ਪੜਚੋਲ ਕਰੋ

ਯੂਨੀਅਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਸਾਨਾਂ ਨੂੰ ਖੁੱਲ੍ਹਾ ਖਤ, ਦੱਸਿਆ ਅੰਦੋਲਨ ਦਾ ਪੂਰਾ ਸੱਚ

ਕਿਸਾਨ ਜਥੇਬੰਦੀ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਦੇ ਨਾਂਅ ਖੁੱਲ੍ਹਾ ਖਤ ਲਿਖਦਿਆਂ ਅੰਦੋਲਨ ਦਾ ਹਰ ਪੱਖ ਉਘਾੜਿਆ ਹੈ।

ਸਤਿਕਾਰਯੋਗ ਕਿਸਾਨ ਭਰਾਵੋ,

ਇਸ ਵੇਲੇ ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਾਂ। ਜਿਸ ਸਿਰੜ ਅਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹੁਣ ਤਕ ਚਲਾਇਆ ਹੈ, ਉਸ ਦੀ ਦੁਨੀਆਂ ਵਿਚ ਕੋਈ ਮਿਸਾਲ ਨਹੀਂ ਮਿਲਦੀ। ਇਹ ਇਤਿਹਾਸ ਵਿਚ ਦੁਨੀਆਂ ਵਿਚ ਸਭ ਤੋਂ ਲੰਮਾ ਸਮਾਂ, ਸਭ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲਾ, ਪੂਰਨ ਸ਼ਾਂਤਮਈ ਅੰਦੋਲਨ ਹੋ ਨਿਬੜਿਆ ਹੈ। ਪੂਰੇ ਸੰਸਾਰ ਦੀਆਂ ਅੱਖਾਂ ਇਸ ਨੂੰ ਤੀਬਰਤਾ ਨਾਲ ਦੇਖ ਰਹੀਆਂ ਹਨ। ਦੁਨੀਆਂ ਭਰ ਵਿਚ ਬੈਠੇ ਪੰਜਾਬੀ ਅਤੇ ਆਮ ਭਾਰਤੀ ਲੋਕ ਆਪੋ ਆਪਣਾ ਯੋਗਦਾਨ ਪਾਉਣ ਹਿੱਤ ਥਾਂ ਥਾਂ ਧਰਨੇ, ਜਲੂਸ ਕੱਢ ਕੇ ਇਸ ਵਿਚ ਆਪਣੀ ਹਾਜ਼ਰੀ ਲਾ ਰਹੇ ਹਨ। ਇਹ ਕੇਵਲ ਕਿਸਾਨਾਂ ਦਾ ਅੰਦੋਲਨ ਨਹੀਂ ਰਿਹਾ। ਦੇਸ਼ ਦੇ ਹਰ ਵਰਗ ਨੇ ਇਨ੍ਹਾਂ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਨੂੰ ਸਮਝ ਕੇ ਇਸ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈ। ਅੱਜ ਇਹ ਦੇਸ਼ ਭਰ ਵਿਚ ਜਨ ਅੰਦੋਲਨ ਬਣ ਗਿਆ ਹੈ। ਇਹ ਪੰਜਾਬ ਤੋਂ ਸ਼ੁਰੂ ਹੋ ਕੇ ਹਰਿਆਣਾ, ਯੂਪੀ, ਉੱਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਮਹਾਂਰਾਸ਼ਟਰ ਅਤੇ ਦੇਸ਼ ਦੇ ਬਾਕੀ ਸਾਰੇ ਸੂਬਿਆਂ ਵਿਚ ਫੈਲ ਚੁੱਕਾ ਹੈ।

