ਪੜਚੋਲ ਕਰੋ
Advertisement
ਬਦਾਯੂ ਕਾਂਡ: ਮਹਿਲਾ ਨਾਲ ਸਮੂਹਿਕ ਬਲਾਤਕਾਰ ਦੇ ਦੋਸ਼ ਵਿੱਚ ਮਹੰਤ ਗ੍ਰਿਫਤਾਰ, 50 ਹਜ਼ਾਰ ਦਾ ਸੀ ਇਨਾਮ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਦਾਯੂ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਬਰੇਲੀ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਤੋਂ ਇੱਕ ਰਿਪੋਰਟ ਤਲਬ ਕੀਤੀ ਹੈ।
ਬਦਾਯੂ: ਉੱਤਰ ਪ੍ਰਦੇਸ਼ ਪੁਲਿਸ ਨੇ ਬਦਾਯੂ (Uttar Pradesh, Budaun) ਜ਼ਿਲ੍ਹੇ ਵਿਚ ਆਂਗਣਵਾੜੀ ਮਹਿਲਾ ਵਰਕਰ ਦੀ ਕਥਿਤ ਸਮੂਹਿਕ ਜਬਰ ਜਨਾਹ ਅਤੇ ਕਤਲ ਦੇ ਮਾਮਲੇ (Budaun GangRape and Murder) ਵਿਚ ਵੀਰਵਾਰ ਦੇਰ ਰਾਤ ਨੂੰ ਫਰਾਰ ਮੁੱਖ ਮੁਲਜ਼ਮ ਮਹੰਤ (Accused Arrested) ਨੂੰ ਗ੍ਰਿਫਤਾਰ ਕੀਤਾ। ਜ਼ਿਲ੍ਹਾ ਮੈਜਿਸਟਰੇਟ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਵੀਰਵਾਰ ਅੱਧੀ ਰਾਤ ਨੂੰ ਮਹੰਤ ਸੱਤਿਆ ਨਰਾਇਣ ਨੂੰ ਉਘੈਤੀ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਉਸਦੇ ਇੱਕ ਪੈਰੋਕਾਰ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਦਰਅਸਲ, ਪਿਛਲੇ ਐਤਵਾਰ ਨੂੰ ਬਦਾਯੂ ਜ਼ਿਲ੍ਹੇ ਦੇ ਉਘੈਤੀ ਥਾਣਾ ਖੇਤਰ ਦੇ ਇੱਕ ਮੰਦਰ ਵਿੱਚ ਗਈ 50 ਸਾਲਾ ਔਰਤ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਔਰਤ ਦੇ ਪਰਿਵਾਰ ਨੇ ਮੰਦਰ ਦੇ ਮਹੰਤ ਸੱਤਿਆ ਨਰਾਇਣ ਅਤੇ ਉਸ ਦੇ ਦੋ ਹੋਰ ਸਾਥੀਆਂ 'ਤੇ ਬਲਾਤਕਾਰ ਅਤੇ ਕਤਲ ਦਾ ਇਲਜ਼ਾਮ ਲਗਾਇਆ। ਇਸ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਮੰਗਲਵਾਰ ਦੀ ਰਾਤ ਨੂੰ ਵੇਦ ਰਾਮ ਅਤੇ ਜਸਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਹੰਤ ਫਰਾਰ ਸੀ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਸੀ।
SGPC ਦੇ ਇਸ ਫੈਸਲੇ 'ਤੇ ਕਾਂਗਰਸ ਨੇ ਚੁੱਕੇ ਸਵਾਲ
ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਦਾਯੂ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਰੇਲੀ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਤੋਂ ਇੱਕ ਰਿਪੋਰਟ ਤਲਬ ਕੀਤੀ ਹੈ। ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਜੇ ਜਰੂਰੀ ਹੋਏ ਤਾਂ ਮਾਮਲੇ ਦੀ ਜਾਂਚ ਵਿੱਚ ਵਿਸ਼ੇਸ਼ ਟਾਸਕ ਫੋਰਸ ਦੀ ਮਦਦ ਲਈ ਜਾਣੀ ਚਾਹੀਦੀ ਹੈ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਕੇਸ ਦੀ ਸੁਣਵਾਈ ਫਾਸਟ ਟ੍ਰੈਕ ਅਦਾਲਤ ਵਿੱਚ ਕੀਤੀ ਜਾਵੇ।
ਥਾਣਾ ਇੰਚਾਰਜ ਮੁਅੱਤਲ
ਦੱਸ ਦਈਏ ਕਿ ਇਸ ਮਾਮਲੇ ਵਿੱਚ ਲਾਪ੍ਰਵਾਹੀ ਕਰਨ ਕਾਰਨ ਤਤਕਾਲਿਨ ਥਾਣਾ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ ਸ੍ਰੀ ਸੰਕਲਪ ਸ਼ਰਮਾ ਮੁਤਾਬਕ ਪੋਸਟ ਮਾਰਟਮ ਰਿਪੋਰਟ ਵਿੱਚ ਔਰਤ ਨਾਲ ਬਲਾਤਕਾਰ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹਾ ਮੁੱਖ ਮੈਡੀਕਲ ਅਫ਼ਸਰ ਡਾ. ਯਸ਼ਪਾਲ ਸਿੰਘ ਨੇ ਦੱਸਿਆ ਕਿ ਔਰਤ ਦੀ ਮੌਤ ਸਦਮੇ ਅਤੇ ਜ਼ਿਆਦਾ ਖੂਨ ਵਗਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ: Farmers Meeting Today: ਕਿਸਾਨ ਸੰਗਠਨਾਂ ਨਾਲ ਮੀਟਿੰਗ ਤੋਂ ਪਹਿਲਾਂ ਤੋਮਰ ਨੇ ਕਾਨੂੰਨ ਵਾਪਸ ਲੈਣ ਤੋਂ ਕੀਤੀ ਕੋਰੀ ਨਾਹ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਤਕਨਾਲੌਜੀ
ਤਕਨਾਲੌਜੀ
Advertisement