ਪੜਚੋਲ ਕਰੋ

ਬਾਬਾ ਸਿੱਦੀਕੀ ਕ*ਤ*ਲ*ਕਾਂਡ 'ਚ ਹੋਇਆ ਵੱਡਾ ਖੁਲਾਸਾ, ਆਟੋ ਤੋਂ ਆਏ ਸੀ ਸ਼ੂਟਰਸ, 30 ਦਿਨਾਂ ਤੋਂ ਕਰ ਰਹੇ ਸੀ ਰੇਕੀ, ਲਾਰੇਂਸ ਬਿਸ਼ਨੋਈ ਗੈਂਗ ਸ਼ਾਮਲ!

Baba Siddique Shot Dead in Mumbai: ਮੁੰਬਈ ਕ੍ਰਾਈਮ ਬ੍ਰਾਂਚ ਮੁਤਾਬਕ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਬਿਸ਼ਨੋਈ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਹੈ। ਮੁਲਜ਼ਮ ਪਿਛਲੇ 25-30 ਦਿਨਾਂ ਤੋਂ ਉਸ ਇਲਾਕੇ ਦੀ ਰੇਕੀ ਕਰ ਰਹੇ ਸਨ।

Baba Siddique Shot Dead: ਐਨਸੀਪੀ ਅਜੀਤ ਪਵਾਰ ਧੜੇ ਦੇ ਸੀਨੀਅਰ ਆਗੂ ਬਾਬਾ ਸਿੱਦੀਕੀ ਦੀ ਮੁੰਬਈ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਬਾ ਸਿੱਦੀਕੀ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ 'ਤੇ ਬਾਂਦਰਾ ਖੇਰਵਾੜੀ ਸਿਗਨਲ ਸਥਿਤ ਉਨ੍ਹਾਂ ਦੇ ਦਫ਼ਤਰ ਨੇੜੇ ਗੋਲੀਬਾਰੀ ਕੀਤੀ ਗਈ ਸੀ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਹੁਣ ਵੱਡਾ ਖੁਲਾਸਾ ਹੋਇਆ ਹੈ।

ਮੁੰਬਈ ਕ੍ਰਾਈਮ ਬ੍ਰਾਂਚ ਮੁਤਾਬਕ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਬਿਸ਼ਨੋਈ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਹੈ। ਮੁਲਜ਼ਮ ਪਿਛਲੇ 25-30 ਦਿਨਾਂ ਤੋਂ ਉਸ ਇਲਾਕੇ ਦੀ ਰੇਕੀ ਕਰ ਰਹੇ ਸਨ। ਤਿੰਨੋਂ ਮੁਲਜ਼ਮ ਘਟਨਾ ਤੋਂ ਪਹਿਲਾਂ ਆਟੋ ਰਿਕਸ਼ਾ ਰਾਹੀਂ ਬਾਂਦਰਾ ਈਸਟ (ਜਿੱਥੇ ਗੋਲੀਆਂ ਚਲਾਈਆਂ ਗਈਆਂ ਸਨ) ਪਹੁੰਚੇ ਸਨ। ਸੂਤਰਾਂ ਨੇ ਦੱਸਿਆ ਕਿ ਤਿੰਨੋਂ ਬਾਬਾ ਸਿੱਦੀਕੀ 'ਤੇ ਗੋਲੀ ਚਲਾਉਣ ਤੋਂ ਪਹਿਲਾਂ ਕੁਝ ਦੇਰ ਤੱਕ ਉੱਥੇ ਹੀ ਇੰਤਜ਼ਾਰ ਕਰ ਰਹੇ ਸਨ।

ਪੁਲਿਸ ਨੂੰ ਸ਼ੱਕ ਹੈ ਕਿ ਕੋਈ ਹੋਰ ਵੀ ਮੁਲਜ਼ਮ ਨੂੰ ਸਾਰੀ ਜਾਣਕਾਰੀ ਦੇ ਰਿਹਾ ਸੀ। ਫੜੇ ਗਏ ਦੋ ਦੋਸ਼ੀਆਂ ਦੇ ਨਾਂ ਕਰਨੈਲ ਸਿੰਘ (ਹਰਿਆਣਾ) ਅਤੇ ਧਰਮਰਾਜ ਕਸ਼ਯਪ (ਉੱਤਰ ਪ੍ਰਦੇਸ਼) ਹਨ। ਦੱਸ ਦਈਏ ਕਿ ਸ਼ੂਟਰਾਂ ਨੇ ਸਿੱਦੀਕੀ 'ਤੇ 6 ਰਾਊਂਡ ਫਾਇਰ ਕੀਤੇ, ਜਿਸ 'ਚ ਉਸ ਨੂੰ ਤਿੰਨ ਗੋਲੀਆਂ ਲੱਗੀਆਂ। ਜਿਸ ਵਿੱਚੋਂ ਦੋ ਗੋਲੀਆਂ ਛਾਤੀ ਵਿੱਚ ਅਤੇ ਇੱਕ ਗੋਲੀ ਸਰੀਰ ਦੇ ਦੂਜੇ ਹਿੱਸੇ ਵਿੱਚ ਲੱਗੀ। ਮੁੰਬਈ ਪੁਲਿਸ ਸੂਤਰਾਂ ਨੇ ਦੱਸਿਆ ਕਿ ਬਾਬਾ ਸਿੱਦੀਕੀ ਦੀ ਛਾਤੀ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: ਸਿਰਫ ਫਾਇਦਾ ਹੀ ਨਹੀਂ ਨੁਕਸਾਨ ਵੀ ਪਹੁੰਚਾਉਂਦਾ ਹਲਦੀ ਵਾਲਾ ਦੁੱਧ, ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਪੀਣਾ ਚਾਹੀਦਾ

