ਪੜਚੋਲ ਕਰੋ
Advertisement
ਅਯੁੱਧਿਆ ਮਾਮਲਾ 'ਤੇ ਫੈਸਲੇ ਤੋਂ ਪਹਿਲਾਂ ਹਿੱਲਜੁੱਲ: ਚੀਫ ਜਸਟਿਸ ਨੂੰ ਮਿਲੇ ਡੀਜੀਪੀ ਤੇ ਮੁੱਖ ਸਕੱਤਰ
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਬੈਠਕ ਖ਼ਤਮ ਹੋ ਗਈ ਹੈ। ਅੱਜ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਉੱਤਰ ਪ੍ਰਦੇਸ਼ ਦੇ ਡੀਜੀਪੀ ਓਪੀ ਸਿੰਘ ਤੇ ਮੁੱਖ ਸਕੱਤਰ ਰਾਜਿੰਦਰ ਕੁਮਾਰ ਤਿਵਾੜੀ ਨਾਲ ਮੀਟਿੰਗ ਕੀਤੀ।
ਨਵੀਂ ਦਿੱਲੀ: ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਬੈਠਕ ਖ਼ਤਮ ਹੋ ਗਈ ਹੈ। ਅੱਜ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਉੱਤਰ ਪ੍ਰਦੇਸ਼ ਦੇ ਡੀਜੀਪੀ ਓਪੀ ਸਿੰਘ ਤੇ ਮੁੱਖ ਸਕੱਤਰ ਰਾਜਿੰਦਰ ਕੁਮਾਰ ਤਿਵਾੜੀ ਨਾਲ ਮੀਟਿੰਗ ਕੀਤੀ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਚੀਫ਼ ਜਸਟਿਸ ਨੇ ਅਯੁੱਧਿਆ ਜ਼ਮੀਨੀ ਵਿਵਾਦ ਦੇ ਫੈਸਲੇ ਤੋਂ ਪਹਿਲਾਂ ਸਰਕਾਰੀ ਵਿਭਾਗਾਂ ਦੀ ਸੁਰੱਖਿਆ ਤੇ ਤਿਆਰੀ ਬਾਰੇ ਜਾਣਕਾਰੀ ਲਈ ਹੈ।
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਹੁਣ ਅਧਿਕਾਰੀ ਸ਼ਾਮ 4.30 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਇਹ ਪ੍ਰੈੱਸ ਕਾਨਫਰੰਸ ਕਮਿਸ਼ਨਰ ਦਫ਼ਤਰ ਵਿੱਚ ਹੋਵੇਗੀ। ਅਜਿਹੀ ਸੰਭਾਵਨਾ ਹੈ ਕਿ ਸੁਪਰੀਮ ਕੋਰਟ 17 ਨਵੰਬਰ ਤੋਂ ਪਹਿਲਾਂ ਅਯੁੱਧਿਆ 'ਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਮਾਮਲੇ 'ਤੇ ਆਪਣਾ ਫੈਸਲਾ ਸੁਣਾ ਸਕਦੀ ਹੈ।
17 ਨਵੰਬਰ ਨੂੰ ਚੀਫ਼ ਜਸਟਿਸ ਰੰਜਨ ਗੋਗੋਈ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ। ਇਸ ਤੋਂ ਬਾਅਦ ਏ ਬੌਬਡੇ ਅਗਲੇ ਚੀਫ਼ ਜਸਟਿਸ ਹੋਣਗੇ।Uttar Pradesh Chief Secretary Rajendra Kumar Tiwari and Director of Police, OP Singh along with other senior officials leave Supreme Court after meeting the Chief Justice of India, Ranjan Gogoi ahead of Ayodhya verdict. pic.twitter.com/1HUXFAdc6E
— ANI (@ANI) November 8, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਸਿਹਤ
ਦੇਸ਼
Advertisement