ਨਵੀਂ ਦਿੱਲੀ: ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਬੈਠਕ ਖ਼ਤਮ ਹੋ ਗਈ ਹੈ। ਅੱਜ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਉੱਤਰ ਪ੍ਰਦੇਸ਼ ਦੇ ਡੀਜੀਪੀ ਓਪੀ ਸਿੰਘ ਤੇ ਮੁੱਖ ਸਕੱਤਰ ਰਾਜਿੰਦਰ ਕੁਮਾਰ ਤਿਵਾੜੀ ਨਾਲ ਮੀਟਿੰਗ ਕੀਤੀ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਚੀਫ਼ ਜਸਟਿਸ ਨੇ ਅਯੁੱਧਿਆ ਜ਼ਮੀਨੀ ਵਿਵਾਦ ਦੇ ਫੈਸਲੇ ਤੋਂ ਪਹਿਲਾਂ ਸਰਕਾਰੀ ਵਿਭਾਗਾਂ ਦੀ ਸੁਰੱਖਿਆ ਤੇ ਤਿਆਰੀ ਬਾਰੇ ਜਾਣਕਾਰੀ ਲਈ ਹੈ।

ਮੀਟਿੰਗ ਖ਼ਤਮ ਹੋਣ ਤੋਂ ਬਾਅਦ ਹੁਣ ਅਧਿਕਾਰੀ ਸ਼ਾਮ 4.30 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਇਹ ਪ੍ਰੈੱਸ ਕਾਨਫਰੰਸ ਕਮਿਸ਼ਨਰ ਦਫ਼ਤਰ ਵਿੱਚ ਹੋਵੇਗੀ। ਅਜਿਹੀ ਸੰਭਾਵਨਾ ਹੈ ਕਿ ਸੁਪਰੀਮ ਕੋਰਟ 17 ਨਵੰਬਰ ਤੋਂ ਪਹਿਲਾਂ ਅਯੁੱਧਿਆ 'ਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਮਾਮਲੇ 'ਤੇ ਆਪਣਾ ਫੈਸਲਾ ਸੁਣਾ ਸਕਦੀ ਹੈ।


17 ਨਵੰਬਰ ਨੂੰ ਚੀਫ਼ ਜਸਟਿਸ ਰੰਜਨ ਗੋਗੋਈ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ। ਇਸ ਤੋਂ ਬਾਅਦ ਏ ਬੌਬਡੇ ਅਗਲੇ ਚੀਫ਼ ਜਸਟਿਸ ਹੋਣਗੇ।