Chandrashekhar Azad Attacked: ਉੱਤਰ ਪ੍ਰਦੇਸ਼ ਦੇ ਸਹਾਰਨਪੁਰ 'ਚ ਆਜ਼ਾਦ ਸਮਾਜ ਪਾਰਟੀ (ਭੀਮ ਆਰਮੀ) ਦੇ ਮੁਖੀ ਚੰਦਰਸ਼ੇਖਰ ਆਜ਼ਾਦ 'ਤੇ ਜਾਨਲੇਵਾ ਹਮਲਾ ਹੋਇਆ ਹੈ। ਉਨ੍ਹਾਂ ਨੂੰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ ਹੈ। ਜੋ ਤਸਵੀਰ ਸਾਹਮਣੇ ਆਈ ਹੈ, ਉਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੀ ਕਮਰ ਨੂੰ ਛੂਹ ਕੇ ਨਿਕਲ ਗਈ ਹੈ। ਇਸ ਦੇ ਨਾਲ ਹੀ ਗੱਡੀ ਦੇ ਸ਼ੀਸ਼ੇ ਟੁੱਟੇ ਹੋਏ ਨਜ਼ਰ ਆ ਰਹੇ ਹਨ।


ਹਮਲੇ ਤੋਂ ਬਾਅਦ ਚੰਦਰਸ਼ੇਖਰ ਆਜ਼ਾਦ ਨੂੰ ਤੁਰੰਤ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਪੂਰੇ ਮਾਮਲੇ ਸਬੰਧੀ ਐੱਸਐੱਸਪੀ ਸਹਾਰਨਪੁਰ ਨੇ ਡੀਜੀਪੀ ਨੂੰ ਫ਼ੋਨ 'ਤੇ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ ਹੈ। ਭੀਮ ਆਰਮੀ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਦੀ ਸੁਰੱਖਿਆ ਦੀ ਵੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ: Haryana News : ਹਰਿਆਣਾ ਸਰਕਾਰ ਲਿਆ ਰਹੀ ਨਵਾਂ ਪ੍ਰੋਜੈਕਟ, ਕਿਸੇ ਵੀ ਖੇਤ 'ਚ 4 ਘੰਟੇ ਤੋਂ ਵੱਧ ਨਹੀਂ ਰੁਕਿਆ ਰਹੇਗਾ ਪਾਣੀ


ਉੱਥੇ ਹੀ ਆਰਐਲਡੀ ਦੇ ਸਥਾਨਕ ਵਿਧਾਇਕ ਮਦਨ ਭਈਆ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ ਅਤੇ ਇਲਾਜ ਚੱਲ ਰਿਹਾ ਹੈ।