Bajrang Punia News: ਸਟਾਰ ਪਹਿਲਵਾਨ ਅਤੇ ਹੁਣ ਕਿਸਾਨ ਕਾਂਗਰਸ ਦੇ ਕਾਰਜਕਾਰੀ ਚੇਅਰਮੈਨ ਬਜਰੰਗ ਪੂਨੀਆ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਜਰੰਗ ਨੂੰ ਇਕ ਵਿਦੇਸ਼ੀ ਨੰਬਰ ਤੋਂ ਵਟਸਐਪ 'ਤੇ ਸੰਦੇਸ਼ ਮਿਲਿਆ।



ਸੰਦੇਸ਼ 'ਚ ਚੇਤਾਵਨੀ ਦਿੰਦੇ ਹੋਏ ਕਿਹਾ- ਕਾਂਗਰਸ ਛੱਡ ਦਿਓ ਨਹੀਂ ਤਾਂ...


ਸੰਦੇਸ਼ 'ਚ ਲਿਖਿਆ ਹੈ, ਬਜਰੰਗ, ਕਾਂਗਰਸ ਛੱਡ ਦਿਓ ਨਹੀਂ ਤਾਂ ਤੁਹਾਡਾ ਅਤੇ ਤੁਹਾਡੇ ਪਰਿਵਾਰ ਦਾ ਭਲਾ ਨਹੀਂ ਹੋਵੇਗਾ, ਇਹ ਸਾਡਾ ਆਖਰੀ ਸੰਦੇਸ਼ ਹੈ। ਚੋਣਾਂ ਤੋਂ ਪਹਿਲਾਂ ਦਿਖਾਵਾਂਗੇ ਕਿ ਅਸੀਂ ਕੀ ਹਾਂ। ਜਿੱਥੇ ਚਾਹੋ ਸ਼ਿਕਾਇਤ ਕਰੋ, ਇਹ ਸਾਡੀ ਪਹਿਲੀ ਅਤੇ ਆਖਰੀ ਚੇਤਾਵਨੀ ਹੈ।


ਜਿਸ ਤੋਂ  ਬਾਅਦ ਬਜਰੰਗ ਨੇ ਸੋਨੀਪਤ ਦੇ ਬਹਿਲਗੜ੍ਹ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ।  ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।



ਤੁਹਾਨੂੰ ਦੱਸ ਦੇਈਏ ਕਿ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਸ਼ੁੱਕਰਵਾਰ ਨੂੰ ਸਿਆਸੀ ਮੈਦਾਨ 'ਚ ਉਤਰ ਕੇ ਕਾਂਗਰਸ ਨਾਲ ਹੱਥ ਮਿਲਾਇਆ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਵਿਨੇਸ਼ ਅਤੇ ਬਜਰੰਗ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਕਾਂਗਰਸ ਵਿੱਚ ਸ਼ਾਮਲ ਹੁੰਦੇ ਹੀ ਪਾਰਟੀ ਨੇ ਬਜਰੰਗ ਪੂਨੀਆ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ।


ਕਾਂਗਰਸ ਨੇ ਬਜਰੰਗ ਪੁਨੀਆ ਨੂੰ ਕਿਸਾਨ ਸੈੱਲ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਾਇਆ ਹੈ। ਕਾਂਗਰਸ ਵੱਲੋਂ ਜਾਰੀ ਨਿਯੁਕਤੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।