Ayushman Bharat Yojana: 70 ਸਾਲ ਤੋਂ ਪਾਰ ਉਮਰ ਦੇ ਬਜ਼ੁਰਗਾਂ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਆਹ ਸਕੀਮ
Ayushman Bharat Yojana:ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 18ਵੀਂ ਲੋਕ ਸਭਾ ਨੂੰ ਸੰਬੋਧਨ ਕਰਦੇ ਹੋਏ ਦੇਸ਼ ਦੇ ਬਜ਼ੁਰਗਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਵੀਰਵਾਰ ਨੂੰ ਉਨ੍ਹਾਂ ਕਿਹਾ ਕਿ 70 ਸਾਲ ਦੀ ਉਮਰ ਨੂੰ ਪਾਰ ਕਰ ਚੁੱਕੇ ਸਾਰੇ ਬਜ਼ੁਰਗਾਂ
Ayushman Yojana: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 18ਵੀਂ ਲੋਕ ਸਭਾ ਨੂੰ ਸੰਬੋਧਨ ਕਰਦੇ ਹੋਏ ਦੇਸ਼ ਦੇ ਬਜ਼ੁਰਗਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਵੀਰਵਾਰ ਨੂੰ ਉਨ੍ਹਾਂ ਕਿਹਾ ਕਿ 70 ਸਾਲ ਦੀ ਉਮਰ ਨੂੰ ਪਾਰ ਕਰ ਚੁੱਕੇ ਸਾਰੇ ਬਜ਼ੁਰਗਾਂ ਦਾ ਆਯੁਸ਼ਮਾਨ ਯੋਜਨਾ ਤਹਿਤ ਇਲਾਜ ਕੀਤਾ ਜਾਵੇਗਾ। ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਸਮੇਂ ਜਾਰੀ ਕੀਤੇ ਚੋਣ ਮਨੋਰਥ ਪੱਤਰ ਵਿੱਚ ਵੀ ਇਹ ਵਾਅਦਾ ਕੀਤਾ ਸੀ।
ਰਾਸ਼ਟਰਪਤੀ ਮੁਰਮੂ ਨੇ ਵੀਰਵਾਰ ਨੂੰ ਸੰਸਦ ਭਵਨ 'ਚ ਕਿਹਾ ਕਿ ਨਵੀਂ ਸਰਕਾਰ 'ਚ ਅਸੀਂ 70 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਆਯੁਸ਼ਮਾਨ ਦਾ ਲਾਭ ਦੇ ਰਹੇ ਹਾਂ। ਇੰਨਾ ਹੀ ਨਹੀਂ ਸਰਕਾਰ ਨੇ ਕਿਸਾਨਾਂ ਪ੍ਰਤੀ ਵੀ ਲਗਾਤਾਰ ਕੰਮ ਕੀਤਾ ਹੈ। ਕਿਸਾਨਾਂ ਨੂੰ 20 ਹਜ਼ਾਰ ਕਰੋੜ ਰੁਪਏ ਟਰਾਂਸਫਰ ਕੀਤੇ ਗਏ। ਇਸ ਨਾਲ ਅਸੀਂ ਕਿਸਾਨਾਂ ਨੂੰ ਹੋਰ ਆਤਮ ਨਿਰਭਰ ਬਣਾਇਆ ਹੈ।
ਮੈਨੀਫੈਸਟੋ ਜਾਰੀ ਕਰਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ, 'ਬਜ਼ੁਰਗਾਂ ਦੀ ਸਭ ਤੋਂ ਵੱਡੀ ਚਿੰਤਾ ਇਹ ਹੁੰਦੀ ਹੈ ਕਿ ਉਹ ਆਪਣੀ ਬੀਮਾਰੀ ਦਾ ਇਲਾਜ ਕਿਵੇਂ ਕਰਵਾਉਣਗੇ। ਮੱਧ ਵਰਗ ਲਈ ਇਹ ਚਿੰਤਾ ਹੋਰ ਵੀ ਗੰਭੀਰ ਹੈ। ਭਾਜਪਾ ਨੇ ਹੁਣ ਸੰਕਲਪ ਲਿਆ ਹੈ ਕਿ 70 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਲਿਆਂਦਾ ਜਾਵੇਗਾ।
ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਗਿਆ ਹੈ, 'ਅਸੀਂ ਬਜ਼ੁਰਗਾਂ ਨੂੰ ਕਵਰ ਕਰਨ ਅਤੇ ਉਨ੍ਹਾਂ ਨੂੰ ਮੁਫਤ ਅਤੇ ਚੰਗੀ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਯੁਸ਼ਮਾਨ ਭਾਰਤ ਯੋਜਨਾ ਦਾ ਵਿਸਤਾਰ ਕਰਾਂਗੇ।' ਇਹ ਸਕੀਮ ਵਿੱਤੀ ਸਾਲ 2019 ਦੇ ਬਜਟ ਦੌਰਾਨ ਤਤਕਾਲੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਸ਼ੁਰੂ ਕੀਤੀ ਸੀ। ਇਸ ਨੂੰ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਵੀ ਕਿਹਾ ਜਾਂਦਾ ਹੈ, ਜਿਸ ਦੇ ਤਹਿਤ ਵਰਤਮਾਨ ਵਿੱਚ 5 ਲੱਖ ਰੁਪਏ ਦਾ ਕਵਰ ਉਪਲਬਧ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial