Baba Tarsem Singh Murder: ਬਾਬਾ ਤਰਸੇਮ ਸਿੰਘ ਕਤਲ ਕਾਂਡ 'ਚ ਦੋਸ਼ੀ ਅਮਰਜੀਤ ਸਿੰਘ ਢੇਰ, ਦੂਜਾ ਦੋਸ਼ੀ ਫਰਾਰ
Baba Tarsem Singh Murder: ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਦੋਸ਼ੀ ਅਮਰਜੀਤ ਸਿੰਘ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਇਸ ਦੌਰਾਨ ਉਸ ਦਾ ਇੱਕ ਹੋਰ ਸਾਥੀ ਮੌਕੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ ਹੈ।
Baba Tarsem Singh Murder Case: ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿੱਚ ਬੀਤੀ 28 ਮਾਰਚ ਨੂੰ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲਾ ਅਮਰਜੀਤ ਸਿੰਘ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਵੱਲੋਂ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਇਆ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਖਬਰ ਦੇ ਮੁਤਾਬਕ ਇਹ ਮੁਕਾਬਲਾ ਦੇਰ ਰਾਤ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਐਸਟੀਐਫ ਅਤੇ ਹਰਿਦੁਆਰ ਪੁਲਿਸ ਵਿਚਾਲੇ ਹੋਇਆ। ਜਿਸ ਵਿੱਚ ਬਾਬਾ ਤਰਸੇਮ ਦਾ ਕਤਲ ਕਰਨ ਵਾਲੇ ਮੁੱਖ ਦੋਸ਼ੀ ਅਮਰਜੀਤ ਸਿੰਘ ਨੂੰ ਐਸ.ਟੀ.ਐਫ. ਨੇ ਢੇਰ ਕਰ ਦਿੱਤਾ ਹੈ। ਅਮਰਜੀਤ ਸਿੰਘ ਖਿਲਾਫ ਕਈ ਕੇਸ ਦਰਜ ਹਨ। ਅਮਰਜੀਤ ਸਿੰਘ ਨੇ ਹੀ ਤਰਸੇਮ ਸਿੰਘ 'ਤੇ ਗੋਲੀਆਂ ਚਲਾਈਆਂ।
हरिद्वार, उत्तराखंड: 28 मार्च को श्री नानकमत्ता साहिब गुरुद्वारा डेरा कार सेवा के प्रमुख बाबा तरसेम सिंह की गोली मारकर हत्या करने वाले अमरजीत सिंह को उत्तराखंड STF और हरिद्वार पुलिस ने थाना भगवानपुर क्षेत्र में मुठभेड़ में मार गिराया है: DGP उत्तराखंड अभिनव कुमार ने ANI को बताया pic.twitter.com/CqXSRDaeFe
— ANI_HindiNews (@AHindinews) April 8, 2024
ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਮੁੱਖ ਮੁਲਜ਼ਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਉਤਰਾਖੰਡ ਅਭਿਨਵ ਕੁਮਾਰ ਨੇ ਦੱਸਿਆ ਕਿ 28 ਮਾਰਚ ਨੂੰ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲੇ ਅਮਰਜੀਤ ਸਿੰਘ ਨੂੰ ਭਗਵਾਨਪੁਰ ਥਾਣਾ ਖੇਤਰ ਵਿੱਚ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਵੱਲੋਂ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਹੈ।
ਕਾਤਲ ਦਾ ਦੂਜਾ ਸਾਥੀ ਫਰਾਰ ਹੋ ਗਿਆ ਹੈ ਅਤੇ ਐਸਟੀਐਫ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਬਾਬਾ ਤਰਸੇਮ ਸਿੰਘ ਦੇ ਕਤਲ ਨੂੰ ਚੁਣੌਤੀ ਵਜੋਂ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਦੋਵਾਂ ਕਾਤਲਾਂ ਦੀ ਭਾਲ ਕਰ ਰਹੀ ਸੀ। ਪੁਲਿਸ ਅਜਿਹੇ ਘਿਨਾਉਣੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Arvind kejriwal news: ਦਿੱਲੀ ਦੇ ਮੁੱਖ ਮੰਤਰੀ ਜੇਲ੍ਹ 'ਚ ਰਹਿਣਗੇ ਜਾਂ ਆਉਣਗੇ ਬਾਹਰ? ਅੱਜ ਹਾਈਕੋਰਟ ਸੁਣਾਵੇਗਾ ਫੈਸਲਾ