ਭਰਾਵੋ, ਮੈਂ ਹਮੇਸ਼ਾਂ ਤੁਹਾਨੂੰ ਸਭ ਨੂੰ ਵਾਰ ਵਾਰ ਇਕ ਅਪੀਲ ਕਰਦਾ ਰਿਹਾ ਹਾਂ। ਉਹ ਇਹ ਹੈ ਕਿ ਅੰਦੋਲਨ ਕੇਵਲ ਉਹ ਹੀ ਸਫ਼ਲ ਹੁੰਦਾ ਹੈ ਜੋ ਪੂਰੀ ਤਰ੍ਹਾਂ ਸ਼ਾਂਤਮਈ ਰਹੇ। ਜਦੋਂ ਵੀ ਅੰਦੋਲਨ ਵਿਚ ਹਿੰਸਾ ਆਈ, ਉਸ ਦਾ ਪਤਨ ਸ਼ੁਰੂ ਹੋ ਜਾਂਦਾ ਹੈ। ਤੁਸੀਂ ਇਸ ਨੂੰ ਹੁਣ ਤਕ ਸ਼ਾਂਤਮਈ ਰੱਖਿਆ, ਉਸ ਲਈ ਮੈਂ ਤੁਹਾਡਾ ਸਭ ਦਾ ਧੰਨਵਾਦੀ ਹਾਂ। ਅੰਦੋਲਨ ਹਮੇਸ਼ਾ ਪੜਾਅਵਾਰ ਅੱਗੇ ਵਸਦੇ ਹਨ। ਤੁਸੀਂ ਸੈਮੀਨਾਰਾਂ, ਧਰਨਿਆਂ ਤੋਂ ਲੈ ਕੇ, ਰੇਲ ਪੱਟੜੀਆਂ ਦੇ ਅੰਦੋਲਨ ਰਾਹੀਂ, ਭਾਰਤ ਬੰਦ ਵਰਗੇ ਸਫ਼ਲ ਕਦਮਾਂ ਨਾਲ ਦਿੱਲੀ ਦੁਆਲੇ ਵੱਖ ਵੱਖ ਨਾਕਿਆਂ ਉੱਤੇ ਵੱਡੀ ਗਿਣਤੀ ਵਿਚ ਇਕੱਠੇ ਹੋ ਬੈਠੇ ਹੋ। ਕੜਾਕੇ ਦੀ ਠੰਢ ਅਤੇ ਮੀਂਹ ਦੇ ਬਾਵਜੂਦ ਤੁਸੀਂ ਆਪਣੀਆਂ ਟਰਾਲੀਆਂ ਵਿਚ ਘਰ ਪਾ ਕੇ ਸ਼ਾਂਤਮਈ ਬੈਠੇ ਹੋ। ਅੰਦੋਲਨ ਆਪਣੀ ਚਾਲ ਸ਼ਾਂਤਮਈ ਢੰਗ ਨਾਲ ਹਰ ਪੜਾਅ ਨੂੰ ਸਫ਼ਲਤਾ ਨਾਲ ਪਾਰ ਕਰ ਰਿਹਾ ਹੈ। ਅੰਦੋਲਨ ਵਿਚ ਹਰ ਸਮੇਂ ਰਣਨੀਤੀ ਅਨੁਸਾਰ ਨਵੇਂ ਪੜਾਅ ਤੈਅ ਕਰਨੇ ਹੁੰਦੇ ਹਨ। ਇਸੇ ਲਈ ਅਸੀਂ ਲੋਹੜੀ ਉੱਤੇ ਇਨ੍ਹਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ, ਅਸੀਂ ਇਸ ਵਾਰ 18 ਜਨਵਰੀ ਨੂੰ ਮਹਿਲਾ ਦਿਵਸ ਨੂੰ ‘ਕਿਸਾਨ ਮਹਿਲਾ ਦਿਵਸ’ ਵਜੋਂ ਮਨਾ ਰਹੇ ਹਾਂ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਭਾਵ 20 ਜਨਵਰੀ ਨੂੰ ਅਸੀਂ ਸੰਕਲਪ ਦਿਵਸ ਵਜੋਂ ਮਨਾਵਾਂਗੇ ਅਤੇ ਖ਼ਾਸ ਤੌਰ ’ਤੇ ਸਤਿਗੁਰਾਂ ਦੇ ਸ਼ਬਦ ‘ਦੇਹਿ ਸਿਵਾ ਬਰ ਮੋਹਿ ਇਹੈ’ ਦਾ ਗਾਇਨ ਕਰ ਕੇ ਅੰਦੋਲਨ ਵਿਚ ਸ਼ਾਂਤਮਈ ਰਹਿਣ ਦਾ ਸੰਕਲਪ ਲਵਾਂਗੇ। ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਹਾੜੇ 23 ਜਨਵਰੀ ਨੂੰ ਆਜ਼ਾਦ ਹਿੰਦ ਕਿਸਾਨ ਦਿਵਸ ਵਜੋਂ ਮਨਾਵਾਂਗੇ। ਹਰ ਸਾਲ ਵਾਂਗ 26 ਜਨਵਰੀ ਸਾਡਾ ਗਣਤੰਤਰ ਦਿਵਸ ਹੈ। ਅਸੀਂ ਉਸ ਦਿਨ ਵੱਡੀ ਗਿਣਤੀ ਵਿਚ ਦਿੱਲੀ ਦੇ ਬਾਰਡਰਾਂ ਦੇ ਨਾਕਿਆਂ ਤੋਂ ਕਿਸਾਨ ਪਰੇਡ ਕਰਾਂਗੇ। ਉਸ ਤੋਂ ਬਾਅਦ ਦੇ ਪੜਾਅ ਉਦੋਂ ਤਕ ਜਾਰੀ ਰੱਖੇ ਜਾਣਗੇ, ਜਦੋਂ ਤਕ ਅੰਦੋਲਨ ਸਫ਼ਲ ਨਹੀਂ ਹੋ ਜਾਂਦਾ।

ਮੈਂ ਖ਼ਾਸ ਤੌਰ ’ਤੇ ਤੁਹਾਨੂੰ ਇਸ ਲਈ ਸੰਬੋਧਿਤ ਹੋ ਰਿਹਾ ਹਾਂ ਤਾਂ ਜੋ 26 ਜਨਵਰੀ ਦੇ ਅੰਦੋਲਨ ਸਬੰਧੀ ਫੈਲਾਈਆਂ ਜਾ ਰਹੀਆਂ ਗ਼ਲਤਫਹਿਮੀਆਂ ਦੂਰ ਹੋ ਸਕਣ। ਅਸੀਂ ਕਿਸਾਨ ਪਰੇਡ ਕਿਵੇਂ ਕਰਨੀ ਹੈ, ਇਹ ਅਗਲੇ ਹਫ਼ਤੇ ਐਲਾਨ ਕਰਾਂਗੇ। ਪਰ ਜਿਸ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ ਤੋਂ ਚੌਕਸ ਹੀ ਨਹੀਂ, ਬਹੁਤ ਗੰਭੀਰ ਹੋਣ ਦੀ ਲੋੜ ਹੈ। ਇਸ ਤਰ੍ਹਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨਾਂ ਵੱਲੋਂ ਬਗ਼ਾਵਤ ਕਰਨ ਦਾ ਪ੍ਰੋਗਰਾਮ ਹੋਵੇ ਅਤੇ ਇਹ ਅੰਦੋਲਨ ਦਾ ਆਖ਼ਰੀ ਪੜਾਅ ਹੋਵੇ। ਕੁਝ ਲੋਕ ਕਹਿ ਰਹੇ ਹਨ ਕਿ ਉਸ ਦਿਨ ਲਾਲ ਕਿਲੇ ਉੱਤੇ ਝੰਡਾ ਲਹਿਰਾਉਣਾ ਹੈ। ਕੋਈ ਕਹਿ ਰਿਹਾ ਹੈ ਕਿ ਪਾਰਲੀਮੈਂਟ ਉੱਤੇ ਕਬਜ਼ਾ ਕਰਨਾ ਹੈ। ਕਈ ਤਰ੍ਹਾਂ ਦਾ ਬੇਬੁਨਿਆਦ ਭੜਕਾਊ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਕੂੜ ਪ੍ਰਚਾਰ ਨੇ ਕੇਵਲ ਮੈਨੂੰ ਨਹੀਂ, ਸਾਰੀਆਂ ਅੰਦੋਲਨ ਲੜ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਗੰਭੀਰ ਚਿੰਤਾ ਵਿਚ ਹੀ ਨਹੀਂ ਪਾਇਆ, ਸਭ ਦੀ ਨੀਂਦ ਹਰਾਮ ਕਰ ਦਿੱਤੀ ਹੈ। ਕੁਝ ਕਿਸਾਨ ਵਿਰੋਧੀ ਤਾਕਤਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਦੇ ਸ਼ਾਂਤਮਈ ਅੰਦੋਲਨ ਨੂੰ ਫੇਲ੍ਹ ਕਰਨ ਲਈ ਇਸ ਕੂੜ ਪ੍ਰਚਾਰ ਉੱਤੇ ਪੂਰੀ ਵਾਹ ਲਾਈ ਹੋਈ ਹੈ। ਸਰਕਾਰੀ ਏਜੰਸੀਆਂ ਵੀ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਪੱਬਾਂ ਭਾਰ ਹਨ। ਧਰਨੇ ਵਾਲੀਆਂ ਥਾਵਾਂ ਉੱਤੋਂ ਸਾਡੇ ਵਾਲੰਟੀਅਰ ਹਰ ਰੋਜ਼ ਅਜਿਹੇ ਕਿਸਾਨ ਦੋਖੀਆਂ ਨੂੰ ਫੜ ਕੇ ਪੁਲੀਸ ਹਵਾਲੇ ਕਰ ਰਹੇ ਹਨ। ਇਹ ਵੀ ਸੁਣਨ ਵਿਚ ਆ ਰਿਹਾ ਹੈ ਕਿ ਕੁਝ ਨੌਜਵਾਨ ਟਰੈਕਟਰਾਂ ਉੱਤੇ ਪੁਲੀਸ ਨਾਕੇ ਤੋੜਨ ਲਈ ਜੁਗਾੜ ਫਿੱਟ ਕਰਵਾ ਰਹੇ ਹਨ। ਇਹ ਕੇਵਲ ਨਿੰਦਣਯੋਗ ਨਹੀਂ, ਮੰਦਭਾਗਾ ਵੀ ਹੈ।

ਭਰਾਵੋ, ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਵੇਲੇ ਦੁਨੀਆਂ ਇਸ ਅੰਦੋਲਨ ਦੀ ਸਫ਼ਲਤਾ ਲਈ ਅਰਦਾਸਾਂ ਕਰ ਰਹੀ ਹੈ। ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਅਤੇ ਉੱਥੋਂ ਦੇ ਆਗੂਆਂ ਨੇ ਇਸ ਅੰਦੋਲਨ ਦੀ ਹਮਾਇਤ ਕੀਤੀ ਹੈ। ਇਸ ਸਬੰਧੀ ਮੋਦੀ ਸਰਕਾਰ ਨੂੰ ਲਿਖਿਆ ਵੀ ਹੈ। ਹਰ ਦੇਸ਼ ਅਤੇ ਭਾਰਤ ਦੇ ਹਰ ਰਾਜ ਵਿਚ ਇਸ ਅੰਦੋਲਨ ਦੇ ਹੱਕ ਵਿਚ ਹਰ ਰੋਜ਼ ਸ਼ਾਂਤਮਈ ਧਰਨੇ, ਮੁਜ਼ਾਹਰੇ ਕੀਤੇ ਜਾ ਰਹੇ ਹਨ। ਸਾਰੀ ਦੁਨੀਆਂ ਇਸ ਦੀ ਸਫ਼ਲਤਾ ਲੋਚਦੀ ਹੈ। ਮੈਂ ਪੁੱਛਦਾ ਹਾਂ ਕਿ ਜਿਸ ਅੰਦੋਲਨ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਤੋਂ ਅਰਦਾਸ ਹੋਈ ਹੋਵੇ। ਹਰ ਪਿੰਡ ਦੇ ਗੁਰੂ ਘਰ ਤੋਂ ਅਰਦਾਸਾਂ ਹੋਣ, ਹਿੰਦੂ ਭਰਾ ਹਵਨ ਕਰਵਾਉਂਦੇ ਹੋਣ, ਮੁਸਲਮਾਨ ਤੁਹਾਡੇ ਨਾਲ ਹੋਣ, ਕੀ ਕੋਈ ਕਿਸਾਨ ਇਸ ਨੂੰ ਹਿੰਸਕ ਭੀੜ ਬਣਾ ਕੇ ਅੰਦੋਲਨ ਨੂੰ ਫੇਲ੍ਹ ਕਰਨ ਬਾਰੇ ਸੋਚ ਸਕਦਾ ਹੈ? ਕਦੀ ਨਹੀਂ। ਮੈਨੂੰ ਅਤੇ ਮੇਰੇ ਸਾਥੀਆਂ ਨੂੰ ਇਹ ਉੱਕਾ ਹੀ ਯਕੀਨ ਨਹੀਂ ਹੋ ਰਿਹਾ।

ਫਿਰ ਵੀ ਸਰਕਾਰੀ ਏਜੰਸੀਆਂ ਅਤੇ ਕਿਸਾਨ ਦੋਖੀ ਤਾਕਤਾਂ ਸਰਗਰਮ ਹਨ। ਮੈਂ ਸਮਝਦਾ ਹਾਂ ਕਿ ਅਜਿਹੀ ਮਾੜੀ ਸੋਚ ਕਿਸਾਨ ਦੀ ਤਾਂ ਹੋ ਹੀ ਨਹੀਂ ਸਕਦੀ। ਫਿਰ ਵੀ ਸਰਕਾਰ ਸਾਡੇ ਅੰਦੋਲਨ ਵਿਚ ਖਾਲਿਸਤਾਨੀਆਂ ਅਤੇ ਅਤਿਵਾਦੀਆਂ ਦੇ ਹੋਣ ਦੇ ਇਲਜ਼ਾਮ ਲਾ ਰਹੀ ਹੈ। ਅਜਿਹੇ ਸਮੇਂ ਹਰ ਕਿਸਾਨ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ। ਭਰਾਵੋ, ਇਹ ਅੰਦੋਲਨ ਤੁਹਾਡਾ ਆਪਣਾ ਹੈ, ਤੁਹਾਡੇ ਅਤੇ ਤੁਹਾਡੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਕੀ ਤੁਸੀਂ ਆਪਣਾ ਅਤੇ ਆਪਣੇ ਬੱਚਿਆਂ ਦਾ ਭਵਿੱਖ ਦਾਅ ਉੱਤੇ ਲਾ ਸਕਦੇ ਹੋ। ਕੀ ਹਿੰਸਕ ਸੋਚ ਨਾਲ ਇਸ ਨੂੰ ਫੇਲ੍ਹ ਕਰਨ ਦਾ ਘਿਨਾਉਣਾ ਪਾਪ ਕਰ ਸਕਦੇ ਹੋ? ਜੇ ਨਹੀਂ ਤਾਂ ਆਓ ਆਪਾਂ ਸਾਰੇ ਮਿਲ ਕੇ ਇਸ ਨੂੰ ਸ਼ਾਂਤਮਈ ਰੱਖਣ ਲਈ ਪੂਰੀ ਵਾਹ ਲਾਈਏ।

ਮੇਰੀ ਹਰ ਕਿਸਾਨ ਨੂੰ ਸਨਿਮਰ ਬੇਨਤੀ ਹੈ ਕਿ ਸਮਾਂ ਮੰਗ ਕਰਦਾ ਹੈ ਕਿ 26 ਜਨਵਰੀ ਨੂੰ ਵੱਧ ਤੋਂ ਵੱਧ ਕਿਸਾਨ, ਕਿਸਾਨ ਬੀਬੀਆਂ ਦਿੱਲੀ ਜ਼ਰੂਰ ਪੁੱਜਣ। ਹਰ ਕਿਸਾਨ ਇਕ ਵਾਲੰਟੀਅਰ ਬਣ ਕੇ ਕਿਸਾਨ ਦੋਖੀਆਂ ਉੱਤੇ ਨਿਗਾਹ ਰੱਖੇ। ਜਿਸ ਅੰਦੋਲਨ ਦੀ ਸਫ਼ਲਤਾ ਲਈ ਸਾਰੀ ਦੁਨੀਆਂ ਦਾ ਦਿਲ ਧੜਕਦਾ ਹੈ, ਉਸ ਨੂੰ ਹਰ ਹਾਲ ਸ਼ਾਂਤਮਈ ਰੱਖਣ ਦਾ ਦ੍ਰਿੜ੍ਹ ਇਰਾਦਾ ਰੱਖੋ। ਕਿਸਾਨ ਦੋਖੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਬੇਪਰਦ ਕਰਨ ਵਿਚ ਮਦਦ ਕਰੋ। ਅੰਦੋਲਨ ਨੂੰ ਸ਼ਾਂਤਮਈ ਰੱਖੋਗੇ ਤਾਂ ਹਰ ਹਾਲਤ ਵਿਚ ਸਫ਼ਲ ਹੋਵੋਗੇ। ਭੜਕਾਊ ਨਾਅਰੇ ਅਤੇ ਗਰਮ ਜੋਸ਼ੀਲੀਆਂ ਗੱਲਾਂ ਅੰਦੋਲਨ ਨੂੰ ਲੀਹ ਤੋਂ ਲਾਹ ਦੇਣਗੀਆਂ। ਆਓ, ਸਾਰੇ ਮਿਲ ਕੇ, ਜਿਨ੍ਹਾਂ ਨੇ ਹੁਣ ਤਕ ਇਸ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਹੈ, ਇਸ ਦੀ ਸਫ਼ਲਤਾ ਲਈ ਸਾਰੀ ਤਾਕਤ ਝੋਕ ਦੇਈਏ। ਸ਼ਾਂਤਮਈ ਰਹਿਣਾ ਹੀ ਇਸ ਦੀ ਸਫ਼ਲਤਾ ਦੀ ਕੂੰਜੀ ਹੈ ਅਤੇ ਹਿੰਸਾ ਅੰਦੋਲਨ ਲਈ ਫਾਂਸੀ ਸਮਾਨ। ਤੁਹਾਥੋਂ ਬਹੁਤ ਆਸਾਂ ਹਨ ਅਤੇ ਭਰੋਸਾ ਵੀ ਬਹੁਤ ਹੈ। ਆਓ ਰਲ ਕੇ ਸਫ਼ਲਤਾ ਵੱਲ ਵਧੀਏ। ਧੰਨਵਾਦ ਸਹਿਤ, ਤੁਹਾਡਾ ਆਪਣਾ, ਬਲਬੀਰ ਸਿੰਘ ਰਾਜੇਵਾਲ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਸ਼ੁੰਭੂ ਸਰਹੱਦ ਤੋਂ ਮਿਲਿਆ ਕਿਸਾਨਾਂ ਦਾ ਚੋਰੀ ਹੋਇਆ ਸਮਾਨ, EO ਦੇ ਘਰ ਮਿੱਟੀ 'ਚ ਦੱਬਿਆ ਸੀ, ਜਾਣੋ ਪੂਰਾ ਮਾਮਲਾ
ਸ਼ੁੰਭੂ ਸਰਹੱਦ ਤੋਂ ਮਿਲਿਆ ਕਿਸਾਨਾਂ ਦਾ ਚੋਰੀ ਹੋਇਆ ਸਮਾਨ, EO ਦੇ ਘਰ ਮਿੱਟੀ 'ਚ ਦੱਬਿਆ ਸੀ, ਜਾਣੋ ਪੂਰਾ ਮਾਮਲਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਆਹ ਰਸਤੇ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਆਹ ਰਸਤੇ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ...
