ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਬਾਈਕ ਸਵਾਰ ਹਮਲਾਵਰ ਨੇ ਗੁਰਦੁਆਰੇ 'ਚ ਚਲਾਈਆਂ ਗੋਲੀਆਂ
Baba Tarsem shot dead: ਗੁਰਦੁਆਰਾ ਨਾਨਕਮੱਤਾ ਅੰਦਰ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਊਧਮ ਸਿੰਘ ਨਗਰ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਬਾਈਕ 'ਤੇ ਆਏ ਹਮਲਾਵਰ ਨੇ ਫਾਇਰਿੰਗ ਕਰਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ।
Baba Tarsem shot dead: ਉੱਤਰਾਖੰਡ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਨਾਨਕਮੱਤਾ ਅੰਦਰ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਊਧਮ ਸਿੰਘ ਨਗਰ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਬਾਈਕ 'ਤੇ ਆਏ ਹਮਲਾਵਰ ਨੇ ਫਾਇਰਿੰਗ ਕਰਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ।
ਇਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਗੁਰਦੁਆਰਾ ਨਾਨਕਮੱਤਾ ਵਿੱਚ ਕਾਰ ਸੇਵਾ ਡੇਰਾ ਦੇ ਮੁਖੀ ਬਾਬਾ ਤਰਸੇਮ ਸਿੰਘ (60) ਨੂੰ ਮੋਟਰਸਾਈਕਲ 'ਤੇ ਆਏ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਤਰਸੇਮ ਸਿੰਘ ਨੂੰ ਇਲਾਜ ਲਈ ਖਟੀਮਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਇਸ ਦੌਰਾਨ ਹਸਪਤਾਲ ਵਿੱਚ ਤਰਸੇਮ ਸਿੰਘ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਕਤਲ ਦੀ ਘਟਨਾ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਦਾ ਮਾਹੌਲ ਹੈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਮਲਾਵਰ ਦੀ ਭਾਲ ਲਈ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਦੱਸਿਆ ਜਾ ਰਿਹਾ ਹੈ ਕਿ ਬਾਬਾ ਤਰਸੇਮ ਸਿੰਘ ਡੇਰੇ ਤੋਂ ਬਾਹਰ ਸੈਰ ਕਰਨ ਗਏ ਹੋਏ ਸਨ। ਜਿੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਉਹਨਾਂ ਉੱਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਏ।
ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਉਹਨਾਂ ਦੀ ਮੌਤ ਹੋ ਗਈ। ਐਸਐਸਪੀ ਡਾਕਟਰ ਮੰਜੂਨਾਥ ਟੀਸੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਹਮਲਾਵਰਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
Uttarakhand Additional Director General of Police (Law and Order) AP Anshuman tells ANI, "Several police teams, along with STF, have been deployed to nab the killers of Nanakmatta Gurdwara Kar Seva Pramukh Baba Tarsem Singh. Police Headquarters will also form an SIT to…
— ANI UP/Uttarakhand (@ANINewsUP) March 28, 2024
ਪੁਲਿਸ ਹੈੱਡਕੁਆਰਟਰ ਬਣਾਏਗਾ ਐਸਆਈਟੀ
ਉੱਤਰਾਖੰਡ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਦੱਸਿਆ ਕਿ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਐਸਟੀਐਫ ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਹੈੱਡਕੁਆਰਟਰ ਵੀ ਐਸਆਈਟੀ ਦਾ ਗਠਨ ਕਰੇਗਾ।