BSP and SAD Alliance: ਇੱਕ ਪਾਸੇ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਮੁੜ ਸਮਝੌਤਾ ਹੋਣ ਦੀਆਂ ਜ਼ੋਰਦਾਰ ਚਰਚਾਵਾਂ ਚੱਲ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਉਨ੍ਹਾਂ ਨਾਲੋਂ ਨਾਤਾ ਤੋੜ ਲਿਆ ਹੈ। ਬਸਪਾ ਲੀਡਰਸ਼ਿਪ ਨੇ ਵਰਕਰਾਂ ਨੂੰ ਅਕਾਲੀ ਦਲ ਦੇ ਆਗੂਆਂ ਤੋਂ ਦੂਰੀ ਬਣਾ ਕੇ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਕੱਲਿਆਂ ਹੀ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ।
ਬਸਪਾ ਦੀ ਸੂਬਾ ਇਕਾਈ ਦੀ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਗਿਆ। ਜਿਸ ਵਿੱਚ ਬਸਪਾ ਕਮੇਟੀ ਦੇ ਜਿੰਮੇਵਾਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਬਸਪਾ ਕੇਂਦਰੀ ਕੋਆਰਡੀਨੇਟਰ ਪੰਜਾਬ, ਚੰਡੀਗੜ੍ਹ ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਮੁੱਖ ਤੌਰ ’ਤੇ ਹਾਜ਼ਰ ਸਨ। ਚਾਰ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਬਸਪਾ ਨੂੰ ਲਗਾਤਾਰ ਨਜ਼ਰਅੰਦਾਜ਼ ਕਰਦਿਆਂ ਹੋਇਆਂ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਰਹੀ ਹੈ। ਅਜਿਹੇ 'ਚ ਹੁਣ ਇਕੱਠੇ ਰਹਿਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਇਹ ਵੀ ਪੜ੍ਹੋ: Farmer Protest: ਕਿਸਾਨ ਅੰਦੋਲਨ ਕਾਰਨ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ
ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਵੱਖ ਹੋ ਗਏ ਸਨ। ਇਸ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਹੋ ਗਿਆ। ਦੋਵਾਂ ਪਾਰਟੀਆਂ ਨੇ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ, ਜਿਸ ਵਿੱਚ ਅਕਾਲੀ ਦਲ ਨੂੰ ਤਿੰਨ ਅਤੇ ਬਸਪਾ ਨੂੰ ਇੱਕ ਸੀਟ ਮਿਲੀ ਸੀ। ਪਰ ਲੰਬੇ ਸਮੇਂ ਤੋਂ ਉਨ੍ਹਾਂ ਦਾ ਰਿਸ਼ਤਾ ਠੀਕ ਨਹੀਂ ਚੱਲ ਰਿਹਾ ਸੀ। ਇਲਜ਼ਾਮ ਸਨ ਕਿ ਦੋਵਾਂ ਵਿਚਾਲੇ ਮੀਟਿੰਗ ਤੱਕ ਵੀ ਨਹੀਂ ਹੋ ਰਹੀ ਸੀ। ਨਾਲ ਹੀ ਅਕਾਲੀ ਦਲ ਨੇ ਵੀ ਆਪਣੇ ਪ੍ਰੋਗਰਾਮ ਵਿੱਚ ਬਸਪਾ ਆਗੂਆਂ ਨੂੰ ਸ਼ਾਮਲ ਨਹੀਂ ਕੀਤਾ।
2022 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਬਸਪਾ ਦੇ ਨਛੱਤਰ ਪਾਲ ਨੇ ਨਵਾਂਸ਼ਹਿਰ ਤੋਂ ਸਿਰਫ਼ 20 ਸੀਟਾਂ 'ਤੇ ਚੋਣ ਲੜਦਿਆਂ ਜਿੱਤ ਹਾਸਲ ਕੀਤੀ ਸੀ। ਦੂਜੇ ਪਾਸੇ ਅਕਾਲੀ ਦਲ ਨੇ 97 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਉਨ੍ਹਾਂ ਦੇ ਖਾਤੇ 'ਚ ਸਿਰਫ਼ ਤਿੰਨ ਸੀਟਾਂ ਆਈਆਂ। ਇੰਨਾ ਹੀ ਨਹੀਂ 2017 ਦੇ ਮੁਕਾਬਲੇ ਇਸ ਸਾਲ ਬਸਪਾ ਦਾ ਵੋਟ ਸ਼ੇਅਰ ਵੀ ਵਧਿਆ ਹੈ। ਜਦੋਂ ਕਿ 2017 ਵਿੱਚ ਬਸਪਾ ਨੂੰ 1.5 ਫੀਸਦੀ ਵੋਟਾਂ ਪਈਆਂ ਸਨ, 2022 ਵਿੱਚ ਬਸਪਾ ਦਾ ਵੋਟ ਸ਼ੇਅਰ ਵੱਧ ਕੇ 1.77% ਹੋ ਗਿਆ ਸੀ। ਅਕਾਲੀ ਦਲ ਦੀ ਵੋਟ ਪ੍ਰਤੀਸ਼ਤਤਾ ਲਗਾਤਾਰ ਘਟਦੀ ਜਾ ਰਹੀ ਹੈ।
ਇਹ ਵੀ ਪੜ੍ਹੋ: Delhi Chalo March: ਕਿਸਾਨ ਅੰਦੋਲਨ ਵਿਚਾਲੇ SKM ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?