ਤੁਹਾਨੂੰ ਰਸੋਈ 'ਚ ਭੁੱਲ ਕੇ ਵੀ ਨਹੀਂ ਰੱਖਣੀਆਂ ਚਾਹੀਦੀਆਂ ਆਹ 5 ਚੀਜ਼ਾਂ, ਨਹੀਂ ਤਾਂ ਵਿਗੜ ਸਕਦੀ ਸਿਹਤ
ਤੁਹਾਨੂੰ ਰਸੋਈ 'ਚ ਭੁੱਲ ਕੇ ਵੀ ਨਹੀਂ ਰੱਖਣੀਆਂ ਚਾਹੀਦੀਆਂ ਆਹ 5 ਚੀਜ਼ਾਂ, ਨਹੀਂ ਤਾਂ ਵਿਗੜ ਸਕਦੀ ਸਿਹਤ
6 ਕਤਲ, 31 ਮਾਮਲੇ, ਵਿਦੇਸ਼ ਤੋਂ ਚੱਲ ਰਿਹਾ ਗੈਂਗ... ਪੁਲਿਸ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਤਿਆਰ ਕੀਤੀ ਅਪਰਾਧ ਕੁੰਡਲੀ
6 ਕਤਲ, 31 ਮਾਮਲੇ, ਵਿਦੇਸ਼ ਤੋਂ ਚੱਲ ਰਿਹਾ ਗੈਂਗ... ਪੁਲਿਸ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਤਿਆਰ ਕੀਤੀ ਅਪਰਾਧ ਕੁੰਡਲੀ
Advertisement

ਵੀਡੀਓਜ਼

Panjab University Protest | ਪੰਜਾਬ ਯੂਨੀਵਰਸਿਟੀ ‘ਚ ਵਿਰੋਧ ਭੜਕਿਆ ਵਿਦਿਆਰਥੀ ਗੇਟ ਤੋੜ ਅੰਦਰ | Abp Sanjha
MP Amritpal Singh Case | MP ਅੰਮ੍ਰਿਤਪਾਲ ਦੇ NSA ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ! | Abp Sanjha
ਘਰਵਾਲੇ ਦੇ ਪਿੱਛੇ ਨਹੀਂ ਲੱਗਣਾ! ਔਰਤਾਂ ਆਉਣਗੀਆਂ ਰਾਜਨੀਤੀ 'ਚ
Cm Bhagwant Maan | CM's old look came out in the road show! People laughed and laughed twice
DIG ਭੁੱਲਰ ਮਾਮਲੇ ਚ ਵੱਡਾ ਖੁਲਾਸਾ , ਪਟਿਆਲਾ 'ਚ ਵੀ ਮਿਲੀ ਜਾਇਦਾਦ ?
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੁੰਭੂ ਸਰਹੱਦ ਤੋਂ ਮਿਲਿਆ ਕਿਸਾਨਾਂ ਦਾ ਚੋਰੀ ਹੋਇਆ ਸਮਾਨ, EO ਦੇ ਘਰ ਮਿੱਟੀ 'ਚ ਦੱਬਿਆ ਸੀ, ਜਾਣੋ ਪੂਰਾ ਮਾਮਲਾ
ਸ਼ੁੰਭੂ ਸਰਹੱਦ ਤੋਂ ਮਿਲਿਆ ਕਿਸਾਨਾਂ ਦਾ ਚੋਰੀ ਹੋਇਆ ਸਮਾਨ, EO ਦੇ ਘਰ ਮਿੱਟੀ 'ਚ ਦੱਬਿਆ ਸੀ, ਜਾਣੋ ਪੂਰਾ ਮਾਮਲਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਆਹ ਰਸਤੇ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਆਹ ਰਸਤੇ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ...
