Ayushman Bharat Scheme Scam: ਆਯੁਸ਼ਮਾਨ ਭਾਰਤ ਸਕੀਮ 'ਚ ਵੱਡਾ ਘੁਟਾਲਾ, 88 ਹਜ਼ਾਰ ਤੋਂ ਵਧ ਮਰੇ ਹੋਏ ਮਰੀਜ਼ਾ ਦੇ ਨਾਮ 'ਤੇ ਖੇਡੀ ਸਾਰੀ ਗੇਮ
Ayushman Bharat Scheme Scam: ਸੰਸਦ ਦੀ ਲੋਕ ਲੇਖਾ ਕਮੇਟੀ ਨੇ ਆਯੁਸ਼ਮਾਨ ਭਾਰਤ ਦੀ ਪ੍ਰਧਾਨ ਮੰਤਰੀ ਜੈ ਯੋਜਨਾ ਦੇ ਦਾਅਵਿਆਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਲੋਕ ਸਭਾ 'ਚ ਪੇਸ਼ ਕੀਤੀ ਗਈ ਰਿਪੋਰਟ 'ਚ ਕਿਹਾ ਗਿਆ ਹੈ ਕਿ...
Ayushman Bharat Scheme Scam: ਸੰਸਦ ਦੀ ਲੋਕ ਲੇਖਾ ਕਮੇਟੀ ਨੇ ਆਯੁਸ਼ਮਾਨ ਭਾਰਤ ਦੀ ਪ੍ਰਧਾਨ ਮੰਤਰੀ ਜੈ ਯੋਜਨਾ ਦੇ ਦਾਅਵਿਆਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਲੋਕ ਸਭਾ 'ਚ ਪੇਸ਼ ਕੀਤੀ ਗਈ ਰਿਪੋਰਟ 'ਚ ਕਿਹਾ ਗਿਆ ਹੈ ਕਿ ਯੋਜਨਾ ਦੇ ਤਹਿਤ ਲੈਣ-ਦੇਣ 'ਤੇ ਨਜ਼ਰ ਰੱਖਣ ਵਾਲੀ ਟਰਾਂਜੈਕਸ਼ਨ ਮੈਨੇਜਮੈਂਟ ਸਿਸਟਮ ਨੇ 88,760 ਮਰੀਜ਼ਾਂ ਦੇ ਨਾਂ 'ਤੇ ਬੀਮਾ ਕਲੇਮ ਮਨਜ਼ੂਰ ਕੀਤੇ ਜਾਣ ਦੀ ਇਜਾਜ਼ਤ ਦਿੱਤੀ, ਜਿਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।
ਉਹਨਾਂ ਦੇ ਨਾਂ 'ਤੇ 2.14 ਲੱਖ ਦਾ ਦਾਅਵਾ ਕੀਤਾ ਗਿਆ ਸੀ। ਇਹ ਪ੍ਰਣਾਲੀ ਅਜਿਹੀਆਂ ਅਰਜ਼ੀਆਂ ਨੂੰ ਸਵੀਕਾਰ ਕਰਨ, ਹਸਪਤਾਲ ਵਿਚ ਦਾਖਲ ਹੋਣ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇਣ, ਸਰਜਰੀ, ਮ੍ਰਿਤਕ ਲਾਭਪਾਤਰੀਆਂ ਦੇ ਨਾਮ 'ਤੇ ਡਿਸਚਾਰਜ ਕਰਨ ਦੀ ਇਜਾਜ਼ਤ ਦੇ ਰਹੀ ਸੀ।
ਜਦੋਂ ਕਮੇਟੀ ਨੇ ਮੰਤਰਾਲੇ ਤੋਂ 2.14 ਲੱਖ 'ਫਰਜ਼ੀ' ਦਾਅਵਿਆਂ ਬਾਰੇ ਸਵਾਲ ਕੀਤਾ ਤਾਂ ਜਵਾਬ ਮਿਲਿਆ ਕਿ ਟੀਐਮਐਸ ਦੇ ਅਪਡੇਟ ਕੀਤੇ ਸੰਸਕਰਣ ਵਿੱਚ ਅਜਿਹੇ ਦਾਅਵਿਆਂ ਦਾ ਪਤਾ ਲਗਾਉਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਮਰੀਜ ਦੀ ਮੌਤ ਤੋਂ ਬਾਅਦ ਜੇਕਰ ਕਿਸੇ ਕਿਸਮ ਦਾ ਕਲੇਮ ਅਗਾਊਂ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਉਸ ਦੇ ਕਾਰਨਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ।
ਕਮੇਟੀ ਨੇ ਮੰਤਰਾਲੇ ਤੋਂ ਪੁੱਛਿਆ ਹੈ ਕਿ 2.14 ਲੱਖ ਦਾਅਵਿਆਂ 'ਤੇ ਕੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਆਡਿਟ 'ਚ ਕੁਝ ਹੀ ਮਾਮਲਿਆਂ ਦੀ ਜਾਂਚ ਕੀਤੀ ਜਾਂਦੀ ਹੈ। ਅਜਿਹੇ 'ਚ ਮ੍ਰਿਤਕ ਦੇ ਨਾਂ 'ਤੇ ਕਲੇਮ ਲੈਣ ਦੇ ਹੋਰ ਮਾਮਲੇ ਸਾਹਮਣੇ ਆ ਸਕਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