ਇਸ ਸਾਲ ਐਨਸੀਪੀ ਵਿੱਚ ਹੋਏ ਸਨ ਸ਼ਾਮਲ 
ਇਸ ਸਾਲ ਫਰਵਰੀ ਵਿੱਚ ਬਾਬਾ ਸਿੱਦੀਕੀ ਕਾਂਗਰਸ ਛੱਡ ਕੇ ਐਨਸੀਪੀ (ਅਜੀਤ ਪਵਾਰ ਧੜੇ) ਵਿੱਚ ਸ਼ਾਮਲ ਹੋ ਗਏ ਸਨ। ਉਹ ਪਿਛਲੇ 48 ਸਾਲਾਂ ਤੋਂ ਕਾਂਗਰਸ ਵਿੱਚ ਸਨ। ਉਸ ਸਮੇਂ, ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੇ ਅਸਤੀਫੇ 'ਤੇ ਲਿਖਿਆ ਸੀ, "ਮੈਂ ਇੱਕ ਨੌਜਵਾਨ ਦੇ ਰੂਪ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਇਆ ਸੀ ਅਤੇ ਇਹ 48 ਸਾਲਾਂ ਦਾ ਇੱਕ ਮਹੱਤਵਪੂਰਨ ਸਫ਼ਰ ਰਿਹਾ ਹੈ। ਅੱਜ ਮੈਂ ਤੁਰੰਤ ਪ੍ਰਭਾਵ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।"

ਇਸ ਘਟਨਾ ਬਾਰੇ ਐੱਨ.ਸੀ.ਪੀ. ਦੇ ਰਾਸ਼ਟਰੀ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਕਿਹਾ, 'ਐੱਨ.ਸੀ.ਪੀ. ਨੇਤਾ, ਸਾਬਕਾ ਮੰਤਰੀ ਅਤੇ ਲੰਬੇ ਸਮੇਂ ਤੋਂ ਵਿਧਾਇਕ ਰਹੇ ਮੇਰੇ ਸਹਿਯੋਗੀ ਬਾਬਾ ਸਿੱਦੀਕੀ 'ਤੇ ਗੋਲੀਬਾਰੀ ਦੀ ਘਟਨਾ ਬਹੁਤ ਹੀ ਮੰਦਭਾਗੀ, ਨਿੰਦਣਯੋਗ ਅਤੇ ਦੁਖਦਾਈ ਹੈ। ਮੈਂ ਇਸ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ।"

ਉਨ੍ਹਾਂ ਕਿਹਾ, "ਇਸ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਮਲੇ ਦੇ ਮਾਸਟਰਮਾਈਂਡ ਨੂੰ ਵੀ ਫੜਿਆ ਜਾਵੇਗਾ। ਬਾਬਾ ਸਿੱਦੀਕੀ ਦੇ ਦੇਹਾਂਤ ਨਾਲ ਅਸੀਂ ਘੱਟ ਗਿਣਤੀ ਭਰਾਵਾਂ ਲਈ ਲੜਨ ਵਾਲੇ ਇੱਕ ਚੰਗੇ ਨੇਤਾ ਅਤੇ ਅੰਤਰ-ਧਾਰਮਿਕ ਸਦਭਾਵਨਾ ਲਈ ਯਤਨਸ਼ੀਲ ਰਹਿਣ ਵਾਲੇ ਚੰਗੇ ਨੇਤਾ ਨੂੰ ਗੁਆ ਦਿੱਤਾ ਹੈ। ਉਨ੍ਹਾਂ ਦੀ ਮੌਤ ਐੱਨਸੀਪੀ ਲਈ ਵੱਡਾ ਘਾਟਾ ਹੈ।"

ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਵਧੇਗੀ ਠੰਢ, ਅੱਜ ਨਹੀਂ ਰਹੇਗੀ ਬੱਦਲਵਾਈ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਡੀਜੀਪੀ ਗੋਰਵ ਯਾਦਵ ਨੇ ਐਨ.ਐਨ.ਟੀ.ਐਫ. ਸਰਵਿਸ ਦੀ ਕੀਤੀ ਸ਼ੁਰੂਆਤPunjab Police ਨੇ ਫੜੇ ਨਸ਼ੇ ਦੇ ਤਸਕਰ, ਵੱਡੀ ਮਾਤਰਾ 'ਚ ਨਸ਼ਾ ਬਰਾਮਦGolden Temple | Gurpurabh Atishbazi Live | ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਪੂਰਬ ਮੌਕੇ ਆਤਿਸ਼ਬਾਜੀ LiveHardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Embed widget