ਤੁਹਾਨੂੰ ਰਸੋਈ 'ਚ ਭੁੱਲ ਕੇ ਵੀ ਨਹੀਂ ਰੱਖਣੀਆਂ ਚਾਹੀਦੀਆਂ ਆਹ 5 ਚੀਜ਼ਾਂ, ਨਹੀਂ ਤਾਂ ਵਿਗੜ ਸਕਦੀ ਸਿਹਤ
ਤੁਹਾਨੂੰ ਰਸੋਈ 'ਚ ਭੁੱਲ ਕੇ ਵੀ ਨਹੀਂ ਰੱਖਣੀਆਂ ਚਾਹੀਦੀਆਂ ਆਹ 5 ਚੀਜ਼ਾਂ, ਨਹੀਂ ਤਾਂ ਵਿਗੜ ਸਕਦੀ ਸਿਹਤ
6 ਕਤਲ, 31 ਮਾਮਲੇ, ਵਿਦੇਸ਼ ਤੋਂ ਚੱਲ ਰਿਹਾ ਗੈਂਗ... ਪੁਲਿਸ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਤਿਆਰ ਕੀਤੀ ਅਪਰਾਧ ਕੁੰਡਲੀ
6 ਕਤਲ, 31 ਮਾਮਲੇ, ਵਿਦੇਸ਼ ਤੋਂ ਚੱਲ ਰਿਹਾ ਗੈਂਗ... ਪੁਲਿਸ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਤਿਆਰ ਕੀਤੀ ਅਪਰਾਧ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲਿਆਂਦਾ ਭਾਰਤ , NIA ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ, ਲਿਆਂਦਾ ਜਾਵੇਗਾ ਪੰਜਾਬ ?
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲਿਆਂਦਾ ਭਾਰਤ , NIA ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ, ਲਿਆਂਦਾ ਜਾਵੇਗਾ ਪੰਜਾਬ ?
PM ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 21ਵੀਂ ਕਿਸ਼ਤ ਕੀਤੀ ਜਾਰੀ, 9 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ 18,000 ਕਰੋੜ
PM ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 21ਵੀਂ ਕਿਸ਼ਤ ਕੀਤੀ ਜਾਰੀ, 9 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ 18,000 ਕਰੋੜ
ਸਰਦੀਆਂ ਵਿੱਚ ਆਪਣੀ ਇਲੈਕਟ੍ਰਿਕ ਕਾਰ ਦੀ ਵਧਾਉਣਾ ਚਾਹੁੰਦੇ ਹੋ ਰੇਂਜ ਤਾਂ ਮੰਨ ਲਓ ਇਹ ਗੱਲਾਂ ਫਿਰ ਦੇਖਿਓ ਕਮਾਲ !
ਸਰਦੀਆਂ ਵਿੱਚ ਆਪਣੀ ਇਲੈਕਟ੍ਰਿਕ ਕਾਰ ਦੀ ਵਧਾਉਣਾ ਚਾਹੁੰਦੇ ਹੋ ਰੇਂਜ ਤਾਂ ਮੰਨ ਲਓ ਇਹ ਗੱਲਾਂ ਫਿਰ ਦੇਖਿਓ ਕਮਾਲ !
Nitish Kumar ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ! 10ਵੀਂ ਵਾਰ ਸਹੁੰ ਚੁੱਕਣਗੇ, ਵੱਡਾ ਫੈਸਲਾ!
Nitish Kumar ਨੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ! 10ਵੀਂ ਵਾਰ ਸਹੁੰ ਚੁੱਕਣਗੇ, ਵੱਡਾ ਫੈਸਲਾ!
Embed widget