ਆਜ਼ਾਦ ਸਮਾਜ ਪਾਰਟੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ 'ਤੇ ਜਾਨਲੇਵਾ ਹਮਲਾ, ਬਦਮਾਸ਼ਾਂ ਨੇ ਉਨ੍ਹਾਂ ਨੂੰ ਮਾਰੀ ਗੋਲੀ
Chandrashekhar Azad Attacked: ਯੂਪੀ ਦੇ ਦੇਵਬੰਦ 'ਚ ਆਜ਼ਾਦ ਸਮਾਜ ਪਾਰਟੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ 'ਤੇ ਜਾਨਲੇਵਾ ਹਮਲਾ ਹੋਇਆ ਹੈ। ਉਨ੍ਹਾਂ ਨੇ ਬਦਮਾਸ਼ਾਂ ਨੂੰ ਗੋਲੀ ਮਾਰ ਦਿੱਤੀ ਹੈ।
Chandrashekhar Azad Attacked: ਉੱਤਰ ਪ੍ਰਦੇਸ਼ ਦੇ ਸਹਾਰਨਪੁਰ 'ਚ ਆਜ਼ਾਦ ਸਮਾਜ ਪਾਰਟੀ (ਭੀਮ ਆਰਮੀ) ਦੇ ਮੁਖੀ ਚੰਦਰਸ਼ੇਖਰ ਆਜ਼ਾਦ 'ਤੇ ਜਾਨਲੇਵਾ ਹਮਲਾ ਹੋਇਆ ਹੈ। ਉਨ੍ਹਾਂ ਨੂੰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ ਹੈ। ਜੋ ਤਸਵੀਰ ਸਾਹਮਣੇ ਆਈ ਹੈ, ਉਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੀ ਕਮਰ ਨੂੰ ਛੂਹ ਕੇ ਨਿਕਲ ਗਈ ਹੈ। ਇਸ ਦੇ ਨਾਲ ਹੀ ਗੱਡੀ ਦੇ ਸ਼ੀਸ਼ੇ ਟੁੱਟੇ ਹੋਏ ਨਜ਼ਰ ਆ ਰਹੇ ਹਨ।
ਹਮਲੇ ਤੋਂ ਬਾਅਦ ਚੰਦਰਸ਼ੇਖਰ ਆਜ਼ਾਦ ਨੂੰ ਤੁਰੰਤ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਪੂਰੇ ਮਾਮਲੇ ਸਬੰਧੀ ਐੱਸਐੱਸਪੀ ਸਹਾਰਨਪੁਰ ਨੇ ਡੀਜੀਪੀ ਨੂੰ ਫ਼ੋਨ 'ਤੇ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ ਹੈ। ਭੀਮ ਆਰਮੀ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਦੀ ਸੁਰੱਖਿਆ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: Haryana News : ਹਰਿਆਣਾ ਸਰਕਾਰ ਲਿਆ ਰਹੀ ਨਵਾਂ ਪ੍ਰੋਜੈਕਟ, ਕਿਸੇ ਵੀ ਖੇਤ 'ਚ 4 ਘੰਟੇ ਤੋਂ ਵੱਧ ਨਹੀਂ ਰੁਕਿਆ ਰਹੇਗਾ ਪਾਣੀ
ਉੱਥੇ ਹੀ ਆਰਐਲਡੀ ਦੇ ਸਥਾਨਕ ਵਿਧਾਇਕ ਮਦਨ ਭਈਆ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ ਅਤੇ ਇਲਾਜ ਚੱਲ ਰਿਹਾ ਹੈ।
#BREAKING | चंद्रशेखर आजाद पर जानलेवा हमला
— ABP News (@ABPNews) June 28, 2023
- आजाद को गोली छूते हुए निकली
- देवबंद सरकारी अस्पताल में भर्ती हैं आजाद@romanaisarkhan | @sanjayjournohttps://t.co/smwhXUROiK #BreakingNews #ChandrashekharAzad #AzadSamajParty #UttarPradesh #Saharanpur #Deoband pic.twitter.com/pd3kMNlTPY
ਪੁਲਿਸ ਨੇ ਕੀ ਕਿਹਾ?
ਐਸਐਸਪੀ ਡਾਕਟਰ ਵਿਪਿਨ ਟਾਡਾ ਨੇ ਦੱਸਿਆ ਕਿ ਚੰਦਰਸ਼ੇਖਰ ਆਜ਼ਾਦ ਦੇ ਕਾਫ਼ਲੇ 'ਤੇ ਕਾਰ ਸਵਾਰ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕੀਤਾ ਹੈ। ਇੱਕ ਗੋਲੀ ਉਨ੍ਹਾਂ ਦੀ ਕਮਰ ਨੂੰ ਛੂੰਹਦੀ ਹੋਈ ਨਿਕਲੀ। ਉਹ ਠੀਕ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।