰਦਰ ਵਿੱਚ ਕਰਨ ਯੋਗ ਹੋਣਗੇ।
ਅਯੁੱਧਿਆ 'ਚ ਰਾਮ ਮੰਦਰ ਲਈ ਖਿੱਚੀ ਤਿਆਰੀ, ਮਸਜਿਦ ਲਈ 18 ਕਿਲੋਮੀਟਰ ਦੂਰ ਜ਼ਮੀਨ ਅਲਾਟ
ਏਬੀਪੀ ਸਾਂਝਾ
Updated at:
05 Feb 2020 03:13 PM (IST)
ਉੱਤਰ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਯੁੱਧਿਆ ਵਿੱਚ ਸੁੰਨੀ ਕੇਂਦਰੀ ਵਕਫ਼ ਬੋਰਡ ਨੂੰ ਪੰਜ ਏਕੜ ਜ਼ਮੀਨ ਅਲਾਟ ਕਰ ਦਿੱਤੀ ਹੈ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਰਾਜ ਦੇ ਕੈਬਨਿਟ ਮੰਤਰੀ ਤੇ ਬੁਲਾਰੇ ਸ੍ਰੀਕਾਂਤ ਸ਼ਰਮਾ ਨੇ ਦੱਸਿਆ ਕਿ ਮੰਗਲਵਾਰ ਨੂੰ ਮੰਤਰੀ ਮੰਡਲ ਨੇ ਅਯੁੱਧਿਆ ਮੁੱਖ ਦਫ਼ਤਰ ਤੋਂ 18 ਕਿਲੋਮੀਟਰ ਦੂਰ ਪਿੰਡ ਧੰਨੀਪੁਰ, ਤਹਿਸੀਲ ਸੋਹਾਵਲ, ਰੌਨਾਹੀ ਥਾਣੇ ਦੇ 200 ਮੀਟਰ ਪਿੱਛੇ ਇਹ ਪੰਜ ਏਕੜ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ।
- - - - - - - - - Advertisement - - - - - - - - -